ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਦਾ ਵੱਡਾ ਬਿਆਨ ਆਇਆ ਸਾਹਮਣੇ
Monday, May 09, 2022 - 12:59 PM (IST)

ਲੁਧਿਆਣਾ : ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦਾ ਗਠਜੋੜ ਨਹੀਂ ਕਰੇਗੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ 'ਚ ਅਕਾਲੀ ਦਲ 'ਤੇ ਵੱਡੇ ਇਲਜ਼ਾਮ ਹਨ ਅਤੇ ਭਾਰਤੀ ਜਨਤਾ ਪਾਰਟੀ ਇਹ ਇਲਜ਼ਾਮ ਨਹੀਂ ਢੋਅ ਸਕਦੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਵੇਂ ਸੰਗਰੂਰ ਦੀ ਜ਼ਿਮਨੀ ਚੋਣ ਹੋਵੇ ਜਾਂ ਫਿਰ ਨਗਰ ਨਿਗਮ ਚੋਣਾਂ, ਪਾਰਟੀ ਨੇ ਸੰਗਠਨਾਤਮਕ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਉਨ੍ਹਾਂ ਇਸ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ 'ਤੇ ਵੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਇਹ ਹੀ ਨਹੀਂ ਪਤਾ ਕਿ ਉਨ੍ਹਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਹੈ ਜਾਂ ਫਿਰ ਅਰਵਿੰਦ ਕੇਜਰੀਵਾਲ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਜਾਗੀ ਹੁੰਦੀ ਤਾਂ ਪਟਿਆਲਾ ਹਿੰਸਾ ਨਾ ਹੁੰਦੀ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਨੂੰ ਅਰਾਜਕਤਾ ਵੱਲ ਲਿਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ ਕਾਨੂੰਨ ਵਿਵਸਥਾ ਚਰਮਾਈ ਹੋਈ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ 'ਚ ਅਮਨ-ਸ਼ਾਂਤੀ ਕਾਇਮ ਰੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉੱਚੀ ਬੋਲਣ ਨਾਲ ਅਤੇ ਐਲਾਨ ਕਰਨ ਨਾਲ ਸੱਚ ਨਹੀਂ ਲੁਕੋਇਆ ਨਹੀਂ ਜਾ ਸਕਦਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ