ਸੁਰੱਖਿਆ ''ਚ ਕੁਤਾਹੀ ਮਾਮਲੇ ਬਾਰੇ ਅਸ਼ਵਨੀ ਸ਼ਰਮਾ ਦਾ ਬਿਆਨ, ''ਦਿੱਲੀ ''ਚ ਰਚੀ ਗਈ ਸਾਜ਼ਿਸ਼''

01/06/2022 4:13:28 PM

ਚੰਡੀਗੜ੍ਹ : ਫਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਮਾਮਲੇ ਸਬੰਧੀ ਇੱਥੇ ਪੰਜਾਬ ਭਾਜਪਾ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਸਰਕਾਰ 'ਤੇ ਵੱਡੇ ਇਲਜ਼ਾਮ ਲਾਏ ਗਏ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ 5 ਜਨਵਰੀ ਦਾ ਦਿਨ ਪੰਜਾਬ ਦੇ ਇਤਿਹਾਸ ਲਈ ਕਾਲਾ ਦਿਨ ਸਾਬਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਕ ਸਾਜ਼ਿਸ਼ ਦੇ ਤਹਿਤ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਸੰਨ੍ਹ ਲਾਈ ਗਈ ਹੈ ਅਤੇ ਇਸ ਘਟਨਾ ਨੇ ਪੰਜਾਬੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁੱਝ ਪੰਜਾਬ ਸਰਕਾਰ ਦੀ ਸ਼ੈਅ 'ਤੇ ਹੋਇਆ ਹੈ। ਉਨ੍ਹਾਂ ਕਿਹਾ ਕਿ ਮੌਸਮ ਦੀ ਖ਼ਰਾਬੀ ਕਾਰਨ ਪ੍ਰਧਾਨ ਮੰਤਰੀ ਦੇ ਸੜਕ ਮਾਰਗ ਰਾਹੀਂ ਰੈਲੀ ਤੱਕ ਪੁੱਜਣ ਦਾ ਰੂਟ ਪੰਜਾਬ ਸਰਕਾਰ ਦੀ ਕਲੀਅਰੈਂਸ ਤੋਂ ਬਾਅਦ ਹੀ ਤੈਅ ਹੋਇਆ ਸੀ।

ਇਹ ਵੀ ਪੜ੍ਹੋ : ਸੁਰੱਖਿਆ 'ਚ ਕੁਤਾਹੀ : ਪੰਜਾਬ ਪੁਲਸ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਚਾਹ ਪੀਣ ਦੀ ਵੀਡੀਓ ਵਾਇਰਲ (ਤਸਵੀਰਾਂ)

ਉਨ੍ਹਾਂ ਕਿਹਾ ਕਿ ਇਹ ਸਾਰੀ ਸਾਜ਼ਿਸ਼ ਦਿੱਲੀ 'ਚ ਰਚੀ ਗਈ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਦੇ ਪ੍ਰਧਾਨ ਇਸ ਘਟਨਾ ਬਾਰੇ ਪੂਰੀ ਤਰ੍ਹਾਂ ਚੁੱਪ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਇਸ ਘਟਨਾ 'ਤੇ ਸ਼ਰਮਸਾਰ ਹੋਣਾ ਚਾਹੀਦਾ ਸੀ ਪਰ ਉਨ੍ਹਾਂ ਵੱਲੋਂ ਉਲਟੇ-ਸਿੱਧੇ ਬਿਆਨ ਦਿੱਤੇ ਜਾ ਰਹੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਜਾਣਕਾਰੀ ਨਿਕਲ ਕੇ ਸਾਹਮਣੇ ਆਈ ਹੈ ਕਿ ਜਿਸ ਰੂਟ ਤੋਂ ਪ੍ਰਧਾਨ ਮੰਤਰੀ ਨੇ ਜਾਣਾ ਸੀ, ਉਹ ਰੂਟ ਪਹਿਲਾਂ ਹੀ ਬੰਦ ਹੋ ਚੁੱਕਾ ਸੀ, ਫਿਰ ਪ੍ਰਧਾਨ ਮੰਤਰੀ ਮੋਦੀ ਨੂੰ ਉਸ ਰੂਟ 'ਤੇ ਜਾਣ ਤੋਂ ਕਿਉਂ ਨਹੀਂ ਰੋਕਿਆ ਗਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : PM ਮੋਦੀ ਦੇ ਦੌਰੇ ਦੌਰਾਨ ਅਣਗਹਿਲੀ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ 'ਉੱਚ ਪੱਧਰੀ ਕਮੇਟੀ'

ਉਨ੍ਹਾਂ ਕਿਹਾ ਕਿ ਪੁਲਸ ਦੀਆਂ ਗੱਡੀਆਂ 'ਚ ਸ਼ਰਾਰਤੀ ਤੱਤਾਂ ਨੂੰ ਲਿਆ ਗਿਆ ਭਾਜਪਾ ਦੀ ਰੈਲੀ 'ਚ ਜਾਣ ਵਾਲੀਆਂ ਬੱਸਾਂ ਨੂੰ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਜਦੋਂ ਪੁਲਸ ਅਤੇ ਸਰਕਾਰ ਨੂੰ ਪਤਾ ਸੀ ਕਿ ਇਸ ਰਸਤੇ 'ਚ ਸੰਘਰਸ਼ ਹੋ ਰਿਹਾ ਤਾਂ ਫਿਰ ਪ੍ਰਧਾਨ ਮੰਤਰੀ ਮੋਦੀ ਨੂੰ ਉਸ ਰਸਤਿਓਂ ਕਿਉਂ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਇਹ ਸਾਜ਼ਿਸ਼ ਨਹੀਂ ਤਾਂ ਫਿਰ ਕੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਬੌਖ਼ਲਾਹਟ 'ਚ ਅਜਿਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਨਾਕਾਮੀ ਦਾ ਖਾਮਿਆਜ਼ਾ ਪੰਜਾਬੀਆਂ ਨੂੰ ਭੁਗਤਣਾ ਪਵੇਗਾ।

ਇਹ ਵੀ ਪੜ੍ਹੋ : PM ਮੋਦੀ ਦੀ ਰੈਲੀ ਰੱਦ ਹੋਣ 'ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ, 'ਦੁਖੀ ਨੇ ਕਿਸਾਨ, ਦੁਖੀ ਬੰਦਾ ਕੁੱਝ ਵੀ ਕਰ ਸਕਦੈ'

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆੜ 'ਚ ਇਕ ਵਾਰ ਫਿਰ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਭਰੋਸਾ ਦੁਆਇਆ ਗਿਆ ਸੀ ਕਿ ਉਨ੍ਹਾਂ ਦੀ ਰੈਲੀ 'ਚ ਕਿਸੇ ਤਰ੍ਹਾਂ ਵੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ ਪਰ ਬੀਤੇ ਦਿਨ ਜੋ ਕੁੱਝ ਵੀ ਹੋਇਆ, ਉਹ ਸਾਰੇ ਪੰਜਾਬ ਨੇ ਦੇਖਿਆ। ਉਨ੍ਹਾਂ ਕਿਹਾ ਕਿ ਪੰਜਾਬ 'ਚ ਲੋਕਤੰਤਰ ਖ਼ਤਮ ਹੋ ਗਿਆ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ 'ਚ ਐਮਰਜੈਂਸੀ ਤੋਂ ਵੀ ਮਾੜੇ ਹਾਲਾਤ ਹੋ ਗਏ ਹਨ ਅਤੇ ਕਾਂਗਰਸ ਹੁਣ ਪੰਜਾਬ ਲਈ ਖ਼ਤਰਾ ਬਣ ਲਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita