ਜੇਲ੍ਹ 'ਚੋਂ ਬਾਹਰ ਆਏ ਭਾਰਤ ਭੂਸ਼ਣ ਆਸ਼ੂ ਦੀ ਰਵਨੀਤ ਬਿੱਟੂ ਨਾਲ ਜੱਫ਼ੀ ਹੋਈ ਵਾਇਰਲ, ਤੁਸੀਂ ਵੀ ਦੇਖੋ ਵੀਡੀਓ

Monday, Mar 27, 2023 - 02:20 PM (IST)

ਲੁਧਿਆਣਾ (ਨਰਿੰਦਰ) : ਜ਼ਮਾਨਤ ਤੋਂ ਬਾਹਰ ਆਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਜਿੱਥੇ ਆਪਣੇ ਸਾਥੀਆਂ ਅਤੇ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕਰ ਰਹੇ ਹਨ, ਉੱਥੇ ਹੀ ਜਦੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਉਨ੍ਹਾਂ ਨੂੰ ਮਿਲਣ ਆਏ ਤਾਂ ਨਜ਼ਾਰਾ ਹੀ ਕੁੱਝ ਵੱਖਰਾ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ PGI 'ਚ ਪੁੱਜਣ ਵਾਲੇ TB ਦੇ ਮਰੀਜ਼ਾਂ ਲਈ ਅਹਿਮ ਖ਼ਬਰ, ਹੁਣ 90 ਮਿੰਟਾਂ 'ਚ ਮਿਲੇਗੀ ਰਿਪੋਰਟ

ਆਸ਼ੂ ਨੂੰ ਰਵਨੀਤ ਬਿੱਟੂ ਜੱਫ਼ੀ ਪਾ ਕੇ ਮਿਲਦੇ ਹੋਏ ਨਜ਼ਰ ਆਏ ਅਤੇ ਉਨ੍ਹਾਂ ਨੇ ਆਸ਼ੂ ਨੂੰ ਚੁੱਕ ਲਿਆ। ਜੱਫ਼ੀ ਵਾਲੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਨੂੰ ਲੋਕ ਕਾਫ਼ੀ ਪਸੰਦ ਕਰ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਫ਼ਸਲਾਂ ਦੇ ਨੁਕਸਾਨ 'ਤੇ CM ਮਾਨ ਦਾ ਵੱਡਾ ਫ਼ੈਸਲਾ, ਬੋਲੇ-ਅੰਨਦਾਤੇ ਦੀਆਂ ਅੱਖਾਂ 'ਚ ਹੰਝੂ ਨਹੀਂ ਦੇਖ ਸਕਦੇ

ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਟੈਂਡਰ ਘਪਲੇ 'ਚ ਫਸੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਦੇ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਹ ਜੇਲ੍ਹ 'ਚੋਂ ਰਿਹਾਅ ਹੋ ਚੁੱਕੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News