ਕਾਂਗਰਸ ਡਰਾ, ਧਮਕਾ ਕੇ ਕਰ ਰਹੀ ਲੋਕਤੰਤਰ ਦੀ ਹੱਤਿਆ : ਅਸ਼ਵਨੀ ਸ਼ਰਮਾ

Thursday, Feb 11, 2021 - 02:43 PM (IST)

ਚੰਡੀਗੜ੍ਹ (ਸ਼ਰਮਾ) : ਕਾਂਗਰਸ ਸਰਕਾਰ ਨੇ ਪੁਲਸ ਦੇ ਬਲ ’ਤੇ ਨਿਗਮ ਚੋਣਾਂ ਦੀ ਸਾਰੀ ਚੋਣ ਪ੍ਰਕਿਰਿਆ ਨੂੰ ਤਰਸਯੋਗ ਰੂਪ ਵਿਚ ਬਦਲ ਦਿੱਤਾ ਹੈ। ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ ’ਚ ਦੋਸ਼ ਲਗਾਇਆ ਹੈ ਕਿ ਸੂਬੇ ਦੀ ਮਸ਼ੀਨਰੀ, ਖਾਸ ਕਰਕੇ ਪੁਲਸ ਨੂੰ, ਕੈਪਟਨ ਅਮਰਿੰਦਰ ਸਿੰਘ ਨੇ ਨਿਕੰਮੀ ਫੋਰਸ ਵਿਚ ਤਬਦੀਲ ਕਰ ਦਿੱਤਾ ਹੈ ਅਤੇ ਸੂਬੇ ਨੂੰ ‘ਤਸ਼ੱਦਦ ਅਤੇ ਲੁੱਟ’ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ, ਭਾਜਪਾ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਤੋਂ ਰੋਕਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ’ਤੇ ਸੱਤਾਧਾਰੀ ਕਾਂਗਰਸ ਪਾਰਟੀ ਦੇ ਗੁੰਡਿਆਂ ਵਲੋਂ ਜਾਨਲੇਵਾ ਹਮਲੇ ਕੀਤੇ ਜਾ ਰਹੇ ਹਨ। ਇਹ ਕਿਸਾਨ ਨਹੀਂ ਸਗੋਂ ਕਾਂਗਰਸ ਦੇ ਗੁੰਡੇ ਹਨ, ਜੋ ਭਾਜਪਾ ਦੀਆਂ ਮੀਟਿੰਗਾਂ ਵਿਚ ਹੰਗਾਮਾ ਕਰਵਾ ਰਹੇ ਹਨ।

ਇਹ ਵੀ ਪੜ੍ਹੋ : ਅਨੰਦਪੁਰ ਸਾਹਿਬ ਦਾ ਮਤਾ ਉਸ ਵੇਲੇ ਮੰਨਵਾ ਲਿਆ ਜਾਂਦਾ ਤਾਂ ਅੱਜ ਇਹ ਦਿਨ ਦੇਖਣੇ ਨਹੀਂ ਸੀ ਪੈਣੇ : ਢੀਂਡਸਾ

PunjabKesari

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੈਨੂੰ ਚੋਣ ਪ੍ਰਚਾਰ ਕਰਨ ’ਤੋਂ ਰੋਕਿਆ ਜਾ ਰਿਹਾ ਹੈ ਅਤੇ ਮੀਟਿੰਗਾਂ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੈ। ਮੈਨੂੰ ਉਥੇ ਸੁਰੱਖਿਆ ਦੀ ਜ਼ਰੂਰਤ ਨਹੀਂ ਹੈ ਅਤੇ ਕਿਸੇ ਵੀ ਖਤਰੇ ਦਾ ਸਾਹਮਣਾ ਕਰਨ ਲਈ ਮੈਂ ਤਿਆਰ ਹਾਂ। ਭਾਜਪਾ ਨੇ ਐਮਰਜੈਂਸੀ ਦੇ ਸਮੇਂ ਦੌਰਾਨ ਸ਼ਾਂਤੀ ਬਣਾਈ ਰੱਖੀ ਹੈ ਅਤੇ ਲੋਕਤੰਤਰੀ ਕਦਰਾਂਰ ਰਹੀ-ਕੀਮਤਾਂ ਦਾ ਸਨਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪਾਰਦਰਸ਼ੀ ਚੋਣਾਂ ਨਹੀਂ ਹਨ। ਜੇ ਸਾਡੀ ਪਾਰਟੀ ਦੇ ਸੀਨੀਅਰ ਨੇਤਾਵਾਂ ਅਤੇ ਸੂਬਾ ਪ੍ਰਧਾਨ ਨੂੰ ਚੋਣ ਪ੍ਰਚਾਰ ਦੀ ਇਜਾਜ਼ਤ ਨਹੀਂ ਹੈ, ਤਾਂ ਕੋਈ ਵੀ ਪਾਰਟੀ ਵਰਕਰਾਂ ਅਤੇ ਉਮੀਦਵਾਰਾਂ ਦੀ ਸਥਿਤੀ ਦਾ ਅੰਦਾਜਾ ਲਗਾ ਸਕਦਾ ਹੈ। ਕਾਂਗਰਸ ਸਰਕਾਰ ਕਿਸਾਨਾਂ ਦੇ ਨਾਮ ਦੀ ਦੁਰਵਰਤੋਂ ਕ ਹੈ, ਕਿਸਾਨ ਕਦੇ ਵੀ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਾ ਸਕਦੇ।

ਇਹ ਵੀ ਪੜ੍ਹੋ : ਮਨੀਸ਼ ਤਿਵਾੜੀ ਦਾ ਦੋਸ਼- ਜ਼ਿਮੀਂਦਾਰੀ ਨੂੰ ਕੰਪਨੀਦਾਰੀ ’ਚ ਬਦਲਣਾ ਚਾਹੁੰਦੀ ਹੈ ਮੋਦੀ ਸਰਕਾਰ

ਦੱਸਣਯੋਗ ਹੈ ਕਿ ਬੀਤੇ ਦਿਨੀਂ ਫਿਰੋਜ਼ਪੁਰ ਸ਼ਹਿਰ ਵਿਚ ਭਾਜਪਾ ਦੇ ਅਹੁਦੇਦਾਰਾਂ ਤੇ ਨਗਰ ਕੌਂਸਲ ਦੇ ਉਮੀਦਵਾਰਾਂ ਨਾਲ ਮੀਟਿੰਗ ਕਰਨ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਦਾ ਕਿਸਾਨ ਸੰਗਠਨਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਭਾਜਪਾ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਭਾਰਤ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਖ਼ਿਲਾਫ਼ ਜੰਮ ਕੇ ਨਾਅਬਾਜ਼ੀ ਕੀਤੀ ਅਤੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਨੂੰਨ ਨੂੰ ਤੁਰੰਤ ਵਾਪਸ ਲਏ ਜਾਣ। ਕਿਸਾਨਾਂ ਨੇ ਕਿਹਾ ਕਿ ਇਹ ਕਾਲੇ ਕਾਨੂੰਨ ਅਤੇ ਬਿਜਲੀ ਸੋਧ ਐਕਟ 2020 ਕਿਸਾਨ ਵਿਰੋਧੀ ਹੈ। ਪੁਲਸ ਵੱਲੋਂ ਕੀਤੇ ਗਏ ਸਖ਼ਤ ਪ੍ਰਬੰਧਾਂ ਦੇ ਬਾਵਜੂਦ ਕਿਸਾਨਾਂ ਨੇ ਪੰਜਾਬ ਪ੍ਰਧਾਨ ਦਾ ਡਟ ਕੇ ਵਿਰੋਧ ਕੀਤਾ। 

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 


Anuradha

Content Editor

Related News