'ਪੰਜਾਬ ਨੂੰ ਲੁੱਟ ਰਿਹਾ ਮਾਈਨਿੰਗ ਮਾਫ਼ੀਆ'! ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਇਲਜ਼ਾਮ

Tuesday, Mar 03, 2026 - 10:41 AM (IST)

'ਪੰਜਾਬ ਨੂੰ ਲੁੱਟ ਰਿਹਾ ਮਾਈਨਿੰਗ ਮਾਫ਼ੀਆ'! ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਹੈ ਕਿ ਕੱਟੜ ਈਮਾਨਦਾਰ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਇਕ ਹੋਰ ਪਰਦਾਫਾਸ਼ ਹੋ ਗਿਆ ਹੈ ਕਿ ਪੰਜਾਬ ਨੂੰ ਮਾਈਨਿੰਗ ਮਾਫ਼ੀਆ ਲੁੱਟ ਰਿਹਾ ਹੈ। ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ 'ਚ ਬਦਲਾਅ ਦੇ ਨਾਂ 'ਤੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਮਾਈਨਿੰਗ ਮਾਫ਼ੀਆ ਨੂੰ ਸਰਪ੍ਰਸਤੀ ਦੇਣ ਦੇ ਗੰਭੀਰ ਇਲਜ਼ਾਮ ਲੱਗੇ ਹਨ।

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ’ਚ ਮੀਟ ਦੀ ਵਿਕਰੀ ਬਾਰੇ ਹਾਈਕੋਰਟ ਦਾ ਅਹਿਮ ਫ਼ੈਸਲਾ, ਪੜ੍ਹੋ ਪੂਰੀ ਖ਼ਬਰ

ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਦੇ ਹੀ ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਸ਼ਰੇਆਮ ਕਬੂਲ ਕੀਤਾ ਸੀ ਕਿ ਪੰਜਾਬ 'ਚ ਨਾਜਾਇਜ਼ ਮਾਈਨਿੰਗ ਧੜੱਲੇ ਨਾਲ ਚੱਲ ਰਹੀ ਹੈ ਪਰ ਹੁਣ ਜੋ ਸਬੂਤ ਸਾਹਮਣੇ ਆਇਆ ਹੈ, ਉਹ ਇਸ ਸਰਕਾਰ ਦੇ ਮੂੰਹ 'ਤੇ ਕਰਾਰੀ ਚਪੇੜ ਹੈ। ਜਲ ਸਰੋਤ ਅਤੇ ਮਾਈਨਿੰਗ ਵਿਭਾਗ ਦੇ ਇੱਕ ਐੱਸ. ਡੀ. ਓ. ਨਵਪ੍ਰੀਤ ਸਿੰਘ ਨੇ ਸਿੱਧਾ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਇਸ 'ਸਰਕਾਰੀ ਮਾਫ਼ੀਆ ਰਾਜ' ਦੀ ਪੋਲ ਖੋਲ੍ਹ ਦਿੱਤੀ ਹੈ।

ਇਹ ਵੀ ਪੜ੍ਹੋ : ਸਟਾਫ਼ ਸਾਵਧਾਨ! ਹੁਣ ਕੱਟੀ ਜਾਵੇਗੀ ਅੱਧੇ ਦਿਨ ਦੀ ਛੁੱਟੀ, ਮੁਲਾਜ਼ਮਾਂ ਦੀ ਹਾਜ਼ਰੀ ਬਾਰੇ PGI ਦਾ ਵੱਡਾ ਫ਼ੈਸਲਾ

ਚਿੱਠੀ 'ਚ ਦੱਸਿਆ ਗਿਆ ਹੈ ਕਿ ਰੂਪਨਗਰ ਅਤੇ ਸ੍ਰੀ ਅਨੰਦਪੁਰ ਸਾਹਿਬ 'ਚ ਉੱਚ ਅਧਿਕਾਰੀ (SE ਅਤੇ XEN) ਕਰੈਸ਼ਰ ਮਾਲਕਾਂ ਤੋਂ ਹਰ ਮਹੀਨੇ 2-2 ਲੱਖ ਰੁਪਏ ਦੀ ਨਾਜਾਇਜ਼ ਵਸੂਲੀ ਕਰ ਰਹੇ ਹਨ। ਇੰਨਾ ਹੀ ਨਹੀਂ, ਚੈੱਕ ਪੋਸਟਾਂ 'ਤੇ ਖੁੱਲ੍ਹੇਆਮ ਧਾਂਦਲੀ ਹੋ ਰਹੀ ਹੈ ਅਤੇ ਚੋਰ ਰਸਤਿਆਂ ਰਾਹੀਂ ਮਾਫ਼ੀਆ ਦੇ ਟਰੱਕ ਕੱਢੇ ਜਾ ਰਹੇ ਹਨ। ਸਰੋਤਾਂ ਅਨੁਸਾਰ ਜਦੋਂ ਈਮਾਨਦਾਰ ਅਫ਼ਸਰਾਂ ਨੇ ਇਸ ਲੁੱਟ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੂੰ ਕਾਰਵਾਈ ਦਾ ਭਰੋਸਾ ਦੇਣ ਦੀ ਬਜਾਏ ਸਸਪੈਂਡ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਪੰਜਾਬ 'ਚ ਸਰਕਾਰ ਮਾਫ਼ੀਆ ਨੂੰ ਨਹੀਂ, ਸਗੋਂ ਮਾਫ਼ੀਆ ਸਰਕਾਰ ਨੂੰ ਚਲਾ ਰਿਹਾ ਹੈ ਅਤੇ 'ਜਿਹਦਾ ਖੇਤ ਉਹਦੀ ਰੇਤ' ਵਰਗੀਆਂ ਸਕੀਮਾਂ ਰਾਹੀਂ ਖ਼ਜ਼ਾਨੇ ਨੂੰ ਕਰੋੜਾਂ ਦਾ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News