'ਮਾਨ ਸਾਹਿਬ ਹਿੰਮਤ ਹੈ ਤਾਂ ਦੱਸੋ ਕਿ...', ਅਸ਼ਵਨੀ ਸ਼ਰਮਾ ਨੇ ਨਸ਼ਿਆਂ ਨੂੰ ਲੈ ਕੇ ਘੇਰੀ 'ਆਪ' ਸਰਕਾਰ (ਵੀਡੀਓ)

Wednesday, Feb 11, 2026 - 02:23 PM (IST)

'ਮਾਨ ਸਾਹਿਬ ਹਿੰਮਤ ਹੈ ਤਾਂ ਦੱਸੋ ਕਿ...', ਅਸ਼ਵਨੀ ਸ਼ਰਮਾ ਨੇ ਨਸ਼ਿਆਂ ਨੂੰ ਲੈ ਕੇ ਘੇਰੀ 'ਆਪ' ਸਰਕਾਰ (ਵੀਡੀਓ)

ਬਠਿੰਡਾ/ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਚੋਣਾਂ ਵੇਲੇ ਇੱਕ ਮਹੀਨੇ 'ਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ 46 ਮਹੀਨਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਨਸ਼ਾ ਖ਼ਤਮ ਹੋਣਾ ਤਾਂ ਦੂਰ, ਸਗੋਂ ਇਸ ਨੇ ਇੱਕ ਭਿਆਨਕ ਦਾਨਵ ਦਾ ਰੂਪ ਧਾਰਨ ਕਰ ਲਿਆ ਹੈ। ਅਸ਼ਵਨੀ ਸ਼ਰਮਾ ਨੇ ਨਸ਼ੇ ਕਾਰਨ ਹੋਣ ਵਾਲੀਆਂ ਮੌਤਾਂ ਦੇ ਅੰਕੜਿਆਂ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿੱਥੇ ਸਰਕਾਰੀ ਰਿਕਾਰਡ 1600 ਮੌਤਾਂ ਦੀ ਗੱਲ ਕਰਦਾ ਹੈ, ਉੱਥੇ ਹੀ ਅਸਲੀਅਤ 'ਚ ਕਰੀਬ 15,000 ਨੌਜਵਾਨ ਅਤੇ ਬੱਚੇ ਇਸ ਚਿੱਟੇ ਦੀ ਭੇਂਟ ਚੜ੍ਹ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਮਾਜਿਕ ਸ਼ਰਮਿੰਦਗੀ ਕਾਰਨ ਬਹੁਤ ਸਾਰੇ ਪਰਿਵਾਰ ਨਸ਼ੇ ਨਾਲ ਹੋਈਆਂ ਮੌਤਾਂ ਨੂੰ ਲੁਕੋ ਲੈਂਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਅਪਡੇਟ

ਉਨ੍ਹਾਂ ਇਲਜ਼ਾਮ ਲਾਇਆ ਕਿ ਅੱਜ ਪੰਜਾਬ 'ਚ ਨਸ਼ੇ ਦੀ 'ਹੋਮ ਡਿਲੀਵਰੀ' ਹੋ ਰਹੀ ਹੈ ਅਤੇ ਪਿੰਡਾਂ ਦੀਆਂ ਦੀਵਾਰਾਂ 'ਤੇ ਨਸ਼ਾ ਮਿਲਣ ਬਾਰੇ ਲਿਖਿਆ ਮਿਲਦਾ ਹੈ। ਸੱਤਾਧਾਰੀ ਪਾਰਟੀ 'ਤੇ ਗੰਭੀਰ ਇਲਜ਼ਾਮ ਲਾਉਂਦਿਆਂ ਅਸ਼ਵਨੀ ਸ਼ਰਮਾ ਨੇ ਸਿੱਧਾ ਸਵਾਲ ਕਰਦਿਆਂ ਕਿਹਾ ਕਿ ਕੀ ਅੱਜ ਇਹ ਮੰਨਿਆ ਜਾਵੇ ਕਿ ਨਸ਼ੇ ਦੇ ਇਸ ਵਿਸਥਾਰ ਪਿੱਛੇ ਮਾਨ ਸਰਕਾਰ ਦੇ ਲੋਕਾਂ ਦੀ ਛਤਰ-ਛਾਇਆ ਹੈ? ਉਨ੍ਹਾਂ ਮੁੱਖ ਮੰਤਰੀ ਮਾਨ ਨੂੰ ਚੈਲੰਜ ਕਰਦਿਆਂ ਕਿਹਾ ਕਿ ਮਾਨ ਸਾਹਿਬ ਹਿੰਮਤ ਹੈ ਤਾਂ ਇਹ ਦੱਸੋ ਕਿ ਪੰਜਾਬ 'ਚ ਹੁਣ ਨਸ਼ਾ ਕੌਣ ਵਿਕਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਇੰਨੇ ਬੇਖ਼ੌਫ਼ ਹੋ ਚੁੱਕੇ ਹਨ ਕਿ ਉਹ ਪੁਲਸ 'ਤੇ ਵੀ ਹਮਲੇ ਕਰਨ ਤੋਂ ਨਹੀਂ ਡਰਦੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨਸ਼ੇ ਅਤੇ ਅੱਤਵਾਦ ਨੂੰ ਇੱਕੋ ਨਜ਼ਰ ਨਾਲ ਦੇਖਦੀ ਹੈ ਅਤੇ ਇਨ੍ਹਾਂ ਵਿਰੁੱਧ 'ਜ਼ੀਰੋ ਟਾਲਰੈਂਸ' ਦੀ ਨੀਤੀ ਰੱਖਦੀ ਹੈ।

ਇਹ ਵੀ ਪੜ੍ਹੋ : LPG ਗੈਸ ਸਿਲੰਡਰਾਂ ਦੀ ਸਪਲਾਈ ਨੂੰ ਲੈ ਕੇ ਵੱਡਾ ਸੰਕਟ! ਪੰਜਾਬ ਦੇ 56 ਪਿੰਡਾਂ 'ਚ ਮਚੀ ਹਾਹਾਕਾਰ
ਰਾਜਪਾਲ ਦੀ ਪੈਦਲ ਯਾਤਰਾ ਅਤੇ ਸਿਆਸਤ 
ਰਾਜਪਾਲ ਵੱਲੋਂ ਕੱਢੀ ਗਈ ਨਸ਼ਾ ਵਿਰੋਧੀ ਪੈਦਲ ਯਾਤਰਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਇਸ 'ਚ ਇੱਕ ਨਾਗਰਿਕ ਵਜੋਂ ਸ਼ਾਮਲ ਹੋਏ ਸਨ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਸਰਕਾਰ ਦੀ ਨਿਖ਼ੇਧੀ ਕੀਤੀ ਕਿ ਉਹ ਇਸ ਨੇਕ ਕਾਰਜ ਦਾ ਵੀ ਸਿਆਸੀਕਰਨ ਕਰ ਰਹੀ ਹੈ।
ਭਾਜਪਾ ਦਾ ਰੋਡ ਮੈਪ ਅਤੇ 117 ਸੀਟਾਂ 'ਤੇ ਤਿਆਰੀ 
ਅਸ਼ਵਨੀ ਸ਼ਰਮਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚੋਂ ਨਸ਼ਾ ਸਿਰਫ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਜੋੜੀ ਹੀ ਖ਼ਤਮ ਕਰ ਸਕਦੀ ਹੈ ਅਤੇ ਪਾਰਟੀ ਕੋਲ ਇਸ ਲਈ ਪੂਰਾ ਰੋਡ ਮੈਪ ਤਿਆਰ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਆਪਣੀ ਚੋਣ ਤਿਆਰੀ ਕਰ ਰਹੀ ਹੈ।
ਕਿਸਾਨੀ ਮੁੱਦਿਆਂ 'ਤੇ ਸਪੱਸ਼ਟੀਕਰਨ 
ਅਮਰੀਕਾ ਨਾਲ ਹੋਏ ਸਮਝੌਤੇ ਬਾਰੇ ਬੋਲਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੀ ਕਿਸਾਨੀ ਅਤੇ ਡੇਅਰੀ ਖੇਤਰ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਰੱਖਿਆ ਹੈ। ਉੁਨ੍ਹਾਂ ਕਿਹਾ ਕਿ ਝੋਨਾ, ਬਾਜਰਾ ਅਤੇ ਕਪਾਹ ਵਰਗੀਆਂ ਫ਼ਸਲਾਂ ਨੂੰ ਇਸ ਡੀਲ ਤੋਂ ਬਾਹਰ ਰੱਖ ਕੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News