ਮੁੱਖ ਮੰਤਰੀ ਦੇ ਬੇਟੇ ਨੇ DGP ਨਾਲ ਮੀਟਿੰਗ ’ਚ ਸ਼ਾਮਲ ਹੋ ਕੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ : ਅਸ਼ਵਨੀ ਸ਼ਰਮਾ

Sunday, Oct 03, 2021 - 11:48 AM (IST)

ਚੰਡੀਗੜ੍ਹ (ਸ਼ਰਮਾ) : ਹਾਲ ਹੀ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨੂੰ ਡੀ. ਜੀ. ਪੀ. ਨਾਲ ਇਕ ਉਚ ਪੱਧਰੀ ਬੈਠਕ ਦੌਰਾਨ ਹਿੱਸਾ ਲੈਂਦਿਆਂ ਦੇਖਿਆ ਗਿਆ ਸੀ। ਇਸ ’ਤੇ ਸਖ਼ਤ ਨੋਟਿਸ ਲੈਂਦਿਆਂ ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਅੱਜ ਤੱਕ ਅਜਿਹਾ ਕਦੇ ਨਹੀਂ ਹੋਇਆ, ਕਿਉਂਕਿ ਇਹ ਪੂਰੀ ਤਰ੍ਹਾਂ ਅਨੈਤਿਕ, ਗੈਰ ਕਾਨੂੰਨੀ ਅਤੇ ਗੈਰ-ਸੰਵਿਧਾਨਕ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਹੈਲੀਕਾਪਟਰ ਬਣਿਆ ਪਹੇਲੀ, ਚੰਨੀ ਗਏ ਹੈਲੀਕਾਪਟਰ ਵਿਚ ਪਰਤੇ ਫਲਾਈਟ ਰਾਹੀਂ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ‘ਸ਼ਾਸਨ ਦੇ ਨਿਯਮਾਂ’ ਤੋਂ ਚੰਗੀ ਤਰ੍ਹਾਂ ਜਾਣੂੰ ਹਨ, ਕਿਉਂਕਿ ਉਹ ਸਾਬਕਾ ਮੰਤਰੀ ਅਤੇ ਤਿੰਨ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਵਿਧਾਨ ਦੇ ਨਿਯਮਾਂ ਦਾ ਸਨਮਾਨ ਕਰਦਿਆਂ ਹਮੇਸ਼ਾ ਆਪਣੇ ਅਹੁਦੇ ਦੀ ਭਰੋਸੇਯੋਗਤਾ ਅਤੇ ਸਨਮਾਨ ਨੂੰ ਕਾਇਮ ਰੱਖਣਾ ਚਾਹੀਦਾ ਹੈ ਪਰ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸੀਨੀਅਰ ਨੌਕਰਸ਼ਾਹਾਂ ਨੇ ਨਿਯਮਾਂ ਅਤੇ ਮਾਪਦੰਡਾਂ ਬਾਰੇ ਚੰਗੀ ਤਰ੍ਹਾਂ ਜਾਣਕਾਰੀ ਹੋਣ ਦੇ ਬਾਵਜੂਦ ਇਸ ਗਲਤੀ ਨੂੰ ਵਾਪਰਨ ਦਿੱਤਾ।
ਇਹ ਵੀ ਪੜ੍ਹੋ : ਚੰਨੀ-ਸਿੱਧੂ ਵਿਚਾਲੇ ਫਿਲਹਾਲ ਯੁੱਧ ਵਿਰਾਮ, ਅੰਦਰਖ਼ਾਤੇ ਦਬਦਬੇ ਦੀ ਜੰਗ ਜਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News