ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ ਨੂੰ ਨਿਆਇਕ ਹਿਰਾਸਤ 'ਚ ਭੇਜਿਆ
Wednesday, Oct 28, 2026 - 07:45 PM (IST)
ਮੋਹਾਲੀ : ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ ਸਮੇਤ 3 ਮੁਲਜ਼ਮਾਂ ਨੂੰ ਮੋਹਾਲੀ ਦੀ ਸੀ. ਬੀ. ਆਈ. ਅਦਾਲਤ 'ਚ ਅੱਜ ਪੇਸ਼ ਕੀਤਾ ਗਿਆ। 5 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਤਿੰਨਾਂ ਨੂੰ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਤਿੰਨਾਂ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਦੱਸਣਯੋਗ ਹੈ ਕਿ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਪਹਿਲਾਂ ਹੀ ਅਦਾਲਤ ਵਲੋਂ 5 ਨਵੰਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ ਗਿਆ ਹੈ।
