DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ ਹੋਵੇ CBI ਜਾਂਚ, ਪਰਿਵਾਰ ਦੇ ਇਨਸਾਫ਼ ਲਈ ਸੰਘਰਸ਼ ਰਹੇਗਾ ਜਾਰੀ: ਅਸ਼ਵਨੀ ਸ਼ਰਮਾ

Saturday, Apr 04, 2026 - 01:11 PM (IST)

DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ ਹੋਵੇ CBI ਜਾਂਚ, ਪਰਿਵਾਰ ਦੇ ਇਨਸਾਫ਼ ਲਈ ਸੰਘਰਸ਼ ਰਹੇਗਾ ਜਾਰੀ: ਅਸ਼ਵਨੀ ਸ਼ਰਮਾ

ਅੰਮ੍ਰਿਤਸਰ (ਵੈੱਬ ਡੈਸਕ)- ਡੀ. ਐੱਮ. ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਭਾਜਪਾ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਪਰਿਵਾਰ ਦੇ ਇਨਸਾਫ਼ ਲਈ ਵੱਡਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਰਵਨੀਤ ਬਿੱਟੂ, ਤਰੁਣ ਚੁੱਘ ਸਮੇਤ ਹੋਰ ਵੀ ਕਈ ਆਗੂਆਂ ਨੇ ਸ਼ਿਰਕਤ ਕੀਤੀ। 

ਆਮ ਆਦਮੀ ਪਾਰਟੀ 'ਤੇ ਤਿੱਖੇ ਸ਼ਬਦੀ ਹਮਲੇ ਬੋਲਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਵੇਂ ਮੰਤਰੀ ਹੋਵੇ, ਭਾਵੇਂ ਸੰਤਰੀ ਗਲਤੀ ਦੀ ਸਜ਼ਾ ਮਿਲਣੀ ਚਾਹੀਦੀ ਹੈ। ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਡੀ. ਐੱਮ. ਦੇ ਪਰਿਵਾਰ ਦੀ ਨਹੀਂ ਹੈ ਸਗੋਂ ਉਸ ਹਰ ਅਫ਼ਸਰ ਦੀ ਲੜਾਈ ਹੈ, ਜੋ ਪੰਜਾਬ ਵਿਚ ਘੁੱਟਣ ਮਹਿਸੂਸ ਕਰ ਰਿਹਾ ਹੈ। 

PunjabKesari

ਇਹ ਵੀ ਪੜ੍ਹੋ: ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ

ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਲੜਾਈ ਲਈ ਅਸੀਂ ਰੁਕਾਂਗੇ ਨਹੀਂ, ਪੰਜਾਬ ਬੱਚਣਾ ਚਾਹੀਦਾ ਹੈ ਅਤੇ ਪੰਜਾਬੀਅਤ ਬਚਣੀ ਚਾਹੀਦੀ ਹੈ ਇਸ ਕਰਕੇ ਅਸੀਂ ਪੰਜਾਬ ਨੂੰ ਬਚਾਉਣ ਲਈ ਸੰਘਰਸ਼ ਕਰਦੇ ਰਹਾਂਗੇ। ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿਚ ਸੀ. ਬੀ. ਆਈ. ਜਾਂਚ ਦੀ ਮੰਗ ਕਰਦੇ ਹੋਏ ਕਿਹਾ ਕਿ ਜਦੋਂ ਤੱਕ ਸੀ. ਬੀ. ਆਈ. ਦੀ ਜਾਂਚ ਨਹੀਂ ਹੁੰਦੀ ਅਤੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਸਾਡੀ ਆਵਾਜ਼ ਬੰਦ ਨਹੀਂ ਹੋਵੇਗੀ, ਸਾਡਾ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News