ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
Monday, Jun 28, 2021 - 10:53 AM (IST)
ਚੰਡੀਗੜ੍ਹ (ਬਿਊਰੋ) : ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਦੀ ਸਿਹਤ ਸੋਮਵਾਰ ਸਵੇਰੇ ਅਚਾਨਕ ਖਰਾਬ ਹੋ ਜਾਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅਸ਼ਵਨੀ ਸੇਖੜੀ ਨੂੰ ਛਾਤੀ ਵਿੱਚ ਦਰਦ ਹੋਣ ਦੇ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਨੌਜਵਾਨਾਂ ਲਈ ਖ਼ੁਸ਼ਖ਼ਬਰੀ : ਮੁੱਖ ਮੰਤਰੀ ਵਲੋਂ ਪੰਜਾਬ ਪੁਲਸ ’ਚ 560 ਸਬ-ਇੰਸਪੈਕਟਰਾਂ ਦੀ ਭਰਤੀ ਦਾ ਐਲਾਨ
ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨਾਂ ਤੋਂ ਅਸ਼ਵਨੀ ਸੇਖੜੀ ਵਲੋਂ ਕਾਂਗਰਸ ਪਾਰਟੀ ਨੂੰ ਛੱਡ ਦੇਣ ਦੀਆਂ ਖਬਰਾਂ ਆ ਰਹੀਆਂ ਸਨ। ਇਸ ਸਬੰਧ ’ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਪਾਰਟੀ ਵਿੱਚ ਸੀਨੀਅਰ ਪਾਰਟੀ ਆਗੂ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਕਾਂਗਰਸ ਵਿੱਚ ਹੀ ਬਣੇ ਰਹਿਣਗੇ ਅਤੇ ਉਨ੍ਹਾਂ ਦੇ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਪੜ੍ਹੋ ਇਹ ਵੀ ਖ਼ਬਰ - ਅੰਧ ਵਿਸ਼ਵਾਸ : ਤਾਂਤਰਿਕ ਦੇ ਕਹਿਣ ’ਤੇ ਚਾਚਾ ਨੇ ਕੀਤਾ 15 ਦਿਨ ਦੀ ਭਤੀਜੀ ਦਾ ਕਤਲ
ਬੀਤੇ ਦਿਨ ਮੁੱਖ ਮੰਤਰੀ ਨੇ ਅਸ਼ਵਨੀ ਸੇਖੜੀ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਸਾਰੇ ਮਸਲੇ ਸਰਕਾਰ ਦੁਆਰਾ ਹੱਲ ਕਰ ਜਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅਸ਼ਵਨੀ ਸੇਖੜੀ ਨੇ ਆਪਣਾ ਪੂਰਾ ਜੀਵਨ ਪਾਰਟੀ ਵਿੱਚ ਬਿਤਾਇਆ ਸੀ ਅਤੇ ਉਨ੍ਹਾਂ ਦੇ ਪਾਰਟੀ ਛੱਡਣ ਦੀਆਂ ਅਫਵਾਹਾਂ ਬੇਬੁਨਿਆਦ ਸਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ