ਥਾਣਾ ਸ਼ੇਰਪੁਰ ’ਚ ਤਾਇਨਾਤ ਏ. ਐੱਸ. ਆਈ, ਅਪਰਾਧਕ ਮਾਮਲਾ ਦਰਜ

Wednesday, Mar 20, 2024 - 04:44 PM (IST)

ਥਾਣਾ ਸ਼ੇਰਪੁਰ ’ਚ ਤਾਇਨਾਤ ਏ. ਐੱਸ. ਆਈ, ਅਪਰਾਧਕ ਮਾਮਲਾ ਦਰਜ

ਸ਼ੇਰਪੁਰ (ਵਿਜੈ ਕੁਮਾਰ ਸਿੰਗਲਾ) : ਪੁਲਸ ਜ਼ਿਲ੍ਹਾ ਸੰਗਰੂਰ ਅਧੀਨ ਪੈਂਦੇ ਥਾਣਾ ਸ਼ੇਰਪੁਰ ’ਚ ਇਕ ਚਲਾਨ ਪੇਸ਼ ਕਰਨ ਦੇ ਬਦਲੇ ਰਿਸ਼ਵਤ ਲੈਂਦਾ ਏ. ਐੱਸ. ਆਈ. ਵਿਜੀਲੈਂਸ ਬਿਊਰੋ ਦੀ ਟੀਮ ਦੇ ਅੜਿੱਕੇ ਆ ਗਿਆ। ਵਿਜੀਲੈਂਸ ਟੀਮ ਨੇ ਰਿਸ਼ਵਤ ਵਜੋਂ ਮੁਦਈ ਮੁਕੱਦਮਾਂ ਤੋਂ ਹਾਸਲ ਕੀਤੀ ਰਕਮ ਵੀ ਨਾਮਜ਼ਦ ਏ.ਐੱਸ.ਆਈ ਤੋਂ ਬਰਾਮਦ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਬਿੰਦਰ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਸਲੇਮਪੁਰ, ਥਾਣਾ ਸ਼ੇਰਪੁਰ ਨੇ ਵਿਜੀਲੈਂਸ ਕੋਲ ਪਹੁੰਚ ਕੀਤੀ ਕਿ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਅਤੇ ਥਾਣੇ ਵਿਖੇ ਦਰਜ ਮੁਕੱਦਮਾਂ ਨੰਬਰ 85/2023 ਅਧੀਨ ਜ਼ੁਰਮ 306/34 ਆਈ. ਪੀ. ਸੀ. ਦਾ ਚਲਾਨ ਅਦਾਲਤ ਵਿਚ ਪੇਸ਼ ਕਰਨ ਦੇ ਨਾਂ ’ਤੇ ਮਾਮਲੇ ਦਾ ਤਫਤੀਸ਼ ਅਧਿਕਾਰੀ ਏ .ਐੱਸ. ਆਈ. ਦਰਸ਼ਨ ਸਿੰਘ ਵਾਸੀ ਪਿੰਡ ਬੁਰਜ ਰਾਜਗੜ੍ਹ, ਜ਼ਿਲ੍ਹਾ ਬਠਿੰਡਾ 20 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਵਿਜੀਲੈਂਸ ਬਿਊਰੋ ਦੇ ਆਲ੍ਹਾ ਅਧਿਕਾਰੀਆਂ ਨੇ ਰਿਸ਼ਵਤ ਮੰਗਣ ਵਾਲੇ ਥਾਣੇਦਾਰ ਦਰਸ਼ਨ ਸਿੰਘ ਨੂੰ ਫੜਨ ਲਈ ਵਿਜੀਲੈਂਸ ਬਿਊਰੋ ਜ਼ਿਲ੍ਹਾ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਸਿੱਧੂ ਦੀ ਅਗਵਾਈ ਵਿਚ ਟੀਮ ਗਠਿਤ ਕਰ ਦਿੱਤੀ ਗਈ । 

ਇਹ ਵੀ ਪੜ੍ਹੋ : ਭੂਆ ਦੇ ਪੁੱਤ ਦੀ ਪਤਨੀ ਨਾਲ ਕੀਤਾ ਰੇਪ, ਅਸ਼ਲੀਲ ਵੀਡੀਓ ਬਣਾ ਕੇ ਭੇਜੀ ਪਤੀ ਨੂੰ, ਦੇਖ ਉੱਡੇ ਹੋਸ਼

ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਗੁਰਮੇਲ ਸਿੰਘ ਸਿੱਧੂ ਨੇ ਆਪਣੀ ਟੀਮ ਸਣੇ ਸਰਕਾਰੀ ਗਵਾਹਾਂ ਨੂੰ ਨਾਲ ਲੈ ਕੇ ਥਾਣਾ ਸ਼ੇਰਪੁਰ ਵਿਖੇ ਟਰੈਪ ਲਗਾ ਦਿੱਤਾ। ਇਸ ਦੌਰਾਨ ਜਦੋਂ ਏ.ਐੱਸ.ਆਈ. ਦਰਸ਼ਨ ਸਿੰਘ ਨੇ ਸ਼ਕਾਇਤ ਕਰਤਾ ਬਿੰਦਰ ਸਿੰਘ ਤੋਂ ਚਲਾਨ ਪੇਸ਼ ਕਰਨ ਦੇ ਬਦਲੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਤਾਂ ਤੁਰੰਤ ਹੀ ਫੁਰਤੀ ਨਾਲ ਵਿਜੀਲੈਂਸ ਦੀ ਟੀਮ ਨੇ ਏ.ਐੱਸ.ਆਈ. ਦਰਸ਼ਨ ਸਿੰਘ ਨੂੰ ਰੰਗੇ ਹੱਥੀਂ ਦਬੋਚ ਲਿਆ। ਇੰਸਪੈਕਟਰ ਗੁਰਮੇਲ ਸਿੰਘ ਸਿੱਧੂ ਨੇ ਦੱਸਿਆ ਕਿ ਰਿਸ਼ਵਤ ਦੀ ਰਾਸ਼ੀ ਸਮੇਤ ਗ੍ਰਿਫਤਾਰ ਕੀਤੇ ਏਐੱਸਆਈ ਦਰਸ਼ਨ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਥਾਣਾ ਵਿਜੀਲੈਂਸ ਰੇਂਜ ਪਟਿਆਲਾ ਵਿਖੇ ਕੇਸ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। 

ਵਿਜੀਲੈਂਸ ਦੇ ਇੰਸਪੈਕਟਰ ਸਿੱਧੂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਮਹਿਕਮੇ ਦਾ ਕੋਈ ਵੀ ਵੱਡਾ/ਛੋਟਾ ਅਧਿਕਾਰੀ ਜਾਂ ਕਰਮਚਾਰੀ ਕਿਸੇ ਕੰਮ ਬਦਲੇ ਰਿਸ਼ਵਤ ਮੰਗਦਾ ਹੈ ਤਾਂ ਤੁਰੰਤ ਇਸ ਦੀ ਸੂਚਨਾ ਵਿਜੀਲੈਂਸ ਬਿਊਰੋ ਨੂੰ ਦਿਓ ਤਾਂ ਕਿ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਭ੍ਰਿਸ਼ਟਾਚਾਰ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਵਿਜੀਲੈਂਸ ਦੀ ਕਾਰਵਾਈ ਦੌਰਾਨ ਟੀਮ ਵਿਚ ਸ਼ਾਮਿਲ ਏਐੱਸਆਈ ਸਤਿਗੁਰ ਸਿੰਘ, ਏਐੱਸਆਈ ਸੁਖਵਿੰਦਰ ਸਿੰਘ, ਏਐੱਸਆਈ ਗੁਰਪ੍ਰੀਤ ਸਿੰਘ ਅਤੇ ਹੌਲਦਾਰ ਗੁਰਜਿੰਦਰ ਸਿੰਘ ਆਦਿ ਨੇ ਵੀ ਅਹਿਮ ਭੂਮਿਕਾ ਅਦਾ ਕੀਤੀ।

ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਵਾਉਣ ਵਾਲੇ ਮੁੰਡੇ ਦੀ ਮਾਂ ਦੇ ਹੋਏ ਕਤਲ ਕਾਂਡ ’ਚ ਨਵਾਂ ਮੋੜ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News