ਪੰਜਾਬ ਵਾਸੀਆਂ ਲਈ ਚੰਗੀ ਖ਼ਬਰ : ਹੁਣ ਘਰ ਬੈਠੇ ਹੀ ਲੋਕ ਲੈ ਸਕਣਗੇ 'ਅਸ਼ੀਰਵਾਦ ਸਕੀਮ' ਦਾ ਲਾਭ

Wednesday, Nov 16, 2022 - 10:23 AM (IST)

ਚੰਡੀਗੜ੍ਹ (ਸ਼ਰਮਾ) : ਪੰਜਾਬ ਦੇ ਲੋਕ ਹੁਣ ਘਰ ਬੈਠੇ ਹੀ ਅਸ਼ੀਰਵਾਦ ਯੋਜਨਾ ਦਾ ਲਾਭ ਲੈ ਸਕਣਗੇ। ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰਕੇ ਇਕ ਅਹਿਮ ਉਪਰਾਲਾ ਕੀਤਾ ਗਿਆ ਹੈ। ਪੰਜਾਬ ਭਵਨ ਵਿਖੇ ਪੋਰਟਲ ਲਾਂਚ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਿਤ ਸਾਰੀਆਂ ਨਵੀਨਤਮ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਪੁਲਸ ਵੱਲੋਂ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੇ ਟਿਕਾਣਿਆਂ 'ਤੇ ਵੱਡੀ ਛਾਪੇਮਾਰੀ (ਤਸਵੀਰਾਂ)

ਇਹ ਪੋਰਟਲ ਐੱਨ. ਆਈ. ਸੀ. ਪੰਜਾਬ ਦੇ ਡਿਪਟੀ ਡਾਇਰੈਕਟਰ (ਜਨਰਲ) ਅਤੇ ਐੱਸ. ਆਈ. ਵਿਵੇਕ ਵਰਮਾ ਦੀ ਟੀਮ ਦੇ ਸਹਿਯੋਗ ਨਾਲ ਤਿਆਰ ਕੀਤਾ ਹੈ ਅਤੇ ਇਸ ਨਾਲ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਯੋਗ ਲਾਭਪਾਤਰੀ ਘਰ ਬੈਠ ਕੇ ਆਨਲਾਈਨ ਅਪਲਾਈ ਕਰ ਸਕਣਗੇ। ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਹੋਣ ਨਾਲ ਸਿਸਟਮ 'ਚ ਪਾਰਦਰਸ਼ਤਾ ਅਤੇ ਤੇਜ਼ੀ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਖਿਡਾਰੀਆਂ ਨੂੰ ਮਾਨ ਸਰਕਾਰ ਦਾ ਤੋਹਫ਼ਾ, ਖ਼ਤਮ ਕੀਤੀ ਗਈ ਇਹ ਸ਼ਰਤ

ਨੇੜਲੇ ਭਵਿੱਖ 'ਚ ਅਜਿਹੀਆਂ ਹੋਰ ਪਹਿਲ ਕਦਮੀਆਂ ਵੀ ਸ਼ੁਰੂ ਕੀਤੀਆਂ ਜਾਣਗੀਆਂ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਪ੍ਰਾਪਤ ਕਰਨ ਲਈ ਲਾਭਪਾਤਰੀ 31 ਦਸੰਬਰ, 2022 ਤੱਕ ਆਨਲਾਈਨ ਅਤੇ ਆਫ਼ਲਾਈਨ ਅਪਲਾਈ ਕਰ ਸਕਦੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਬੰਧਿਤਾਂ ਨੂੰ ਟ੍ਰੇਨਿੰਗ ਦੇਣ ਉਪਰੰਤ 1 ਜਨਵਰੀ, 2023 ਤੋਂ ਬਾਅਦ ਲਾਭਪਾਤਰੀ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਸਿਰਫ ਆਨਲਾਈਨ ਹੀ ਅਪਲਾਈ ਕਰ ਸਕਣਗੇ। ਦੱਸਣਯੋਗ ਹੈ ਕਿ ਪੰਜਾਬ 'ਚ ਸ਼ਗਨ ਸਕੀਮ ਤਹਿਤ 51 ਹਜ਼ਾਰ ਰੁਪਏ ਮਿਲਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News