ਕਾਂਗਰਸੀਆਂ ਨੇ ਆਪਣੀ ਅੰਦਰੂਨੀ ਲੜਾਈ ਦੇ ਚਲਦਿਆਂ ਜਨਤਾ ਨੂੰ ਛੱਡਿਆ ਰਾਮ ਭਰੋਸੇ: ਅਸ਼ਵਨੀ ਸ਼ਰਮਾ
Tuesday, Jun 01, 2021 - 01:55 PM (IST)
ਚੰਡੀਗੜ੍ਹ (ਸ਼ਰਮਾ) : ਪੰਜਾਬ ਕਾਂਗਰਸ ਵਿਚ ਵਿਰਾਸਤ, ਹੋਂਦ ਅਤੇ ਆਪਸੀ ਲੜਾਈ ’ਤੇ ਚੁਟਕੀ ਲੈਂਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਨਾਲ ਜੂਝ ਰਹੇ ਸੂਬੇ ਦੇ ਲੋਕਾਂ ਨੂੰ ਬਚਾਉਣ ਅਤੇ ਉਨ੍ਹਾਂ ਨੂੰ ਮੁਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਬਜਾਏ, ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਕਾਂਗਰਸੀ ਆਗੂ ਆਪਸ ਵਿਚ ਲੜਨ ਵਿਚ ਰੁੱਝੇ ਹੋਏ ਹਨ। ਇਸ ਕਾਰਨ ਪੰਜਾਬ ਦੇ ਆਮ ਲੋਕ ਸਭ ਤੋਂ ਵੱਧ ਦੁੱਖ ਝੱਲ ਰਹੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਨ੍ਹਾਂ ਕਾਂਗਰਸੀਆਂ ਦੀ ਲੜਾਈ ਵਿਚ ਸੂਬੇ ਦੇ ਲੋਕ ਦਾ ਜਾਨੀ ਅਤੇ ਮਾਲੀ ਦੋਨੋਂ ਨੁਕਸਾਨ ਬਹੁਤ ਹੋਇਆ ਹੈ ਪੰਜਾਬ ਦੇ ਕਾਂਗਰਸੀ ਸਿਰਫ਼ ਸੱਤਾ ਦੇ ਲਾਲਚੀ ਹਨ, ਉਨ੍ਹਾਂ ਨੂੰ ਲੋਕਾਂ ਦੇ ਦੁੱਖ ਅਤੇ ਤਕਲੀਫ਼ਾਂ ਤੋਂ ਕੁਝ ਲੈਣਾ ਨਹੀਂ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਮੰਤਰੀਆਂ ਨੇ ਆਪਣੀਆਂ ਅਸਫ਼ਲਤਾਵਾਂ ਨੂੰ ਲੁਕਾਉਣ ਲਈ ਕੇਂਦਰ ਸਰਕਾਰ ’ਤੇ ਦੋਸ਼ ਲਗਾਏ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਉਣ’ਤੇ ਜਾਣੋ ਕੀ ਬੋਲੇ ਹਰੀਸ਼ ਰਾਵਤ
ਇਹ ਪੰਜਾਬ ਵਿਚ ਸਿਹਤ ਸਹੂਲਤਾਂ ਦੇਣਾ ਪੰਜਾਬ ਸਰਕਾਰ ਦਾ ਕੰਮ ਹੈ ਨਾ ਕਿ ਕੇਂਦਰ ਸਰਕਾਰ ਦਾ। ਪਿਛਲੇ ਸਾਲ ਭੇਜੇ ਗਏ ਵੈਂਟੀਲੇਟਰ ਅਜੇ ਤੱਕ ਹਸਪਤਾਲਾਂ ਵਿਚ ਇੰਸਟਾਲ ਨਹੀਂ ਕੀਤੇ ਗਏ, ਇਸ ਲਈ ਪੰਜਾਬ ਸਰਕਾਰ ਅਤੇ ਇਸ ਦਾ ਸਿਹਤ ਮਹਿਕਮਾ ਜ਼ਿੰਮੇਵਾਰ ਹੈ। ਕੋਰੋਨਾ ਮਹਾਮਾਰੀ ਵਿਚ ਸਰਕਾਰ ਸੂਬੇ ਦੇ ਹਸਪਤਾਲਾਂ ਵਿਚ ਢੁਕਵੇਂ ਪ੍ਰਬੰਧ ਨਹੀਂ ਕਰ ਸਕੀ ਮੁਖ ਮੰਤਰੀ ਸਿਹਤ ਸਹੂਲਤਾਂ ਦਾ ਪ੍ਰਬੰਧ ਕਰਨ ਦੀ ਬਜਾਏ ਕਾਂਗਰਸੀ ਨੇਤਾ ਆਪਸੀ ਲੜਾਈਆਂ ਲੜਨ ਅਤੇ ਇਕ ਦੂਜੇ ਦੀਆਂ ਪੋਲਾਂ ਖੋਲ੍ਹਣ ਵਿਚ ਰੁੱਝੇ ਹੋਏ ਹਨ ਅਤੇ ਲੋਕ ਸਿਹਤ ਸਹੂਲਤਾਂ ਲਈ ਤਰਸ ਰਹੇ ਸਨ।
ਇਹ ਵੀ ਪੜ੍ਹੋ : ਜਲੰਧਰ ਵਾਸੀਆਂ ਨੂੰ ਰਾਹਤ, ਪ੍ਰਸ਼ਾਸਨ ਨੇ ਬਦਲਿਆ ਦੁਕਾਨਾਂ ਬੰਦ ਕਰਨ ਦਾ ਸਮਾਂ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ