ਪੰਜਾਬ ''ਚ ਕਾਨੂੰਨ ਵਿਵਸਥਾ ਦੀ ਗੰਭੀਰ ਨਾਕਾਮੀ ਹੈ ਸਰਹਿੰਦ ਧਮਾਕਾ: ਅਸ਼ਵਨੀ ਸ਼ਰਮਾ

Sunday, Jan 25, 2026 - 05:27 PM (IST)

ਪੰਜਾਬ ''ਚ ਕਾਨੂੰਨ ਵਿਵਸਥਾ ਦੀ ਗੰਭੀਰ ਨਾਕਾਮੀ ਹੈ ਸਰਹਿੰਦ ਧਮਾਕਾ: ਅਸ਼ਵਨੀ ਸ਼ਰਮਾ

ਚੰਡੀਗੜ੍ਹ (ਅੰਕੁਰ) : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਰਹਿੰਦ ਰੇਲਵੇ ਸਟੇਸ਼ਨ ਨੇੜੇ ਹੋਏ ਧਮਾਕੇ ਤੇ ਮਾਲ ਗੱਡੀ ਨੂੰ ਨੁਕਸਾਨ ਪਹੁੰਚਣ ਦੀ ਘਟਨਾ ਨੂੰ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਗੰਭੀਰ ਨਾਕਾਮੀ ਕਰਾਰ ਦਿੰਦਿਆਂ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ।

ਉਨ੍ਹਾਂ ਕਿਹਾ ਕਿ ਇਹ ਘਟਨਾ ਸਿਰਫ਼ ਇਕ ਹਾਦਸਾ ਨਹੀਂ, ਸਗੋਂ ਰਾਜ ਦੀ ਸੁਰੱਖਿਆ ਪ੍ਰਬੰਧਾਂ ਦੀ ਅਸਲ ਤਸਵੀਰ ਸਾਹਮਣੇ ਲਿਆਉਂਦੀ ਹੈ। ਸਰਹਿੰਦ ’ਚ ਹੋਏ ਧਮਾਕੇ ਦੌਰਾਨ ਮਾਲ ਗੱਡੀ ਨੂੰ ਨੁਕਸਾਨ ਪਹੁੰਚਣਾ ਤੇ ਡਰਾਈਵਰ ਦਾ ਜ਼ਖ਼ਮੀ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਪੰਜਾਬ ਅੱਜ ਕਿੰਨਾ ਅਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ-ਅਰਵਿੰਦ ਕੇਜਰੀਵਾਲ ਦਾ ਕਥਿਤ ਮਾਡਲ ਅੱਜ ਅਸਲ ’ਚ ਅਸੁਰੱਖਿਅਤ ਪੰਜਾਬ, ਕਮਜ਼ੋਰ ਸੁਰੱਖਿਆ ਪ੍ਰਬੰਧ ਤੇ ਡਰ ਦੇ ਮਾਹੌਲ ਦਾ ਪ੍ਰਤੀਕ ਬਣ ਗਿਆ ਹੈ।

ਅਸ਼ਵਨੀ ਸ਼ਰਮਾ ਨੇ ਧਿਆਨ ਦਿਵਾਇਆ ਕਿ 26 ਜਨਵਰੀ ਗਣਤੰਤਰ ਦਿਵਸ ਤੋਂ ਠੀਕ ਪਹਿਲਾਂ ਪੰਜਾਬ ’ਚ ਇਸ ਤਰ੍ਹਾਂ ਦੀ ਘਟਨਾ ਹੋਣਾ ਬਹੁਤ ਗੰਭੀਰ ਮਾਮਲਾ ਹੈ। ਭਾਜਪਾ ਆਗੂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਕਾਨੂੰਨ-ਵਿਵਸਥਾ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਇਸ ਦੇ ਨਤੀਜੇ ਪੰਜਾਬ ਲਈ ਹੋਰ ਵੀ ਘਾਤਕ ਹੋ ਸਕਦੇ ਹਨ।
 


author

Anmol Tagra

Content Editor

Related News