LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
Wednesday, Sep 30, 2026 - 06:39 PM (IST)
ਜਲੰਧਰ (ਸੋਨੂੰ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹੋਈ ਹਿੰਸਾ ਦੇ ਮਾਮਲੇ ਨੂੰ ਲੈ ਕੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਹ ਮਹਿਜ਼ ਯੂਨੀਵਰਸਿਟੀ ਤੱਕ ਸੀਮਤ ਮਾਮਲਾ ਨਹੀਂ ਹੈ, ਸਗੋਂ ਪੰਜਾਬ ਸੂਬੇ ਅਤੇ ਦੇਸ਼ ਨੂੰ ਬਦਨਾਮ ਦੀ ਇਕ ਬਹੁਤ ਵੱਡੀ ਸਾਜ਼ਿਸ਼ ਦਾ ਹਿੱਸਾ ਹੈ।
ਅਫ਼ਵਾਹਾਂ 100 ਫੀਸਦੀ ਝੂਠੀਆਂ
ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਖ਼ਬਰਾਂ ਅਤੇ ਅਫ਼ਵਾਹਾਂ 'ਤੇ ਬੋਲਦਿਆਂ ਅਸ਼ੋਕ ਮਿੱਤਲ ਨੇ ਸਾਫ਼ ਕੀਤਾ ਕਿ ਯੂਨੀਵਰਸਿਟੀ ਬਾਰੇ ਚਲਾਈਆਂ ਜਾ ਰਹੀਆਂ ਗੱਲਾਂ 100 ਫ਼ੀਸਦੀ ਨਕਲੀ ਅਤੇ ਝੂਠੀਆਂ ਹਨ। ਉਨ੍ਹਾਂ ਕਿਹਾ ਕਿ ਝੂਠੀਆਂ ਅਫ਼ਵਾਹਾਂ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਇਆ ਗਿਆ, ਜਿਸ ਤੋਂ ਬਾਅਦ ਬਾਹਰੀ ਅਨਸਰਾਂ ਨੇ ਆ ਕੇ ਤੋੜ-ਫੋੜ ਕੀਤੀ ਅਤੇ ਨੁਕਸਾਨ ਪਹੁੰਚਾਇਆ। ਅਸ਼ੋਕ ਮਿੱਤਲ ਨੇ ਕਿਹਾ ਕਿ ਉਨ੍ਹਾਂ ਨੂੰ ਯੂਨੀਵਰਸਿਟੀ ਦੇ ਨੁਕਸਾਨ ਨਾਲੋਂ ਵੱਧ ਚਿੰਤਾ ਪੰਜਾਬ ਦੇ ਢਾਈ ਕਰੋੜ ਵਾਸੀਆਂ ਦੀ ਸੁਰੱਖਿਆ ਅਤੇ ਸੂਬੇ ਦੀ ਅਮਨ-ਸ਼ਾਂਤੀ ਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ। ਇਸ ਲਈ ਇਸ ਸਾਜ਼ਿਸ਼ ਦੀ ਡੂੰਘਾਈ ਨਾਲ ਜਾਂਚ ਹੋਣੀ ਲਾਜ਼ਮੀ ਹੈ ਕਿ ਇਸ ਦੇ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ।

ਇਹ ਵੀ ਪੜ੍ਹੋ: 2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ (ਵੀਡੀਓ)
ਹਾਈਕੋਰਟ ਅਤੇ ਸੀ. ਬੀ. ਆਈ. ਜਾਂਚ
ਵਿਦਿਆਰਥੀਆਂ ਵੱਲੋਂ ਸੀ. ਬੀ. ਆਈ. ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਾਣ ਦੇ ਮੁੱਦੇ 'ਤੇ ਬੋਲਦਿਆਂ ਅਸ਼ੋਕ ਮਿੱਤਲ ਨੇ ਕਿਹਾ ਕਿ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਕੁਝ ਵਿਦਿਆਰਥੀ ਅਦਾਲਤ ਪਹੁੰਚੇ ਹਨ। ਹੁਣ ਕਿਉਂਕਿ ਮਾਮਲਾ ਅਦਾਲਤ ਅਤੇ ਪੁਲਸ ਜਾਂਚ ਦੇ ਅਧੀਨ ਹੈ, ਇਸ ਲਈ ਪੁਲਸ ਰਿਪੋਰਟ ਆਉਣ ਤੋਂ ਬਾਅਦ ਹੀ ਸੱਚਾਈ ਸਾਹਮਣੇ ਆਵੇਗੀ। ਉਨ੍ਹਾਂ ਮੰਗ ਕੀਤੀ ਕਿ ਇਸ ਸਾਜ਼ਿਸ਼ ਵਿੱਚ ਸ਼ਾਮਲ ਗਲਤ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3 FIR ਹੋਰ ਦਰਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
