ਅਸ਼ਵਨੀ ਸ਼ਰਮਾ ਨੇ ਸਾਥੀਆਂ ਸਮੇਤ ਵਿਦੇਸ਼ ਰਾਜ ਮੰਤਰੀ ਨਾਲ ਮੁਲਾਕਾਤ ਕਰ ਸੌਂਪਿਆ ਮੰਗ ਪੱਤਰ

Friday, Aug 20, 2021 - 12:12 AM (IST)

ਅਸ਼ਵਨੀ ਸ਼ਰਮਾ ਨੇ ਸਾਥੀਆਂ ਸਮੇਤ ਵਿਦੇਸ਼ ਰਾਜ ਮੰਤਰੀ ਨਾਲ ਮੁਲਾਕਾਤ ਕਰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ,ਨਵੀਂ ਦਿੱਲੀ(ਕਮਲ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਕਈ ਹੋਰ ਭਾਜਪਾ ਨੇਤਾਵਾਂ ਨੇ ਵਿਦੇਸ਼ ਰਾਜ-ਮੰਤਰੀ ਮੀਨਾਕਸ਼ੀ ਲੇਖੀ ਨਾਲ ਮੁਲਕਾਤ ਕੀਤੀ। ਇਸ ਮੌਕੇ ਅਸ਼ਵਨੀ ਸ਼ਰਮਾ ਵਲੋਂ ਵਿਦੇਸ਼ ਰਾਜ-ਮੰਤਰੀ ਮੀਨਾਕਸ਼ੀ ਲੇਖੀ ਨੂੰ ਮੰਗ-ਪੱਤਰ ਦਿੱਤਾ ਗਿਆ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਦਿੱਤੇ ਰਿਹਾਈ ਦੇ ਹੁਕਮ
ਅਸ਼ਵਨੀ ਸ਼ਰਮਾ ਨੇ ਮੁਲਾਕਾਤ ਦੌਰਾਨ ਅਫਗਾਨਿਸਤਾਨ ‘ਚ ਫਸੇ ਹਿੰਦੂ-ਸਿੱਖ ਪਰਿਵਾਰਾਂ ਦੀ ਸੁਰੱਖਿਅਤ ਭਾਰਤ ਵਾਪਸੀ ਅਤੇ ਪਾਕਿਸਤਾਨ ਦੇ ਲਾਹੌਰ ‘ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਦੀ ਕੱਟੜ-ਪੰਥੀਆਂ ਵਲੋਂ ਕੀਤੀ ਗਈ ਭੰਨਤੋੜ ਵਰਗੀਆਂ ਘਟਨਾਵਾਂ ਦੇ ਮੁਦਿਆਂ ਨੂੰ ਲੈ ਕੇ ਭਾਰਤ ਸਰਕਾਰ ਦੀ ਵਿਦੇਸ਼ ਰਾਜ ਮੰਤਰੀ ਮੀਨਾਸ਼ੀ ਲੇਖੀ ਨੂੰ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਮੰਗ-ਪੱਤਰ ਸੌਪਿਆ ਹੈ।

ੲਿਹ ਵੀ ਪੜ੍ਹੋ :  ਬਿਜਲੀ ਮੁਲਾਜ਼ਮ ਨੇ ਦਰੱਖਤ ਨਾਲ ਲਟਕ ਕੇ ਕੀਤੀ ਖੁਦਕੁਸ਼ੀ, ਪਿਤਾ ਤੇ ਭੈਣ ਦੇ ਪਰਿਵਾਰ ਨੂੰ ਠਹਿਰਾਇਆ ਜ਼ਿੰਮੇਵਾਰ
ਸ਼ਰਮਾ ਨੇ ਕਿਹਾ ਕਿ ਵਿਦੇਸ਼ ਰਾਜ-ਮੰਤਰੀ ਮੀਨਾਕਸ਼ੀ ਲੇਖੀ ਨੇ ਸਾਰੇ ਮੁੱਦਿਆਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ ਹੈI ਇਹ ਮੌਕੇ ਸੰਗਠਨ ਜਨਰਲ ਸਕੱਤਰ ਦਿਨੇਸ਼ ਕੁਮਾਰ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ. ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ ਅਤੇ ਦਿਆਲ ਸਿੰਘ ਸੋਢੀ ਹਾਜ਼ਰ ਸਨ।


author

Bharat Thapa

Content Editor

Related News