''ਆਪ'' ਸਰਕਾਰ ਦਾ ਬਜਟ ਝੂਠ ਦਾ ਪੁਲੰਦਾ, ਪੰਜਾਬੀਆਂ ਦਾ ਸਰਕਾਰ ਤੋਂ ਮੋਹ ਭੰਗ : ਅਸ਼ਵਨੀ ਸ਼ਰਮਾ (ਵੀਡੀਓ)

Sunday, Mar 08, 2026 - 12:39 PM (IST)

''ਆਪ'' ਸਰਕਾਰ ਦਾ ਬਜਟ ਝੂਠ ਦਾ ਪੁਲੰਦਾ, ਪੰਜਾਬੀਆਂ ਦਾ ਸਰਕਾਰ ਤੋਂ ਮੋਹ ਭੰਗ : ਅਸ਼ਵਨੀ ਸ਼ਰਮਾ (ਵੀਡੀਓ)

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਸਰਕਾਰ ਦੇ ਬਜਟ ਨੂੰ 'ਝੂਠ ਦਾ ਪੁਲੰਦਾ' ਕਰਾਰ ਦਿੱਤਾ ਹੈ। ਮਹਿਲਾ ਦਿਵਸ ਦੇ ਮੌਕੇ 'ਤੇ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਸਰਕਾਰ ਦਾ ਪਿਛਲਾ ਰਿਕਾਰਡ ਗਵਾਹ ਹੈ ਕਿ ਇਨ੍ਹਾਂ ਦੇ ਕੀਤੇ ਸਾਰੇ ਵਾਅਦੇ ਖੋਖਲੇ ਸਾਬਤ ਹੋਏ ਹਨ। ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਕਿ ਸਰਕਾਰ ਨੇ ਪਿਛਲੇ ਬਜਟ 'ਚ ਨਸ਼ਾ ਪੀੜਤਾਂ ਦਾ ਰੀਅਲ ਟਾਈਮ ਡਾਟਾ ਇਕੱਠਾ ਕਰਨ ਲਈ ਪੈਸਾ ਰੱਖਿਆ ਸੀ ਪਰ ਅੱਜ ਤੱਕ ਇਸ ਦਾ ਕੁਝ ਨਹੀਂ ਬਣਿਆ।

ਇਹ ਵੀ ਪੜ੍ਹੋ: ਪੰਜਾਬ 'ਚ ਕਹਿਰ ਵਰਾਏਗੀ ਗਰਮੀ! ਅਗਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ Latest ਅਪਡੇਟ

ਉਨ੍ਹਾਂ ਵਿਕਾਸ ਕਾਰਜਾਂ ਦੀ ਸੂਚੀ ਪੇਸ਼ ਕਰਦਿਆਂ ਕਿਹਾ ਕਿ ਢਾਈ ਲੱਖ ਪਿੰਡਾਂ 'ਚ ਲਾਈਟਾਂ ਲਾਉਣ, 3000 ਜਿੰਮ ਬਣਾਉਣ, ਨੰਗਲ ਵਿੱਚ ਈਕੋ-ਟੂਰਿਜ਼ਮ ਹੱਬ ਅਤੇ ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਜਲੰਧਰ 'ਚ ਟੈਕਨਾਲੋਜੀ ਐਕਸਟੈਂਸ਼ਨ ਸੈਂਟਰ ਬਣਾਉਣ ਦੇ ਵਾਅਦੇ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਏ ਹਨ। ਉਨ੍ਹਾਂ ਖ਼ਾਸ ਤੌਰ 'ਤੇ ਅੰਮ੍ਰਿਤਸਰ ਦੇ ਯੂਨਿਟੀ ਮਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਇਸ ਲਈ 159 ਕਰੋੜ ਰੁਪਏ ਭੇਜੇ ਸਨ। ਸਰਕਾਰ ਦਾਅਵਾ ਕਰ ਰਹੀ ਹੈ ਕਿ 80 ਕਰੋੜ ਰੁਪਏ ਖ਼ਰਚ ਦਿੱਤੇ ਗਏ ਹਨ ਪਰ ਜ਼ਮੀਨੀ ਪੱਧਰ 'ਤੇ ਇਕ ਇੰਚ ਵੀ ਕੰਮ ਨਹੀਂ ਹੋਇਆ।

ਇਸ ਤੋਂ ਇਲਾਵਾ ਕਿਸਾਨਾਂ ਨੂੰ ਚੋਣਾਂ ਤੋਂ ਪਹਿਲਾਂ ਦਿੱਤੀ ਗਈ ਐੱਮ. ਐੱਸ. ਪੀ. ਦੀ ਗਰੰਟੀ ਨੂੰ ਵੀ ਕਿਸੇ ਬਜਟ ਵਿੱਚ ਥਾਂ ਨਹੀਂ ਦਿੱਤੀ ਗਈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਾ ਹੈ ਅਤੇ ਬਜਟ ਤੋਂ ਕੋਈ ਖ਼ਾਸ ਉਮੀਦ ਨਹੀਂ ਹੈ।

ਇਹ ਵੀ ਪੜ੍ਹੋ: ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ ਪਲਾਨਿੰਗ, ਦੋਸਤ ਨੇ ਕੀਤਾ ਸੀ...

ਔਰਤਾਂ ਨਾਲ ਧੋਖਾ ਕਰਨ ਦੇ ਇਲਜ਼ਾਮ 
ਮਹਿਲਾ ਦਿਵਸ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ 18 ਸਾਲ ਤੋਂ ਉੱਪਰ ਦੀ ਹਰ ਔਰਤ ਨੂੰ 1000 ਰੁਪਏ ਮਹੀਨਾ ਦੇਣ ਦਾ ਵਾਅਦਾ ਅਜੇ ਵੀ ਅਧੂਰਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦਾ ਹਿਸਾਬ ਲਾਇਆ ਜਾਵੇ ਤਾਂ ਹਰ ਭੈਣ ਦਾ 48,000 ਰੁਪਏ ਬਕਾਇਆ ਬਣਦਾ ਹੈ।
ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਹੁਣ ਸਰਕਾਰ ਇਨਕਮ ਟੈਕਸ ਭਰਨ ਵਾਲੀਆਂ, ਨੌਕਰੀ ਪੇਸ਼ਾ ਜਾਂ ਪੈਨਸ਼ਨ ਲੈਣ ਵਾਲੀਆਂ ਔਰਤਾਂ ਨੂੰ ਇਸ ਸੂਚੀ 'ਚੋਂ ਬਾਹਰ ਰੱਖ ਕੇ ਫਿਰ ਤੋਂ ਧੋਖਾ ਦੇਣ ਦੀ ਤਿਆਰੀ ਵਿੱਚ ਹੈ।

ਕਾਨੂੰਨ ਵਿਵਸਥਾ ਦੀ ਮਾੜੀ ਹਾਲਤ 
ਸੂਬੇ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਪੰਜਾਬੀ ਆਪਣੀ ਜਾਨ-ਮਾਲ ਦੀ ਰਾਖੀ ਲਈ ਤਰਸ ਰਹੇ ਹਨ। ਦਿਨ-ਦਿਹਾੜੇ ਪਰਿਵਾਰਾਂ ਨੂੰ ਬੰਧਕ ਬਣਾ ਕੇ ਕਰੋੜਾਂ ਦੀ ਲੁੱਟ ਹੋ ਰਹੀ ਹੈ ਅਤੇ ਸਰਕਾਰ ਮੂਕ ਦਰਸ਼ਕ ਬਣੀ ਬੈਠੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾ ਤਾਂ ਨਸ਼ਿਆਂ ਨੂੰ ਰੋਕ ਪਾ ਰਹੀ ਹੈ ਅਤੇ ਨਾ ਹੀ ਵਪਾਰੀਆਂ ਅਤੇ ਸਰਪੰਚਾਂ ਨੂੰ ਸੁਰੱਖਿਆ ਦੇ ਰਹੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਇਸ ਸਰਕਾਰ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਾ ਹੈ ਅਤੇ ਬਜਟ ਤੋਂ ਕੋਈ ਖ਼ਾਸ ਉਮੀਦ ਨਹੀਂ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਇਕ ਹੋਰ ਸਰਪੰਚ ਦੀ ਹਮਲੇ ਪਿੱਛੋਂ ਹੋਈ ਮੌਤ

ਇਹ ਵੀ ਪੜ੍ਹੋ: ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ ਤੌਹੀਨ: ਸੁਖਪਾਲ ਖਹਿਰਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


 


author

shivani attri

Content Editor

Related News