ਅਸ਼ਵਨੀ ਸ਼ਰਮਾ ''ਤੇ ਹੋਏ ਹਮਲੇ ਸਬੰਧੀ ਡੀ. ਜੀ. ਪੀ. ਕਰਨ ਸਖ਼ਤ ਕਾਰਵਾਈ : ਕੈਪਟਨ

Tuesday, Oct 13, 2020 - 12:13 AM (IST)

ਅਸ਼ਵਨੀ ਸ਼ਰਮਾ ''ਤੇ ਹੋਏ ਹਮਲੇ ਸਬੰਧੀ ਡੀ. ਜੀ. ਪੀ. ਕਰਨ ਸਖ਼ਤ ਕਾਰਵਾਈ : ਕੈਪਟਨ

ਜਲੰਧਰ,(ਧਵਨ)– ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ ਸੂਬਾ ਪ੍ਰਧਾਨ 'ਤੇ ਹੋਏ ਹਮਲੇ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ। ਉਨ੍ਹਾਂ ਨੇ ਇਸ ਮਾਮਲੇ 'ਚ ਪੰਜਾਬ ਦੇ ਡੀ. ਜੀ. ਪੀ. ਨੂੰ ਦੋਸ਼ੀਆਂ ਦਾ ਪਤਾ ਲਾਉਣ ਅਤੇ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੂਬੇ 'ਚ ਸ਼ਾਂਤੀ ਭੰਗ ਕਰਨ ਜਾਂ ਕਾਨੂੰਨ ਨੂੰ ਆਪਣੇ ਹੱਥਾਂ 'ਚ ਲੈਣ ਦੀ ਕਿਸੇ ਨੂੰ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ 'ਚ ਕਾਂਗਰਸ ਦੀ ਸ਼ਮੂਲੀਅਤ ਹੋਣ ਤੋਂ ਸਾਫ ਇਨਕਾਰ ਕਰਦਿਆਂ ਕਿਹਾ ਕਿ ਭਾਜਪਾ ਨੂੰ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ ਕਾਂਗਰਸ 'ਤੇ ਦੋਸ਼ ਨਹੀਂ ਲਾਉਣੇ ਚਾਹੀਦੇ।

ਜ਼ਿਕਰਯੋਗ ਹੈ ਕਿ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਸੋਮਵਾਰ ਦੇਰ ਰਾਤ ਟਾਂਡਾ 'ਚ ਹਮਲਾ ਕੀਤਾ ਗਿਆ, ਹਾਲਾਂਕਿ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਵਲੋਂ ਅਸ਼ਵਨੀ ਸ਼ਰਮਾ ਨੂੰ ਘਟਨਾ ਸਥਾਨ ਤੋਂ ਦੂਰ ਸੁਰੱਖਿਅਤ ਸਥਾਨ 'ਤੇ ਪਹੁੰਚਾਇਆ ਗਿਆ। ਇਸ ਦੌਰਾਨ ਉਨ੍ਹਾਂ ਦੀ ਕਾਰ ਦੀ ਭੰਨਤੋੜ ਵੀ ਕੀਤੀ ਗਈ।


author

Deepak Kumar

Content Editor

Related News