ਪੰਜਾਬ ਭਾਜਪਾ ਦੀ ਪ੍ਰਧਾਨਗੀ ਖੁੱਸਣ ਤੋਂ ਬਾਅਦ ਅਸ਼ਵਨੀ ਸ਼ਰਮਾ ਦਾ ਪਹਿਲਾ ਬਿਆਨ ਆਇਆ ਸਾਹਮਣੇ

Tuesday, Jul 04, 2023 - 06:20 PM (IST)

ਪੰਜਾਬ ਭਾਜਪਾ ਦੀ ਪ੍ਰਧਾਨਗੀ ਖੁੱਸਣ ਤੋਂ ਬਾਅਦ ਅਸ਼ਵਨੀ ਸ਼ਰਮਾ ਦਾ ਪਹਿਲਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ : ਪੰਜਾਬ ਭਾਜਪਾ ਦੀ ਪ੍ਰਧਾਨਗੀ ਖੁੱਸਣ ਤੋਂ ਬਾਅਦ ਅਸ਼ਵਨੀ ਸ਼ਰਮਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਅਸ਼ਵਨੀ ਸ਼ਰਮਾ ਨੇ ਸੋਸ਼ਲ ਮੀਡੀਆ ’ਤੇ ਆਖਿਆ ਹੈ ਕਿ ਸੁਭਾਗਸ਼ਾਲੀ ਹਾਂ ਕਿ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਦੇ ਰੂਪ ਵਿਚ, ਪਾਰਟੀ ਦੇ ਪ੍ਰਦੇਸ਼ ਜਨਰਲ ਸਕੱਤਰ ਦੇ ਰੂਪ ਵਿਚ, ਪਾਰਟੀ ਦੇ ਦੋ ਵਾਰ ਪੰਜਾਬ ਪ੍ਰਧਾਨ ਹੋਣ ਦੇ ਨਾਤੇ, ਤੁਸੀਂ ਸਾਰਿਆਂ ਨੇ ਬਹੁਤ ਸਾਰਾ ਪਿਆਰ ਅਤੇ ਸਹਿਯੋਗ ਦਿੱਤਾ ਹੈ। ਵਿਸ਼ੇਸ਼ ਕਰਕੇ ਕਿਸਾਨ ਅੰਦੋਲਨ ਦੌਰਾਨ। ਜਿਸ ਸਮੇਂ ਵਰਕਰਾਂ ’ਤੇ ਹਮਲੇ ਹੋ ਰਹੇ ਸੀ ਅਤੇ ਉਨ੍ਹਾਂ ਦਾ ਘਰੋਂ ਨਿਕਲਣਾ ਵੀ ਮੁਸ਼ਕਿਲ ਸੀ। ਤੁਸੀਂ ਉਸ ਸਮੇਂ ਵੀ ਪਾਰਟੀ ਨਾਲ ਅਤੇ ਮੇਰੇ ਨਾਲ ਖੜ੍ਹੇ ਰਹੇ। ਇਹ ਮੈਂ ਕਦੀ ਵੀ ਨਹੀਂ ਭੁੱਲਾਂਗਾ। ਮੈਂ ਹਮੇਸ਼ਾ ਤੁਹਾਡੇ ਸਾਰਿਆਂ ਦੇ ਸੰਪਰਕ ਵਿਚ ਰਹਾਂਗਾ ਅਤੇ ਮੈਂ ਹਮੇਸ਼ਾ ਤੁਹਾਡੇ ਲਈ ਨਿੱਜੀ ਤੌਰ ’ਤੇ ਉਪਲੱਬਧ ਰਹਾਂਗਾ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੇਰੇ ਕੋਲੋਂ ਇੰਨੇ ਲੰਮੇ ਸਿਆਸੀ ਕੈਰੀਅਰ ਦੇ ਅੰਦਰ ਇਨ੍ਹਾਂ ਜ਼ਿੰਮੇਵਾਰੀਆਂ ਦੌਰਾਨ ਕੰਮ ਕਰਦੇ ਹੋਏ ਅਨੇਕਾਂ ਭੁੱਲਾਂ ਹੋਈਆਂ ਹੋਣਗੀਆਂ, ਉਸ ਲਈ ਮੈਂ ਦੁੱਖ ਪ੍ਰਗਟ ਕਰਦਾ ਹਾਂ ਪਰ ਤੁਹਾਡਾ ਸਾਰਿਆਂ ਦਾ ਸਹਿਯੋਗ ਤੇ ਪ੍ਰੇਮ ਹਮੇਸ਼ਾ ਮੇਰੀ ਤਾਕਤ ਰਿਹਾ ਹੈ ਅੱਗੇ ਵੀ ਮੇਰੀ ਤਾਕਤ ਬਣਿਆ ਰਹੇਗਾ। ਇਸ ਲਈ ਆਪ ਸਭ ਦਾ ਮੇਰੇ ਵੱਲੋਂ ਬਹੁਤ-ਬਹੁਤ ਧੰਨਵਾਦ। 

ਇਹ ਵੀ ਪੜ੍ਹੋ : ਮਾਂ ਵੈਸ਼ਨੂੰ ਦੇਵੀ ਯਾਤਰਾ ਲਈ ਹੈਲੀਕਾਪਟਰ ਸੇਵਾ ਬੁੱਕ ਕਰਵਾਉਣ ਵਾਲੇ ਸ਼ਰਧਾਲੂ ਸਾਵਧਾਨ, ਹੈਰਾਨ ਕਰੇਗੀ ਘਟਨਾ

ਸੁਨੀਲ ਜਾਖੜ ਨੇ ਬਣਾਇਆ ਗਿਆ ਨਵਾਂ ਪੰਜਾਬ ਪ੍ਰਧਾਨ

ਸੁਨੀਲ ਜਾਖੜ ਨੂੰ ਭਾਜਪਾ ਨੇ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਦਾ ਪ੍ਰਧਾਨ ਬਣਾਇਆ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਅਸ਼ਵਨੀ ਸ਼ਰਮਾ ਦੇ ਅਸਤੀਫ਼ੇ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ ਪਰ ਦੇਰ ਸ਼ਾਮ ਅਸ਼ਵਨੀ ਸ਼ਰਮਾ ਨੇ ਬਿਆਨ ਦਿੱਤਾ ਸੀ ਕਿ ਭਾਜਪਾ ’ਚ ਅਸਤੀਫ਼ੇ ਦੀ ਰਿਵਾਇਤ ਨਹੀਂ ਹੈ। ਬੀਤੇ ਦਿਨ ਤੋਂ ਹੀ ਸੁਨੀਲ ਜਾਖੜ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਦੀਆਂ ਚਰਚਾਵਾਂ ਵੀ ਚੱਲ ਰਹੀਆਂ ਸਨ ਜਿਸ ’ਤੇ ਅੱਜ ਪਾਰਟੀ ਪ੍ਰਧਾਨ ਜੇ. ਪੀ. ਨੱਢਾ ਨੇ ਮੋਹਰ ਲਗਾ ਦਿੱਤੀ ਹੈ। ਸੁਨੀਲ ਜਾਖੜ ਦੇ ਕਾਂਗਰਸ ਤੋਂ ਵੱਖ ਹੋਣ ਦੀ ਗੱਲ ਕਰੀਏ ਤਾਂ 2021 ’ਚ ਉਨ੍ਹਾਂ ਕੋਲੋਂ ਕਾਂਗਰਸ ਦੀ ਸੂਬਾ ਪ੍ਰਧਾਨਗੀ ਲੈ ਕੇ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਇਆ ਗਿਆ ਸੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ’ਚ ਰਹਿਣ ਵਾਲੇ ਲੋਕਾਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News