ਅਸ਼ਵਨੀ ਸੇਖੜੀ ਦੇ ਕਾਂਗਰਸ ਛੱਡਣ ਦੀਆਂ ਅਟਕਲਾਂ ’ਤੇ ਕੈਪਟਨ ਨੇ ਲਗਾਇਆ ਵਿਰਾਮ, ਨਹੀਂ ਛੱਡਣਗੇ ਪਾਰਟੀ
Sunday, Jun 27, 2021 - 10:14 PM (IST)
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਕਾਂਗਰਸ ਵਿਚ ਹੀ ਰਹਿਣਗੇ ਅਤੇ ਉਨ੍ਹਾਂ ਦੇ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਸੇਖੜੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਾਰੀਆਂ ਚਿੰਤਾਵਾਂ ਦੇ ਹੱਲ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੇਖੜੀ ਪੱਕੇ ਕਾਂਗਰਸੀ ਹਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪਾਰਟੀ ਨਾਲ ਬਿਤਾਇਆ ਅਤੇ ਉਨ੍ਹਾਂ ਦੇ ਪਾਰਟੀ ਛੱਡਣ ਦੀਆਂ ਸਾਰੀਆਂ ਅਫਵਾਹਾਂ ਬੇਬੁਨਿਆਦ ਹਨ।
ਇਹ ਵੀ ਪੜ੍ਹੋ : ਰਾਜਾ ਵੜਿੰਗ ਨੇ ਫੇਸਬੁੱਕ ’ਤੇ ਸ਼ੇਅਰ ਕੀਤੀ ਅਕਾਲੀ ਆਗੂ ਵਲੋਂ ਬਣਾਈ ਵੀਡੀਓ, ਨਿਸ਼ਾਨੇ ’ਤੇ ਮਨਪ੍ਰੀਤ ਬਾਦਲ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸੇਖੜੀ ਨੇ ਮੀਡੀਆ ਦੇ ਇਕ ਹਿੱਸੇ ਵਿਚ ਛਪੀਆਂ ਖਬਰਾਂ ਕਿ ਉਹ ਕਾਂਗਰਸ ਪਾਰਟੀ ਛੱਡੇ ਕੇ ਕਿਸੇ ਹੋਰ ਪਾਰਟੀ ਵਿਚ ਜਾ ਰਹੇ ਹਨ, ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਸੇਖੜੀ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਇਕ ਵਚਨਬੱਧ ਅਤੇ ਸਮਰਪਿਤ ਕਾਂਗਰਸੀ ਹਨ, ਜੋ ਪਾਰਟੀ ਛੱਡਣ ਬਾਰੇ ਕਦੇ ਸੋਚ ਵੀ ਨਹੀਂ ਸਕਦੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪ੍ਰਕਾਸ਼ ਸਿੰਘ ਬਾਦਲ ਦੇ ਇਤਰਾਜ਼ ਤੋਂ ਬਾਅਦ ਸਿੰਗਲਾ ਨੇ ਐੱਸ. ਆਈ. ਟੀ. ’ਚੋਂ ਦਿੱਤਾ ਅਸਤੀਫ਼ਾ
ਮੁੱਖ ਮੰਤਰੀ ਨੇ ਸੇਖੜੀ ਦੇ ਸਾਰੇ ਖਦਸ਼ਿਆਂ ਨੂੰ ਦੂਰ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੇ ਸੀਨੀਅਰ ਆਗੂ ਹਨ ਜਿਨ੍ਹਾਂ ਨੇ ਪਾਰਟੀ ਲਈ ਵੱਡਾ ਯੋਗਦਾਨ ਦਿੱਤਾ ਹੈ। ਕੈਪਟਨ ਅਮਰਿੰਦਰ ਨੇ ਅੱਗੇ ਕਿਹਾ ਕਿ ਸਾਰੇ ਸੀਨੀਅਰ ਆਗੂਆਂ ਦੇ ਹਿੱਤਾਂ ਦਾ ਖ਼ਿਆਲ ਰੱਖਣਾ ਪਾਰਟੀ ਦੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ’ਚ ਵਾਪਰੇ ਹਾਦਸੇ ’ਚ ਸਵਾ ਸਾਲ ਦੀ ਬੱਚੀ ਦਾ ਸਿਰ ਧੜ ਤੋਂ ਹੋਇਆ ਵੱਖ, ਦੇਖਣ ਵਾਲਿਆਂ ਦੇ ਕੰਬੇ ਦਿਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?