ਪੰਜਾਬ ਭਾਜਪਾ ਨੇ ਜਤਾਈ ਉਮੀਦ, ਗੱਲਬਾਤ ਮਗਰੋਂ ਬਹਾਲ ਹੋ ਸਕਣਗੀਆਂ ਰੁਕੀਆਂ ਰੇਲ ਸੇਵਾਵਾਂ

Thursday, Nov 12, 2020 - 08:51 AM (IST)

ਲੁਧਿਆਣਾ (ਗੁਪਤਾ) : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਹਿੱਤ 'ਚ ਅਤੇ ਆਮ ਲੋਕਾਂ ਦੀ ਭਲਾਈ ਲਈ ਜੋ ਵੀ ਕਦਮ ਚੁੱਕ ਰਹੇ ਹਨ, ਉਨ੍ਹਾਂ ਦਾ ਵਿਰੋਧੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਸ ਗੱਲ ਨੂੰ ਦੇਸ਼ ਭਰ ਦੇ ਵੋਟਰਾਂ ਨੇ ਸਮਝ ਲਿਆ ਹੈ। ਇਹੀ ਕਾਰਨ ਹੈ ਕਿ ਬਿਹਾਰ ਸਮੇਤ ਮੱਧ ਪ੍ਰਦੇਸ਼, ਕਰਨਾਟਕ, ਗੁਜਰਾਤ ਅਤੇ ਉੱਤਰ ਪ੍ਰਦੇਸ਼ ਦੇ ਚੋਣ ਨਤੀਜਿਆਂ ’ਚ ਭਾਜਪਾ ਦੀ ਅਗਵਾਈ ਵਾਲੇ ਰਾਜਗ ਗਠਜੋੜ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਹੋਈ ਹੈ।

ਇਹ ਵੀ ਪੜ੍ਹੋ : ਕੋਰੋਨਾ ਪਾਜ਼ੇਟਿਵ ਮੰਤਰੀ ਆਸ਼ੂ ਦੀ ਕੌਂਸਲਰ ਪਤਨੀ ਨੇ ਪਾਇਆ ਭੜਥੂ

ਅਸ਼ਵਨੀ ਸ਼ਰਮਾ ਪੰਜਾਬ ਭਾਜਪਾ ਦੇ ਸੂਖਮ, ਲਘੂ ਅਤੇ ਮੱਧ ਵਰਗੀ ਉਦਯੋਗ ਸੈੱਲ ਦੇ ਪ੍ਰਦੇਸ਼ ਪ੍ਰਧਾਨ ਸੁਭਾਸ਼ ਡਾਬਰ ਦੀ ਅਗਵਾਈ ’ਚ ਮਿਲੇ ਭਾਜਪਾ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵੋਟਰਾਂ ਨੇ ਇਕ ਵਾਰ ਫਿਰ ਸੰਤੁਸ਼ਟੀਕਰਨ ਦੀ ਨੀਤੀ ਅਤੇ ਗਾਂਧੀ ਪਰਿਵਾਰ ਨੂੰ ਅਸਵੀਕਾਰ ਕਰ ਦਿੱਤਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਿਸਾਨ ਆਗੂਆਂ ਨਾਲ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਪਿਊਸ਼ ਗੋਇਲ ਵੱਲੋਂ ਗੱਲਬਾਤ ਕਰਨ ਦਾ ਫ਼ੈਸਲਾ ਸਵਾਗਤਯੋਗ ਹੈ।

ਇਹ ਵੀ ਪੜ੍ਹੋ : ਨਾਬਾਲਗ ਕੁੜੀ ਨਾਲ ਜ਼ਬਰਨ ਸਰੀਰਕ ਸਬੰਧ ਬਣਾਉਂਦਾ ਰਿਹਾ ਦਰਿੰਦਾ, ਰੋਕਣ 'ਤੇ ਦਿੰਦਾ ਸੀ ਵੱਡੀ ਧਮਕੀ

ਉਨ੍ਹਾਂ ਨੇ ਆਸ ਜਤਾਈ ਕਿ ਗੱਲਬਾਤ ਤੋਂ ਬਾਅਦ ਸੂਬੇ ’ਚ ਰੁਕੀਆਂ ਰੇਲ ਸੇਵਾਵਾਂ ਬਹਾਲ ਹੋ ਸਕਣਗੀਆਂ ਅਤੇ ਸੂਬੇ 'ਚ ਸਮਾਨ ਦੀ ਆਵਾਜਾਈ ਵੀ ਸੁਚਾਰੂ ਹੋ ਸਕੇਗੀ। ਪੰਜਾਬ ਦੀ ਕਾਂਗਰਸ ਸਰਕਾਰ ਨੂੰ ਹਰ ਫਰੰਟ ’ਤੇ ਫੇਲ ਦੱਸਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੀ. ਬੀ. ਆਈ. ਨੂੰ ਸੂਬੇ ਦੇ ਕੇਸਾਂ ਦੀ ਜਾਂਚ ਲਈ ਦਿੱਤੀ ਗਈ ਸਹਿਮਤੀ ਨੂੰ ਵਾਪਸ ਲੈ ਕੇ ਪੰਜਾਬ 'ਚ ਮਾਫੀਆ ਨੂੰ ਖੁੱਲ੍ਹੇਆਮ ਗੁੰਡਾਗਰਦੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਸੁਖਨਾ ਝੀਲ 'ਤੇ ਪੰਜਾਬ ਦੇ IAS ਦਾ ਚੰਡੀਗੜ੍ਹ ਦੇ ਇੰਸਪੈਕਟਰ ਨਾਲ ਪਿਆ ਪੰਗਾ, ਸੀਨੀਅਰ ਅਫ਼ਸਰਾਂ ਤੱਕ ਪੁੱਜੀ ਗੱਲ

ਪੰਜਾਬ 'ਚ ਰੇਤ ਮਾਫੀਆ, ਡਰੱਗ ਪੈਡਲਿੰਗ ਅਤੇ ਨਾਜਾਇਜ਼ ਸ਼ਰਾਬ ਵੰਡਣ ’ਚ ਵੱਡੀ ਗਿਣਤੀ ’ਚ ਮਾਫੀਆ ਗਿਰੋਹ ਸਰਗਰਮ ਹੈ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਉਨ੍ਹਾਂ ਦੇ ਦਬਾਅ 'ਚ ਕੰਮ ਕਰ ਰਹੀ ਹੈ। ਭ੍ਰਿਸ਼ਟਾਚਾਰ ਪੰਜਾਬ 'ਚ ਸਾਰੀਆਂ ਹੱਦਾਂ ਲੰਘ ਚੁੱਕਾ ਹੈ। ਪੋਸਟ ਮੈਟ੍ਰਿਕ ਵਜ਼ੀਫਾ ਘਪਲੇ ’ਚ ਲੱਖਾਂ ਗਰੀਬ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਨਾਲ ਧੋਖਾ ਕੀਤਾ ਗਿਆ ਹੈ ਅਤੇ ਭ੍ਰਿਸ਼ਟਾਚਾਰ ਕਰਨ ਵਾਲੇ ਮੰਤਰੀ ਨੂੰ ਮੁੱਖ ਮੰਤਰੀ ਨੇ ਕਲੀਨ ਚਿੱਟ ਦੇ ਦਿੱਤੀ ਹੈ।

 


Babita

Content Editor

Related News