ਹਰਭਜਨ ਤੋਂ ਬਾਅਦ ਅਸ਼ੋਕ ਮਿੱਤਲ ਨੇ ਵੀ ਸੰਜੀਵ ਅਰੋੜਾ ਨੂੰ ਜਿਤਾਉਣ ਲਈ ਮੰਗੀਆਂ ਵੋਟਾਂ,  ਇਕੱਠੇ ਦਿਸੇ 5 ਮੰਤਰੀ

Saturday, Jun 14, 2025 - 11:20 AM (IST)

ਹਰਭਜਨ ਤੋਂ ਬਾਅਦ ਅਸ਼ੋਕ ਮਿੱਤਲ ਨੇ ਵੀ ਸੰਜੀਵ ਅਰੋੜਾ ਨੂੰ ਜਿਤਾਉਣ ਲਈ ਮੰਗੀਆਂ ਵੋਟਾਂ,  ਇਕੱਠੇ ਦਿਸੇ 5 ਮੰਤਰੀ

ਲੁਧਿਆਣਾ (ਬਿਊਰੋ)- ਲੁਧਿਆਣਾ ਵਿਖੇ 19 ਤਾਰੀਖ਼ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਹਲਕਾ ਵੈਸਟ ਤੋਂ ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਲਈ ਰਾਜ ਸਭਾ ਵਿਚ ਉਨ੍ਹਾਂ ਦੇ ਸਾਥੀ ਕ੍ਰਿਕਟਰ ਹਰਭਜਨ ਸਿੰਘ ਤੋਂ ਬਾਅਦ ਹੁਣ ਲਵਲੀ ਯੂਨੀਵਰਸਿਟੀ ਦੇ ਚਾਂਸਲਰ ਅਤੇ ਜਲੰਧਰ ਤੋਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਵੀ ਸ਼ੁੱਕਰਵਾਰ ਨੂੰ ਪੱਛਮੀ ਹਲਕੇ ਤੋਂ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਯਕੀਨੀ ਬਣਾਉਣ ਲਈ ਆਮ ਆਦਮੀ ਪਾਰਟੀ ਲਈ ਵੋਟਾਂ ਮੰਗੀਆਂ। ਉਨ੍ਹਾਂ ਦੇ ਨਾਲ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਵੀ ਉਨ੍ਹਾਂ ਨਾਲ ਸ਼ਾਮਲ ਹੋਏ।

ਇਹ ਵੀ ਪੜ੍ਹੋ: ਦੁੱਗਲ ਚਾਪ ਦੇ ਮਾਲਕਾਂ ’ਤੇ ਹਮਲਾ ਕਰਨ ਵਾਲੇ 2 ਨਿਹੰਗ ਕਪੂਰਥਲਾ ਤੋਂ ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ

PunjabKesari

ਇਸ ਸਬੰਧੀ ਆਗਰਾ ਨਗਰ ਦੇ ਕਮਿਊਨਿਟੀ ਸੈਂਟਰ ਵਿੱਚ ਆਯੋਜਿਤ ਸਮਾਰੋਹ ਦੌਰਾਨ 4 ਮੰਤਰੀ ਇਕੱਠੇ ਮੌਜੂਦ ਸਨ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਜੋਤ ਬੈਂਸ, ਹਰਦੀਪ ਮੁੰਡੀਆਂ ਅਤੇ ਤਰੁਣਪ੍ਰੀਤ ਸੌਂਧ ਸ਼ਾਮਲ ਸਨ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਐਲਾਨ ਅਨੁਸਾਰ ਸੰਜੀਵ ਅਰੋੜਾ ਨੂੰ ਜਿੱਤ ਕੇ ਮੰਤਰੀ ਬਣਾਉਣ ਲਈ 19 ਜੂਨ ਨੂੰ ਈ. ਵੀ. ਐੱਮ. ਦੇ ਨੰਬਰ ਇਕ 'ਤੇ ਝਾੜੂ ਦੇ ਚੋਣ ਨਿਸ਼ਾਨ ਦਾ ਬਟਨ ਦਬਾਉਣ ਦੀ ਅਪੀਲ ਕੀਤੀ। ਇਸ ਦੌਰਾਨ ਅਗਰਵਾਲ ਭਾਈਚਾਰੇ ਦੇ ਮੈਂਬਰਾਂ ਤੋਂ ਇਲਾਵਾ ਨਿਊ ਸਕੂਲ ਦੇ ਪੁਰਾਣੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਪਹੁੰਚੇ ਅਤੇ ਸੰਜੀਵ ਅਰੋੜਾ ਨੂੰ ਜਿਤਾਉਣ ਲਈ ਸਮਰਥਨ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ: ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News