ਪੰਜਾਬ ''ਚ ਚੱਲ ਰਹੀ ਗੈਰ-ਕਾਨੂੰਨੀ ਰੇਤ ਮਾਈਨਿੰਗ ਨੂੰ ਲੈ ਕੇ ਭੜਕੇ ਅਸ਼ਵਨੀ ਸ਼ਰਮਾ
Thursday, Nov 27, 2025 - 06:55 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਚੱਲ ਰਹੀ ਬੇਤਹਾਸ਼ਾ ਗੈਰ-ਕਾਨੂੰਨੀ ਰੇਤ ਮਾਈਨਿੰਗ ਨੂੰ ਲੈ ਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤੰਜ ਕੱਸੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜੀ, ਤੁਹਾਡੀ ਸਰਕਾਰ ਦੀ ਨੱਕ ਹੇਠਾਂ ਪੰਜਾਬ ਵਿੱਚ ਬੇਤਹਾਸ਼ਾ ਗੈਰ-ਕਾਨੂੰਨੀ ਰੇਤ ਖਣਨ ਹੋ ਰਿਹਾ ਹੈ। ਹਿੰਮਤ ਹੈ ਤਾਂ ਮੇਰੇ ਨਾਲ ਮੇਰੀ ਗੱਡੀ ਵਿੱਚ ਬੈਠੋ, ਮੈਂ ਤੁਹਾਨੂੰ ਪਠਾਨਕੋਟ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਲੈ ਜਾ ਕੇ ਅਸਲ ਹਾਲਤ ਵਿਖਾਵਾਂਗਾ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨੂੰ ਮਿਲੀ ਹਰੀ ਝੰਡੀ, ਨੋਟੀਫਿਕੇਸ਼ਨ ਜਾਰੀ

ਮੁੱਖ ਮੰਤਰੀ ਭਗਵੰਤ ਮਾਨ 'ਤੇ ਵਰ੍ਹਦੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੈਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ ਕਿ ਪੰਜਾਬ ਵਿਚ ਗੈਰ-ਕਾਨੂੰਨੀ ਮਾਈਨਿੰਗ ਕਿਹੜੇ ਪੱਧਰ 'ਤੇ ਹੋ ਰਹੀ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਸ਼ੀਸ਼ ਮਹਿਲ ਵਿਚ ਬੈਠ ਕੇ ਤੁਸੀਂ ਪੰਜਾਬ ਦੀਆਂ ਸੜਕਾਂ ‘ਤੇ ਉਤਰਨਾ ਭੁੱਲ ਗਏ ਹੋ। ਮੈਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ ਕਿ ਗੈਰ-ਕਾਨੂੰਨੀ ਖਣਨ ਕਿਹੜੇ ਪੱਧਰ 'ਤੇ ਹੋ ਰਿਹਾ ਹੈ ਅਤੇ ਇਸ ਕਾਰਨ ਪੰਜਾਬ ਵਿੱਚ ਹੜ੍ਹ ਦਾ ਖ਼ਤਰਾ ਕਿੰਨਾ ਵਧਿਆ ਹੈ। ਆਮ ਆਦਮੀ ਪਾਰਟੀ ਜਿਸ ਦਾ ਖੇਤ, ਉਸ ਦੀ ਰੇਤ” ਦਾ ਬਹਾਨਾ ਬਣਾ ਕੇ ਗੈਰ-ਕਾਨੂੰਨੀ ਖਣਨ ਨੂੰ ਸ਼ਹਿ ਅਤੇ ਮਾਫ਼ੀਆ ਨੂੰ ਪਨਾਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬੀਆਂ ਨੂੰ ਮੂਰਖ਼ ਨਾ ਸਮਝਣ, ਉਨ੍ਹਾਂ ਨੂੰ ਸਾਫ਼ ਦਿਸ ਰਿਹਾ ਹੈ ਕਿ ਉਨ੍ਹਾਂ ਦੀ ਰੇਤ ਕਿਵੇਂ ਲੁੱਟੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਕਤਲ ਕੀਤੀ ਕੁੜੀ ਦੀ ਅੰਤਿਮ ਅਰਦਾਸ, ਪੰਜਾਬ ਸਰਕਾਰ ਵੱਲੋਂ ਮਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
