ਵੱਡੀ ਖ਼ਬਰ: ਪੰਜਾਬ ਭਾਜਪਾ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ

Wednesday, Dec 21, 2022 - 06:23 PM (IST)

ਵੱਡੀ ਖ਼ਬਰ: ਪੰਜਾਬ ਭਾਜਪਾ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ

ਹੁਸ਼ਿਆਰਪੁਰ/ਗੜ੍ਹਸ਼ੰਕਰ (ਸ਼ੋਰੀ)- ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਪੰਜਾਬ 'ਚ ਸੰਗਠਨਾਤਮਕ ਨਿਯੁਕਤੀਆਂ ਕੀਤੀਆਂ ਗਈਆਂ ਹਨ। ਅਸ਼ਵਨੀ ਸ਼ਰਮਾ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ 'ਚ ਅੰਮ੍ਰਿਤਸਰ ਦਿਹਾਤੀ ਦੇ ਮਨਜੀਤ ਸਿੰਘ ਮੰਨਾ, ਅੰਮ੍ਰਿਤਸਰ ਸ਼ਹਿਰੀ ਦੇ ਹਰਵਿੰਦਰ ਸਿੰਘ ਸੰਧੂ, ਬਰਨਾਲਾ ਵਿਚ ਗੁਰਮੀਤ ਸਿੰਘ ਹੰਡਿਆਇਆ, ਬਟਾਲਾ ਦੇ ਹਰਸਿਮਰਤ ਸਿੰਘ ਵਾਲੀਆ, ਬਠਿੰਡਾ ਦਿਹਾਤੀ ਦੇ ਰਵੀ ਪ੍ਰੀਤ ਸਿੰਘ ਸਿੰਧੂ ਨੂੰ ਜ਼ਿਲ੍ਹਾ ਪ੍ਰਧਾਨਾਂ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹੋਰ ਵੀ ਕਈ ਆਗੂ ਹਨ, ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨਾਂ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਦੀ ਲਿਸਟ ਹੇਠਾਂ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਜਾਰੀ ਰੈੱਡ ਅਲਰਟ ਵਿਚਾਲੇ ਧੁੰਦ ਦੀ ਚਾਦਰ ’ਚ ਲਿਪਟਿਆ ਰਹੇਗਾ ਮਹਾਨਗਰ ਜਲੰਧਰ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

PunjabKesari

ਇਸ ਸਬੰਧੀ ਜਾਣਕਾਰੀ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਭਾਜਪਾ ਨੇ ਸੂਬੇ 'ਚ ਖ਼ੁਦ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਪਹਿਲਾਂ ਵੀ ਪੰਜਾਬ ਵਿੱਚ ਕਈ ਵੱਡੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਅਤੇ ਹੁਣ ਸੂਬੇ ਵਿੱਚ ਜ਼ਿਲ੍ਹਾ ਪ੍ਰਧਾਨ ਵੀ ਨਿਯੁਕਤ ਕੀਤੇ ਗਏ ਹਨ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News