ਸਿਮਰਨਜੀਤ ਮਾਨ ਦੇ ਵਿਵਾਦਿਤ ਬਿਆਨ ’ਤੇ ਬੋਲੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਕਹੀਆਂ ਇਹ ਗੱਲਾਂ
Saturday, Jul 16, 2022 - 06:09 PM (IST)
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ ਕਾਰਨ ਬੁਰੀ ਤਰ੍ਹਾਂ ਘਿਰਦੇ ਨਜ਼ਰ ਆ ਰਹੇ ਹਨ। ਇਸ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਸਾਡੇ ਦੇਸ਼ ਦੇ ਹੀ ਨਹੀਂ ਸਗੋਂ ਵਿਦੇਸ਼ਾਂ ’ਚ ਬੈਠੇ ਲੋਕਾਂ ਲਈ ਵੀ ਆਦਰਸ਼ ਹਨ। ਸਿਮਰਨਜੀਤ ਸਿੰਘ ਮਾਨ ਨੂੰ ਅਜਿਹੀਆਂ ਗੱਲਾਂ ਕਰਨ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਤੇ ਜਿਨ੍ਹਾਂ ਨੂੰ ਭਾਰਤ ਹੀ ਨਹੀਂ ਪੂਰੇ ਵਿਸ਼ਵ ’ਚ ਆਪਣਾ ਅਾਦਰਸ਼ ਮੰਨਿਆ ਜਾਂਦਾ ਹੈ। ਸ਼ਰਮਾ ਨੇ ਕਿਹਾ ਕਿ ਅਜਿਹੇ ਸ਼ਹੀਦਾਂ ਨੂੰ ਨਮਨ ਕਰਨਾ ਚਾਹੀਦਾ ਹੈ ਤੇ ਉਨ੍ਹਾਂ ਬਾਰੇ ਇਸ ਤਰ੍ਹਾਂ ਬਿਆਨ ਕਿਸੇ ਵੱਲੋਂ ਵੀ ਨਹੀਂ ਦੇਣਾ ਚਾਹੀਦਾ।
ਇਹ ਵੀ ਪੜ੍ਹੋ : ਜਲੰਧਰ : ਮੀਂਹ ਮਗਰੋਂ ਦਿਖਣ ਲੱਗਾ ਪਹਾੜੀਆਂ ਦਾ ਖ਼ੂਬਸੂਰਤ ਨਜ਼ਾਰਾ, ਲੋਕਾਂ ਨੇ ਕੈਮਰੇ ’ਚ ਕੀਤਾ ਕੈਦ
ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅੱਜ ਦੇਸ਼ ਆਜ਼ਾਦ ਹੈ। ਇਸ ਦੌਰਾਨ ਬਠਿੰਡਾ ਵਿਖੇ ਮਹਾਤਮਾ ਗਾਂਧੀ ਦੇ ਬੁੱਤ ਨੂੰ ਤੋੜਨ ਨੂੰ ਲੈ ਕੇ ਭਾਜਪਾ ਪ੍ਰਧਾਨ ਨੇ ਕਿਹਾ ਕਿ ਇਸ ਘਟਨਾ ਤੋਂ ਪਤਾ ਲੱਗਦਾ ਹੈ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਕਿਸ ਤਰ੍ਹਾਂ ਦੀ ਹੈ। ਸਰਕਾਰ ਨੂੰ ਕਾਨੂੰਨ ਵਿਵਸਥਾ ਹਰ ਕੀਮਤ ’ਤੇ ਕਾਇਮ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ’ਚ ਭਾਈਚਾਰਾ, ਅਮਨ ਸ਼ਾਂਤੀ ਤੇ ਏਕਾ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਪਰ ਸਰਕਾਰ ਇਸ ’ਚ ਪੂਰੀ ਤਰ੍ਹਾਂ ਫੇਲ੍ਹ ਹੋ ਗਈ ਹੈ।
ਇਹ ਵੀ ਪੜ੍ਹੋ : ਸ਼ਹੀਦ ਭਗਤ ਸਿੰਘ ਬਾਰੇ ਵਿਵਾਦਿਤ ਬਿਆਨ ’ਤੇ ਬੁਰੀ ਤਰ੍ਹਾਂ ਘਿਰੇ ਸਿਮਰਨਜੀਤ ਮਾਨ, ‘ਆਪ’ ਨੇ ਖੋਲ੍ਹਿਆ ਮੋਰਚਾ