ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਦਾਖ਼ਲ ਕੀਤੇ ਕਾਗਜ਼

Thursday, May 29, 2025 - 03:34 PM (IST)

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਦਾਖ਼ਲ ਕੀਤੇ ਕਾਗਜ਼

ਲੁਧਿਆਣਾ (ਅਨਿਲ): ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਲੁਧਿਆਣਾ ਪੱਛਮੀ 'ਤੇ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਦਿੱਤੇ ਹਨ। ਇਸ ਮੌਕੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਲੰਧਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਵੀ ਮੌਜੂਦ ਰਹੇ। 

ਇਹ ਖ਼ਬਰ ਵੀ ਪੜ੍ਹੋ - ...ਤਾਂ ਨਹੀਂ ਮਿਲੇਗੀ ਪੈਨਸ਼ਨ! ਸਰਕਾਰ ਵੱਲੋਂ ਨਿਯਮਾਂ 'ਚ ਵੱਡਾ ਬਦਲਾਅ

ਦੱਸ ਦਈਏ ਕਿ ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਦਿਹਾਂਤ ਨਾਲ ਖ਼ਾਲੀ ਹੋ ਗਈ ਸੀ, ਜਿੱਥੇ ਹੁਣ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇੱਥੇ 19 ਜੂਨ ਨੂੰ ਵੋਟਾਂ ਪੈਣਗੀਆਂ ਤੇ 23 ਜੂਨ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਵੀ ਅੱਜ ਉਮੀਦਵਾਰ ਦਾ ਐਲਾਨ ਕੀਤਾ ਜਾ ਸਕਦਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News