ਖੇਤੀ ਕਾਨੂੰਨ ਵਾਪਸ ਲੈਣ ’ਤੇ ਬੋਲੇ ਅਸ਼ਵਨੀ ਸ਼ਰਮਾ, ਕਿਹਾ-PM ਮੋਦੀ ਦੇਸ਼ ਤੇ ਦੇਸ਼ਵਾਸੀਆਂ ਦੇ ਹਿੱਤ ’ਚ ਲੈਂਦੇ ਨੇ ਫ਼ੈਸਲੇ

Friday, Nov 19, 2021 - 03:49 PM (IST)

ਖੇਤੀ ਕਾਨੂੰਨ ਵਾਪਸ ਲੈਣ ’ਤੇ ਬੋਲੇ ਅਸ਼ਵਨੀ ਸ਼ਰਮਾ, ਕਿਹਾ-PM ਮੋਦੀ ਦੇਸ਼ ਤੇ ਦੇਸ਼ਵਾਸੀਆਂ ਦੇ ਹਿੱਤ ’ਚ ਲੈਂਦੇ ਨੇ ਫ਼ੈਸਲੇ

ਪਠਾਨਕੋਟ (ਧਰਮਿੰਦਰ ਠਾਕੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ’ਤੇ ਅੱਜ ਦੇਸ਼ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਗੱਲ ਕਹੀ, ਜਿਸ ਤੋਂ ਬਾਅਦ ਕਿਸਾਨਾਂ ’ਚ ਖੁਸ਼ੀ ਦੀ ਲਹਿਰ ਹੈ। ਇਸ ਸਬੰਧ ’ਚ ਬੋਲਦਿਆਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਥੇ ਇਕ ਪਾਸੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਸੰਬੋਧਿਤ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆਂ, ਉਥੇ ਹੀ ਉਨ੍ਹਾਂ ਨੇ ਵੱਡਾ ਦਿਲ ਦਿਖਾਉਂਦੇ ਹੋਏ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੰਨੇ ਵੀ ਫ਼ੈਸਲੇ ਲਏ ਹਨ, ਉਹ ਸਭ ਦੇਸ਼ ਤੇ ਦੇਸ਼ਵਾਸੀਆਂ ਦੇ ਹਿੱਤ ’ਚ ਲਏ ਹਨ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦਾ CM ਚੰਨੀ ’ਤੇ ਵੱਡਾ ਹਮਲਾ, ਕਿਹਾ-ਲੋਕਾਂ ਨੂੰ ਠੱਗਣ ਵਾਸਤੇ ਬੋਲਿਆ ਸਸਤੀ ਬਿਜਲੀ ਦਾ ਝੂਠ

ਉਨ੍ਹਾਂ ਕਿਹਾ ਕਿ ਇਹ ਤਿੰਨੋਂ ਖੇਤੀ ਕਾਨੂੰਨ ਵੀ ਕਿਸਾਨਾਂ ਦੇ ਹਿੱਤ ਲਈ ਸਨ ਪਰ ਇਨ੍ਹਾਂ ਕਾਨੂੰਨਾਂ ਨੂੰ ਕਿਸਾਨਾਂ ਨੂੰ ਸਮਝਾਉਣ ’ਚ ਕਿਤੇ ਘਾਟ ਰਹਿ ਗਈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਹਿਲਾਂ ਵੀ ਭਾਜਪਾ ਸਰਕਾਰ ਕਿਸਾਨਾਂ ਦੇ ਹਿੱਤ ਲਈ ਕੰਮ ਕਰਦੀ ਆਈ ਸੀ ਤੇ ਅੱਗੇ ਵੀ ਕਰਦੀ ਰਹੇਗੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਦੋਲਨਕਾਰੀਆਂ ਨੂੰ ਘਰ ਵਾਪਸ ਜਾਣ ਲਈ ਤੇ ਆਪਣੇ ਪਰਿਵਾਰ ਨਾਲ ਪ੍ਰਕਾਸ਼ ਪੁਰਬ ਮਨਾਉਣ ਦਾ ਸੱਦਾ ਦਿੱਤਾ ਹੈ। ਉਥੇ ਹੀ ਅਸ਼ਵਨੀ ਸ਼ਰਮਾ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕਾਰੀਡੋਰ ਖੋਲ੍ਹਣ ਦੀ ਵੀ ਸ਼ਲਾਘਾ ਕੀਤੀ।


author

Manoj

Content Editor

Related News