ਕੇਂਦਰ ਵਲੋਂ ਪੇਸ਼ ਕੀਤੇ ਬਜਟ 'ਤੇ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ, ਜਾਣੋ ਕੀ ਬੋਲੇ

Sunday, Feb 01, 2026 - 04:00 PM (IST)

ਕੇਂਦਰ ਵਲੋਂ ਪੇਸ਼ ਕੀਤੇ ਬਜਟ 'ਤੇ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ, ਜਾਣੋ ਕੀ ਬੋਲੇ

ਚੰਡੀਗੜ੍ਹ (ਅੰਕੁਰ) : ਕੇਂਦਰ ਸਰਕਾਰ ਵੱਲੋਂ ਅੱਜ ਪੇਸ਼ ਕੀਤੇ ਗਏ ਬਜਟ ਨੂੰ ਲੈ ਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਸ ਨੂੰ ਦੂਰਦਰਸ਼ੀ, ਲੋਕ-ਹਿਤੈਸ਼ੀ ਅਤੇ ਵਿਕਸਿਤ ਭਾਰਤ ਦੀ ਅਸਲ ਤਾਕਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਗਰੀਬ ਕਲਿਆਣ, ਬੁਨਿਆਦੀ ਢਾਂਚੇ ਦੇ ਵਿਕਾਸ, ਰੁਜ਼ਗਾਰ ਦੇ ਮੌਕੇ ਬਣਾਉਣ ਅਤੇ ਪਿੰਡਾਂ ਦੀ ਤਰੱਕੀ ਨੂੰ ਸਮਰਪਿਤ ਹੈ। 
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਪੇਸ਼ ਕੀਤਾ ਗਿਆ ਬਜਟ ਦੇਸ਼ ਦੇ ਹਰ ਵਰਗ ਨੂੰ ਆਰਥਿਕ ਪੱਖੋਂ ਮਜ਼ਬੂਤ ਬਣਾਉਣ ਵਾਲਾ ਹੈ ਅਤੇ ਇਹ ਸਿਹਤਮੰਦ ਅਤੇ ਆਤਮ ਨਿਰਭਰ ਭਾਰਤ ਵੱਲ ਇੱਕ ਹੋਰ ਮਜ਼ਬੂਤ ਕਦਮ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਬਜਟ 'ਸਭ ਦਾ ਸਾਥ, ਸਭ ਦਾ ਵਿਕਾਸ, ਸਭ ਦਾ ਵਿਸ਼ਵਾਸ' ਦੀ ਸੋਚ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਦਾ ਹੈ।
ਇਹ ਵੀ ਪੜ੍ਹੋ : ਰਾਜਿੰਦਰ ਕੌਰ ਭੱਠਲ ਨੇ ਬੰਬਾਂ ਵਾਲੇ ਬਿਆਨ 'ਤੇ ਤੋੜੀ ਚੁੱਪੀ, ਬੋਲੇ-ਕਿੱਸਾ ਅੱਜ ਤੋਂ 30 ਸਾਲ ਪੁਰਾਣਾ
ਉਨ੍ਹਾਂ ਨੇ ਕਿਹਾ ਕਿ ਬਜਟ 'ਚ ਬੁਨਿਆਦੀ ਢਾਂਚੇ ਲਈ ਕੀਤੇ ਗਏ ਪ੍ਰਬੰਧ ਦੇਸ਼ ਦੀ ਆਰਥਿਕ ਰੀੜ੍ਹ ਦੀ ਹੱਡੀ ਨੂੰ ਮਜ਼ਬੂਤ ਕਰਨਗੇ। ਸੜਕਾਂ, ਰੇਲਵੇ, ਸਿਹਤ, ਸਿੱਖਿਆ ਅਤੇ ਡਿਜੀਟਲ ਢਾਂਚੇ 'ਚ ਨਿਵੇਸ਼ ਨਾਲ ਨਾ ਸਿਰਫ਼ ਵਿਕਾਸ ਨੂੰ ਰਫ਼ਤਾਰ ਮਿਲੇਗੀ, ਸਗੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨੇ ਖ਼ਾਸ ਤੌਰ ‘ਤੇ ਪਿੰਡਾਂ ਦੇ ਵਿਕਾਸ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਬਜਟ 'ਚ ਪਿੰਡਾਂ ਦੀ ਆਰਥਿਕਤਾ ਮਜ਼ਬੂਤ ਕਰਨ ਲਈ ਕੀਤੇ ਗਏ ਉਪਰਾਲੇ ਕਿਸਾਨਾਂ, ਮਜ਼ਦੂਰਾਂ ਅਤੇ ਪਿੰਡਾਂ 'ਚ ਵੱਸਦੇ ਨੌਜਵਾਨਾਂ ਲਈ ਲਾਭਕਾਰੀ ਸਾਬਤ ਹੋਣਗੇ। ਉਨ੍ਹਾਂ ਮੁਤਾਬਕ ਪਿੰਡਾਂ 'ਚ ਬੁਨਿਆਦੀ ਸੁਵਿਧਾਵਾਂ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਨੂੰ ਪ੍ਰੋਤਸਾਹਨ ਮਿਲੇਗਾ।

ਇਹ ਵੀ ਪੜ੍ਹੋ : PM ਮੋਦੀ ਦੇ ਡੇਰਾ ਬੱਲਾਂ ਆਉਣ ਤੋਂ ਪਹਿਲਾਂ ਸੁਨੀਲ ਜਾਖੜ ਨੇ ਆਖੀ ਵੱਡੀ ਗੱਲ, ਪੜ੍ਹੋ ਕੀ ਕਿਹਾ
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਿਹਤ ਅਤੇ ਸਮਾਜਿਕ ਸੁਰੱਖਿਆ ਨਾਲ ਜੁੜੇ ਪ੍ਰਬੰਧ ਭਾਰਤ ਨੂੰ ਇੱਕ ਸਿਹਤਮੰਦ ਅਤੇ ਮਜ਼ਬੂਤ ਰਾਸ਼ਟਰ ਬਣਾਉਣ ਦੀ ਦਿਸ਼ਾ 'ਚ ਅਹਿਮ ਕਦਮ ਹਨ। ਗਰੀਬ ਵਰਗਾਂ ਲਈ ਕੀਤੀਆਂ ਗਈਆਂ ਯੋਜਨਾਵਾਂ ਨਾਲ ਸਮਾਜ ਦੇ ਆਖ਼ਰੀ ਪਾਇਦਾਨ ‘ਤੇ ਖੜ੍ਹੇ ਵਿਅਕਤੀ ਤੱਕ ਸਰਕਾਰ ਦੀ ਪਹੁੰਚ ਯਕੀਨੀ ਬਣੇਗੀ। ਉਨ੍ਹਾਂ ਅਖ਼ੀਰ 'ਚ ਕਿਹਾ ਕਿ ਅੱਜ ਦਾ ਬਜਟ ਸਿਰਫ਼ ਅੰਕੜਿਆਂ ਦਾ ਖੇਡ ਨਹੀਂ, ਸਗੋਂ ਇਹ ਵਿਕਸਿਤ ਭਾਰਤ ਦੇ ਸੁਫ਼ਨੇ ਨੂੰ ਸਾਕਾਰ ਕਰਨ ਦੀ ਢੁੱਕਵੀਂ ਰਣਨੀਤੀ ਹੈ। ਇਹ ਬਜਟ ਦੇਸ਼ ਦੀ ਅਸਲ ਤਾਕਤ ਹੈ, ਜੋ ਆਉਣ ਵਾਲੇ ਸਾਲਾਂ 'ਚ ਭਾਰਤ ਨੂੰ ਵਿਸ਼ਵ ਪੱਧਰ ‘ਤੇ ਹੋਰ ਮਜ਼ਬੂਤ ਬਣਾਵੇਗਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News