ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ ''ਤੇ

Thursday, Oct 15, 2026 - 04:56 PM (IST)

ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ ''ਤੇ

ਮਾਨਸਾ : ਮਾਨਸਾ 'ਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਜਿੱਥੇ ਅੱਜ 'ਪੰਜਾਬ ਬੰਦ' ਕੀਤਾ ਗਿਆ ਹੈ, ਉੱਥੇ ਹੀ ਕਤਲਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮਾਨਸਾ ਅਦਾਲਤ ਨੇ ਅਸ਼ਵਨੀ ਕੁਮਾਰ ਨੂੰ 10 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : 'ਪੰਜਾਬ ਬੰਦ' ਵਿਚਾਲੇ ਸਕੂਲਾਂ 'ਚ ਛੁੱਟੀ ਬਾਰੇ ਤਾਜ਼ਾ ਅਪਡੇਟ, ਜਾਣੋ ਕਿੱਥੇ ਖੁੱਲ੍ਹੇ ਅਤੇ ਕਿੱਥੇ ਰਹੇ ਬੰਦ

ਇਸ ਦੇ ਨਾਲ ਹੀ ਅਸ਼ਵਨੀ ਕੁਮਾਰ ਨੂੰ ਭੱਜਣ 'ਚ ਮਦਦ ਕਰਨ ਵਾਲੇ ਵਿਪਨ ਕੁਮਾਰ ਨੂੰ ਵੀ ਰਿਮਾਂਡ 'ਤੇ ਭੇਜਿਆ ਗਿਆ ਹੈ। ਇਨ੍ਹਾਂ ਦੋਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਪੁੱਜਾ ਹਾਈਕੋਰਟ, ਅਦਾਲਤ ਨੂੰ ਕੀਤੀ ਗਈ ਵੱਡੀ ਮੰਗ

ਹੁਣ ਤੱਕ ਇਸ ਮਾਮਲੇ 'ਚ ਮਾਨਸਾ ਸਿਟੀ ਦੇ ਥਾਣਾ-2 ਦੀ ਐੱਸ. ਐੱਚ. ਓ. ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪਰਵਿੰਦਰ ਦੇ ਪਿਤਾ ਭੀਮ ਸਿੰਘ ਨੇ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਇਸ ਕਤਲਕਾਂਡ ਦੀ ਸੀ. ਬੀ. ਆਈ. ਜਾਂਚ ਕਰਾਉਣ ਦੀ ਮੰਗ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
 


author

Babita

Content Editor

Related News