ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਜਾਰੀ ਕਾਰਵਾਈ ਵਿਚਾਲੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਦਾ ਅਹਿਮ ਬਿਆਨ

Saturday, Mar 18, 2023 - 11:07 PM (IST)

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਜਾਰੀ ਕਾਰਵਾਈ ਵਿਚਾਲੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਦਾ ਅਹਿਮ ਬਿਆਨ

ਚੰਡੀਗੜ੍ਹ: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਜਾਰੀ ਕਾਰਵਾਈ ਤਹਿਤ ਸੂਬੇ ਅੰਦਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦੀਆਂ ਕੋਸ਼ਿਸ਼ਾਂ ਵੀ ਲਗਾਤਾਰ ਜਾਰੀ ਹਨ। ਵੱਖ-ਵੱਖ ਸਿਆਸਤਦਾਨਾਂ ਵੱਲੋਂ ਪੰਜਾਬੀਆਂ ਨੂੰ ਭਾਈਚਾਰਕ ਸਾਂਝ ਤੇ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਵਿਚਾਲੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਬਿਆਨ ਵੀ ਸਾਹਮਣੇ ਆਇਆ ਹੈ। 

ਇਹ ਖ਼ਬਰ ਵੀ ਪੜ੍ਹੋ : ਭਲਕੇ ਮਨਾਈ ਜਾਵੇਗੀ ਮੂਸੇਵਾਲਾ ਦੀ ਬਰਸੀ, ਪਿਤਾ ਨੇ ਲੋਕਾਂ ਨੂੰ ਭਾਈਚਾਰਾ ਤੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ

ਅਸ਼ਵਨੀ ਸ਼ਰਮਾ ਨੇ ਸੋਸ਼ਲ ਮੀਡੀਆ ਰਾਹੀਂ ਕਿਹਾ ਹੈ ਕਿ ਕਾਨੂੰਨ ਵੱਲੋਂ ਆਪਣਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਅਸ਼ਵਨੀ ਸ਼ਰਮਾ ਨੇ ਫੇਸਬੁੱਕ ਪੋਸਟ 'ਤੇ ਲਿਖਿਆ, "ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਪੰਜਾਬ ਦੀ ਜਨਤਾ ਨੂੰ ਅਪੀਲ ਹੈ ਕਿ ਸਾਂਤੀ ਅਤੇ ਸਦਭਾਵਨਾ ਬਣਾਈ ਰੱਖਣ।"

PunjabKesari

ਇਹ ਖ਼ਬਰ ਵੀ ਪੜ੍ਹੋ : 'ਜ਼ਿਆਦਾਤਰ UPA ਸਰਕਾਰ ਵੇਲੇ ਦਰਜ ਮਾਮਲਿਆਂ ਦੀ ਜਾਂਚ ਕਰ ਰਹੀ CBI ਤੇ ED', ਅਮਿਤ ਸ਼ਾਹ ਦਾ ਦਾਅਵਾ

ਦੱਸ ਦੇਈਏ ਕਿ ਸ਼ਨੀਵਾਰ ਦੁਪਹਿਰ ਤੋਂ ਪੰਜਾਬ ਪੁਲਸ ਵੱਲੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਦੀ ਗ੍ਰਿਫ਼ਤਾਰੀ ਲਈ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਆਈਆਂ ਗ੍ਰਿਫ਼ਤਾਰੀ ਦੀਆਂ ਖ਼ਬਰਾਂ ਤੋਂ ਪੰਜਾਬ ਪੁਲਸ ਨੇ ਦੇਰ ਸ਼ਾਮ ਨੂੰ ਸਾਫ਼ ਕੀਤਾ ਹੈ ਕਿ ਫ਼ਿਲਹਾਲ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਤੇ ਉਸ ਦੀ ਭਾਲ ਜਾਰੀ ਹੈ। ਉਸ ਦੇ 78 ਸਾਥੀਆਂ ਨੂੰ ਗ੍ਰਿਫ਼ਤਾਰ ਕਰ ਕੇ ਹਥਿਆਰ ਬਰਾਮਦ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਆਪ੍ਰੇਸ਼ਨ ਦੇ ਮੱਦੇਨਜ਼ਰ ਪੰਜਾਬ ਵਿਚ ਇੰਟਰਨੈੱਟ ਤੇ ਐੱਸ.ਐੱਮ.ਐੱਸ. ਸੇਵਾਵਾਂ ਨੂੰ ਵੀ ਐਤਵਾਰ ਦੁਪਹਿਰ 12 ਵਜੇ ਤਕ ਬੰਦ ਕੀਤਾ ਗਿਆ ਹੈ। 

ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News