ਅਸ਼ਵਨੀ ਸ਼ਰਮਾ ਨੇ ‘ਆਪ’ ’ਤੇ ਕੱਸੇ ਤੰਜ, ਕਿਹਾ-ਗਾਰੰਟੀਆਂ ਤੋਂ ਭੱਜਣ ਲਈ ਲੱਭ ਰਹੇ ਨੇ ਰਸਤੇ

Saturday, Mar 26, 2022 - 03:06 PM (IST)

ਅਸ਼ਵਨੀ ਸ਼ਰਮਾ ਨੇ ‘ਆਪ’ ’ਤੇ ਕੱਸੇ ਤੰਜ, ਕਿਹਾ-ਗਾਰੰਟੀਆਂ ਤੋਂ ਭੱਜਣ ਲਈ ਲੱਭ ਰਹੇ ਨੇ ਰਸਤੇ

ਮੋਹਾਲੀ (ਵੈੱਬ ਡੈਸਕ)— ਮੋਹਾਲੀ ਵਿਖੇ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ’ਚ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਪਾਰਟੀ ਨੂੰ 6.6 ਫ਼ੀਸਦੀ ਵੋਟਾਂ ਪਈਆਂ ਹਨ। ਚੋਣਾਂ ਨੂੰ ਲੈ ਕੇ ਫੀਡਬੈਕ ਲਈ ਜਾ ਰਹੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਾਰਟੀ ਨੇ ਪੂਰੀ ਹਿੰਮਤ ਦੇ ਨਾਲ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਹਨ। ਪਾਰਟੀ ਵੱਲੋਂ ਪਹਿਲੀ ਵਾਰ ਪੰਜਾਬ ’ਚ 73 ਸੀਟਾਂ ’ਤੇ ਚੋਣਾਂ ਲੜੀਆਂ ਗਈਆਂ ਹਨ ਅਤੇ 10 ਲੱਖ 33 ਹਜ਼ਾਰ ਲੋਕਾਂ ਨੇ ਭਾਜਪਾ ਨੂੰ ਵੋਟਾਂ ਪਾਈਆਂ, ਜੋਕਿ 10 ਫ਼ੀਸਦੀ ਤੋਂ ਵੀ ਉੱਪਰ ਹੈ ਉਨ੍ਹਾਂ ਕਿਹਾ ਕਿ ਜੇਕਰ ਨੂੰ ਇਸ ਨੂੰ 117 ’ਚ ਕਨਵਰਟ ਕੀਤਾ ਜਾਂਦਾ ਹੈ ਪਾਰਟੀ ਨੂੰ 6.6 ਫ਼ੀਸਦੀ ਵੋਟਾਂ ਪਈਆਂ ਹਨ। ਜਨਤਾ ਨੇ ਸਾਨੂੰ ਪਹਿਰੇਦਾਰ ਦੀ ਭੂਮਿਕਾ ਦਿੱਤੀ ਹੈ, ਜੋ ਭੂਮਿਕਾ ਪੰਜਾਬ ਦੇ ਲੋਕਾਂ ਨੇ ਸਾਨੂੰ ਦਿੱਤੀ ਹੈ, ਉਹ ਅਸੀਂ ਨਿਭਾਵਾਂਗੇ।  ਵਿਰੋਧੀ ਧਿਰ ’ਚ ਸਾਕਰਾਤਮਕ ਭੂਮਿਕਾ ਨਿਭਾਵਾਂਗੇ। ਵਰਕਰਾਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਰਹੇਗਾ। 

ਇਹ ਵੀ ਪੜ੍ਹੋ: ਐਕਸ਼ਨ ਮੋਡ 'ਚ ਭਗਵੰਤ ਮਾਨ, ਭ੍ਰਿਸ਼ਟਾਚਾਰ ਵਿਰੁੱਧ ਮਿਲੀ ਸ਼ਿਕਾਇਤ ਸਬੰਧੀ ਤੁਰੰਤ ਜਾਂਚ ਦੇ ਦਿੱਤੇ ਹੁਕਮ

‘ਆਪ’ ’ਤੇ ਕੱਸੇ ਤੰਜ
ਉਥੇ ਹੀ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਵੱਡੇ ਤੰਜ ਕੱਸਦੇ ਹੋਏ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੀਆਂ ਗਈਆਂ 6 ਗਾਰੰਟੀਆਂ ਮੁੱਖ ਹਨ, ਜਿਨ੍ਹਾਂ ਨੂੰ ਪਹਿਲੀ ਦੇ ਆਧਾਰ ’ਤੇ ਪੂਰਾ ਕੀਤਾ ਜਾਣਾ ਚਾਹੀਦਾ ਹੈ। ਸਰਕਾਰ ਨੇ ਜੋ ਵੋਟਾਂ ਤੋਂ ਪਹਿਲਾਂ ਵਾਅਦੇ ਕੀਤੇ ਹਨ, ਉਨ੍ਹਾਂ ’ਤੇ ਭਾਜਪਾ ਦੀ ਨਜ਼ਰ ਰਹੇਗੀ ਅਤੇ ਪਹਿਰਾ ਦੇਵੇਗੀ। 

ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਹੁਣ ਆਮ ਆਦਮੀ ਪਾਰਟੀ ਗਾਰੰਟੀਆਂ ਤੋਂ ਭੱਜਣ ਦਾ ਰਸਤਾ ਲੱਭ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਸ਼ਟਾਚਾਰ ਦੇ ਤੌਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ ਅਤੇ ਪੈਕੇਜ ਦੀ ਮੰਗ ਕੀਤੀ ਹੈ, ਉਸ ਤੋਂ ਸ਼ੰਕਾ ਪੈਦਾ ਹੋ ਰਹੀ ਹੈ ਕਿ ਕਿਤੇ ਇਹ ਗਾਰੰਟੀਆਂ ਤੋਂ ਭੱਜਣ ਲਈ ਰਸਤਾ ਤਾਂ ਨਹੀਂ ਲੱਭ ਰਹੇ ਹਨ। ਜੇਕਰ ਰਸਤਾ ਲੱਭ ਰਹੇ ਹਨ ਤਾਂ ਇਹ ਪੰਜਾਬ ਨਾਲ ਬਹੁਤ ਵੱਡਾ ਧੋਖਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਹੀ ਅੰਮ੍ਰਿਤਸਰ ਵਿਖੇ ‘ਆਪ’ ਵੱਲੋਂ ਕੀਤੇ ਗੲ ਰੋਡ ਸ਼ੋਅ ਦੌਰਾਨ ਸਰਕਾਰੀ ਪੈਸੇ ਦੀ ਵਰਤੋਂ ਕਿਵੇਂ ਕੀਤੀ ਗਈ, ਜਿਸ ਦਾ ਜਵਾਬ ਸਰਕਾਰ ਨੂੰ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿਵੇਂ ਰਾਜ ਸਭਾ ’ਚ ਆਪਣੇ ਉਮੀਦਵਾਰ ਭੇਜੇ ਗਏ ਹਨ, ਇਸ ਨਾਲ ਪੰਜਾਬੀਆਂ ਦਾ ਮਨ ਟੁੱਟਿਆ ਹੈ। 

ਇਹ ਵੀ ਪੜ੍ਹੋ: ਵੱਡੀ ਖ਼ਬਰ: ਹੁਸ਼ਿਆਰਪੁਰ ਵਿਖੇ ਪੰਜਾਬ-ਹਿਮਾਚਲ ਬਾਰਡਰ ’ਤੇ ਚੱਲੀਆਂ ਗੋਲ਼ੀਆਂ, ਔਰਤ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News