ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ
Monday, Mar 06, 2023 - 06:26 PM (IST)
ਚੰਡੀਗੜ੍ਹ : ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਆਲ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ। ਭਾਜਪਾ ਪ੍ਰਧਾਨ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੂੰ ਤੁਰੰਤ ਆਲ ਪਾਰਟੀ ਮੀਟਿੰਗ ਬੁਲਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਹੈ ਕਿ ਅੱਜ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ, ਲਿਹਾਜ਼ਾ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਸੂਬੇ ਅੰਦਰ ਕਾਨੂੰਨ ਵਿਵਸਥਾ ਕਾਇਮ ਰੱਖਣਾ ਤੁਹਾਡੀ ਜ਼ਿੰਮੇਵਾਰੀ ਬਣਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਸਮਾਰਟ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਸੂਬਾ ਸਰਕਾਰ ਨੇ ਜਾਰੀ ਕੀਤੇ ਇਹ ਹੁਕਮ
ਪੰਜਾਬ ਵਿਚ ਪਿਛਲੇ ਕਈ ਮਹੀਨਿਆਂ ਤੋਂ ਕਤਲ, ਡਕੈਤੀ, ਜ਼ਬਰਨ ਵਸੂਲੀ ਅਤੇ ਫਿਰੌਤੀ ਦੀਆਂ ਘਟਨਾਵਾਂ ਰੋਜ਼ਾਨਾ ਵੱਡੇ ਪੱਧਰ ’ਤੇ ਵਾਪਰ ਰਹੀਆਂ ਹਨ। ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ, ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ, ਸ਼ਿਵਸੈਨਾ ਨੇਤਾ ਸੁਧੀਰ ਸੂਰੀ, ਨਕੋਦਰ ਦੇ ਕੱਪੜਾ ਵਪਾਰੀ ਸਮੇਤ ਸੈਂਕੜੇ ਪੰਜਾਬੀ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਜੇਲ੍ਹਾਂ ਵਿਚ ਗੈਂਗਸਟਰ ਆਪਸ ਵਿਚ ਜਾਨਲੇਵਾ ਜੰਗ ਲੜ ਰਹੇ ਹਨ। ਹਾਲਾਤ ਇੰਨੇ ਖ਼ਰਾਬ ਹਨ ਕਿ ਪੰਜਾਬ ਪੁਲਸ ਦੇ ਦਫ਼ਤਰਾਂ ’ਤੇ ਆਰ. ਪੀ. ਜੀ. ਹਮਲੇ ਹੋ ਰਹੇ ਹਨ। ਵੱਖਵਾਦੀ ਤਾਕਤਾਂ ਸਿਰ ਚੁੱਕ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਲਈ ਅਹਿਮ ਖ਼ਬਰ, ਸੂਬਾ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜੇ ਸਰਕਾਰ ਸਖ਼ਤ ਰੁਖ ਅਖਤਿਆਰ ਕਰਦੀ ਹੈ ਤਾਂ ਭਾਜਪਾ ਪੂਰੀ ਤਰ੍ਹਾਂ ਸਰਕਾਰ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਗੰਭੀਰ ਮੁੱਦਿਆਂ ’ਤੇ ਚਰਚਾ ਲਈ ਸਰਕਾਰ ਨੂੰ ਆਲ ਪਾਰਟੀ ਮੀਟਿੰਗ ਸੱਦਣੀ ਚਾਹੀਦੀ ਹੈ ਤਾਂ ਜੋ ਪੰਜਾਬ ਵਿਚ ਕਾਨੂੰਨ ਵਿਵਸਥਾ ਕਾਇਮ ਕਰਨ ਲਈ ਵਿਚਾਰ ਕੀਤਾ ਜਾ ਸਕੇ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਸਾਹਿਬ, ਤੁਸੀਂ ਤਾਂ ਪੰਜਾਬ ਦੇ ਕਾਲੇ ਦੌਰ ਨੂੰ ਦੇਖਿਆ ਹੈ, ਅੱਜ ਹਾਲਾਤ ਫਿਰ ਉਸੇ ਕਾਲੇ ਦੌਰ ਵੱਲ ਜਾਂਦੇ ਦਿਖ ਰਹੇ ਹਨ | ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਪੁਲਸ ਸਟੇਸ਼ਨ ਵਿਚ ਵਾਪਰੇ ਘਟਨਾਕ੍ਰਮ ਨੇ ਸਮੂਹ ਪੰਜਾਬੀਆਂ ਦੇ ਨਾਲ ਨਾਲ ਪੂਰੇ ਦੇਸ਼ ਨੂੰ ਚਿੰਤਾ ਵਿਚ ਪਾ ਦਿੱਤਾ ਹੈ, ਜਿਸ ਪ੍ਰਕਾਰ ਪੁਲਸ ਸਟੇਸ਼ਨ ’ਤੇ ਹਮਲਾ ਕੀਤਾ ਗਿਆ ਅਤੇ ਪੁਲਸ ਅਫਸਰਾਂ ਅਤੇ ਮੁਲਾਜ਼ਮਾਂ ਨੂੰ ਜਖਮੀ ਕੀਤੀ ਗਿਆ, ਉਹ ਬਹੁਤ ਹੀ ਨਿੰਦਣਯੋਗ ਹੈ। ਇਸ ਤੋਂ ਵੀ ਜ਼ਿਆਦਾ ਚਿੰਤਾ ਦੀ ਗੱਲ ਇਹ ਹੈ ਕਿ ਸਰਕਾਰ ਨੇ ਹਿੰਸਾ ਕਰਣ ਵਾਲਿਆਂ ਦੇ ਅੱਗੇ ਪੂਰੀ ਤਰ੍ਹਾਂ ਨਾਲ ਗੋਡੇ ਟੇਕ ਦਿੱਤੇ ਅਤੇ ਕਿਡਨੈਪਿੰਗ ਦੇ ਦੋਸ਼ ਹੇਠ ਗ੍ਰਿਫ਼ਤਾਰ ਮੁਲਜ਼ਮ ਨੂੰ ਜ਼ਮਾਨਤ ਲੈਣ ਵਿਚ ਸਹਿਯੋਗ ਕੀਤਾ | ਇਥੇ ਇਹ ਸਵਾਲ ਉੱਠਦਾ ਹੈ ਕਿ ਅਗਰ ਉਹ ਮੁਲਜ਼ਮ ਦੋਸ਼ੀ ਨਹੀਂ ਸੀ ਤਾਂ ਪਰਚਾ ਦਰਜ ਕਰਕੇ ਗ੍ਰਿਫ਼ਤਾਰ ਕਿਉਂ ਕੀਤਾ ਗਿਆ ਸੀ ਅਤੇ ਜੇ ਦੋਸ਼ੀ ਸੀ ਤਾਂ ਦਬਾਅ ਹੇਠ ਜ਼ਮਾਨਤ ਕਿਉਂ ਦਿਤੀ ਗਈ ?
ਇਹ ਵੀ ਪੜ੍ਹੋ : ਚੰਡੀਗੜ੍ਹ ਨੂੰ ਮਿਲਿਆ ਨਵਾਂ ਐੱਸ. ਐੱਸ. ਪੀ., ਕੰਵਰਦੀਪ ਕੌਰ ਦੀ ਹੋਈ ਨਿਯੁਕਤੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।