ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਅਸ਼ਵਨੀ ਸ਼ਰਮਾ ਦੇ ਸਿਆਸੀ ਹਮਲੇ
Monday, Dec 29, 2025 - 05:27 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਮਨਰੇਗਾ ਸਕੀਮ ਨੂੰ ਲੈ ਕੇ ਮਾਨ ਸਰਕਾਰ ਅਤੇ ਕਾਂਗਰਸ 'ਤੇ ਤਿੱਖੇ ਸ਼ਬਦੀ ਹਮਲੇ ਬੋਲੇ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਇਕ ਸਾਲ ਤੋਂ ਮਜ਼ਦੂਰਾਂ ਨੂੰ ਕੋਈ ਕੰਮ ਨਹੀਂ ਦਿੱਤਾ ਹੈ। 30 ਦਸੰਬਰ ਯਾਨੀ ਕਿ ਭਲਕੇ ਮੰਗਲਵਾਰ ਨੂੰ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਚੱਲ ਰਹੀ ਹੈ ਅਤੇ ਲੋਕਤੰਤਰ ਦੀ ਦੁਹਾਈ ਦੇ ਕੇ ਇਹ ਸਰਕਾਰ ਹਮੇਸ਼ਾ ਲੋਕਤੰਤਰ ਦਾ ਕਤਲ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮੇਂ-ਸਮੇਂ 'ਤੇ ਵਿਸ਼ੇਸ਼ ਸੈਸ਼ਨ ਲਿਆ ਕੇ ਹਮੇਸ਼ਾ ਖਾਨਾਪੂਰਤੀ ਹੀ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮੁੱਦੇ 'ਤੇ ਪੰਜਾਬ ਸਰਕਾਰ ਵਿਸ਼ੇਸ਼ ਸੈਸ਼ਨ ਬੁਲਾਉਣ ਜਾ ਰਹੀ ਹੈ, ਉਸ ਨਾਲ ਸਿਰਫ਼ ਲੋਕਾਂ ਦਾ ਸਮਾਂ ਹੀ ਬਰਬਾਦ ਨਹੀਂ ਹੋਵੇਗਾ, ਸਗੋਂ ਸਦਨ ਦਾ ਪੈਸਾ ਵੀ ਬਰਬਾਦ ਹੋਵੇਗਾ। ਉਨ੍ਹਾਂ ਕਿਹਾ ਕਿ ਜਦਕਿ ਇਸ ਸਰਕਾਰ ਨੂੰ ਚਾਹੀਦਾ ਹੈ ਕਿ ਬਜਟ ਸੈਸ਼ਨ, ਮਾਨਸੂਨ ਸੈਸ਼ਨ ਅਤੇ ਸੀਤ ਸੈਸ਼ਨ ਬੁਲਾਏ।
ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ LPU ਦੇ 2 ਵਿਦਿਆਰਥੀਆਂ ਨਾਲ ਵੱਡਾ ਹਾਦਸਾ! ਇਕ ਦੀ ਮੌਤ
ਉਨ੍ਹਾਂ ਕਿਹਾ ਕਿ ਇਕ ਸਮਾਂ ਸੀ ਜਦੋਂ ਮਨਰੇਗਾ ਸਕੀਮ ਲਿਆਂਦੀ ਗਈ ਸੀ ਅਤੇ ਸਮੇਂ-ਸਮੇਂ 'ਤੇ ਇਸ ਸਕੀਮ ਵਿਚ ਕਈ ਤਰ੍ਹਾਂ ਦੀਆਂ ਕਮਜ਼ੋਰੀਆਂ ਸਾਹਮਣੇ ਆਈਆਂ ਹਨ। ਮਜ਼ਦੂਰਾਂ ਨੂੰ ਰੋਜ਼ਗਾਰ ਦੀ ਗਾਰੰਟੀ ਦੇਣ ਲਈ ਇਹ ਮਨਰੇਗਾ ਸਕੀਮ ਲਿਆਂਦੀ ਗਈ ਹੈ ਪਰ ਉਸ ਵਿਚ ਭ੍ਰਿਸ਼ਟਾਚਾਰ ਹੋ ਰਿਹਾ ਹੈ। ਕਈ ਸੂਬਿਆਂ ਵਿਚੋਂ ਕਈ ਕਮੀਆਂ ਨਿਕਲ ਕੇ ਸਾਹਮਣੇ ਆਈਆਂ ਹਨ। ਸਰਕਾਰਾਂ ਦਾ ਕੰਮ ਹੁੰਦਾ ਹੈ ਕਿ ਜੇਕਰ ਸਕੀਮ ਵਿਚ ਕੋਈ ਕਮੀ ਨਜ਼ਰ ਆ ਰਹੀ ਹੈ, ਉਸ 'ਤੇ ਵਿਚਾਰ-ਵਟਾਂਦਰਾ ਕਰਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕਾਂਗਰਸ ਮਨਰੇਗਾ ਦੇ ਮਜ਼ਦੂਰਾਂ ਨੂੰ ਗੁੰਮਰਾਹ ਕਰ ਰਹੀ ਹੈ। ਇਸ ਦੇ ਪਿੱਛੇ ਇਹ ਕਾਰਨ ਕਿ ਇਸ ਵਿਚ ਭ੍ਰਿਸ਼ਟਾਚਾਰ ਕਰਨ ਵਾਲੇ ਕਈ ਆਗੂ ਅਤੇ ਪ੍ਰਸ਼ਾਸਨਿਕ ਢਾਂਚਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਇਸ ਸਕੀਮ ਖ਼ਿਲਾਫ਼ ਝੂਠ ਫੈਲਾਉਣ ਲਈ ਗ੍ਰਾਮ ਪੰਚਾਇਤਾਂ ਦੇ ਕੋਲ ਫਾਰਮ ਭੇਜੇ ਜਾ ਰਹੇ ਹਨ। ਇੰਨਾ ਹੀ ਨਹੀਂ ਉਨ੍ਹਾਂ ਕਿਹਾ ਕਿ ਮਨਰੇਗਾ ਮਜ਼ਦੂਰਾਂ ਨੂੰ ਝੂਠ ਬੋਲ ਕੇ ਉਨ੍ਹਾਂ ਫਾਰਮਾਂ 'ਤੇ ਦਸਤਖ਼ਤ ਕਰਵਾਏ ਜਾ ਰਹੇ ਹਨ।
ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲਗਾਤਾਰ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ,ਕਤਲ ਹੋ ਰਹੇ ਹਨ। ਖਿਡਾਰੀ ਤੱਕ ਵੀ ਪੰਜਾਬ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸੈਸ਼ਨ ਬੁਲਾਉਣੀ ਹੀ ਸੀ ਤਾਂ ਇਨ੍ਹਾਂ ਮੁੱਦਿਆਂ 'ਤੇ ਬੁਲਾਉਂਦੇ, ਜੋਕਿ ਪੰਜਾਬ ਵਿਚ ਲਗਾਤਾਰ ਫਿਰੌਤੀਆਂ ਮੰਗੀਆਂ ਜਾਂ ਰਹੀਆਂ ਹਨ ਅਤੇ ਰੋਜ਼ਾਨਾ ਕਤਲ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: ਇਕ ਹਜ਼ਾਰ ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਲਈ ਖ਼ੁਸ਼ਖ਼ਬਰੀ! ਮੰਤਰੀ ਹਰਪਾਲ ਚੀਮਾ ਨੇ ਆਖੀ ਵੱਡੀ ਗੱਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
