ਕਾਰ ਦੀ ਟੱਕਰ ਨਾਲ ਐਕਟਿਵਾ ਸਵਾਰ ਏ. ਐੱਸ. ਆਈ. ਪੁਲ ਤੋਂ ਹੇਠਾਂ ਡਿੱਗਾ, ਮੌਤ

Sunday, Apr 14, 2019 - 04:51 PM (IST)

ਕਾਰ ਦੀ ਟੱਕਰ ਨਾਲ ਐਕਟਿਵਾ ਸਵਾਰ ਏ. ਐੱਸ. ਆਈ. ਪੁਲ ਤੋਂ ਹੇਠਾਂ ਡਿੱਗਾ, ਮੌਤ

ਬਨੂੜ (ਗੁਰਪਾਲ) : ਬਨੂੜ ਦੇ ਟ੍ਰੈਫਿਕ ਇੰਚਾਰਜ ਏ. ਐੱਸ. ਆਈ. ਅਵਤਾਰ ਸਿੰਘ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਸਾਢੇ 8 ਵਜੇ ਅਵਤਾਰ ਸਿੰਘ ਆਪਣੀ ਐਕਟਿਵਾ 'ਤੇ ਰਾਜਪੁਰਾ ਜਾ ਰਿਹਾ ਸੀ। ਜਦੋਂ ਉਹ ਓਵਰਬ੍ਰਿਜ ਰਾਜਪੁਰਾ ਲਿਬਰਟੀ ਚੌਕ ਨੇੜੇ ਪਹੁੰਚਿਆ ਤਾਂ ਅਚਾਨਕ ਪਿੱਛੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਉਹ ਓਵਰਬ੍ਰਿਜ ਤੋਂ ਹੇਠਾਂ ਡਿੱਗ ਪਿਆ ਅਤੇ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਇਸ ਦੌਰਾਨ ਉਸ ਨੂੰ ਇਲਾਜ ਲਈ ਰਾਜਪੁਰਾ ਦੇ ਸਿਵਲ ਹਸਪਤਾਲ ਲੈ ਗਏ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 
ਅਵਤਾਰ ਸਿੰਘ ਦਾ ਅੰਤਿਮ ਸੰਸਕਾਰ ਰਾਜਪੁਰਾ ਨੇੜੇ ਪੈਂਦੇ ਪਿੰਡ ਨੀਲਪੁਰ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ ਹੈ। ਜ਼ਿਲਾ ਪ੍ਰੀਸ਼ਦ ਮੈਂਬਰ ਖਜ਼ਾਨ ਸਿੰਘ ਹੁਲਕਾਂ, ਬਾਬਾ ਦਿਲਬਾਗ ਸਿੰਘ ਬਾਗਾ ਜੋਤੀ ਸੰਧੂ, ਸੁਖਵਿੰਦਰ ਸਿੰਘ ਸੁੱਖਾ, ਡਾ. ਪਵਿੰਦਰ ਸਿੰਘ ਮਨੌਲੀ ਸੂਰਤ, ਜਗਜੀਤ ਸਿੰਘ ਛੜਬੜ, ਰਾਮਦਿਆ ਕਨੌੜ, ਅਸ਼ੋਕ ਕੁਮਾਰ, ਬੂਟਾ ਸਿੰਘ ਵਾਲਾ ਅਤੇ ਗੁਰਵਿੰਦਰ ਸਿੰਘ ਬੱਸੀ ਈਸੇ ਖਾਂ ਤੋਂ ਇਲਾਵਾ ਇਲਾਕੇ ਦੇ ਅਨੇਕਾਂ ਪੰਚਾਂ-ਸਰਪੰਚਾਂ ਨੇ ਪਹੁੰਚ ਕੇ ਦੁਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।


author

Gurminder Singh

Content Editor

Related News