ਬਿਆਨ ਲੈਣ ਗਏ ਏ. ਐੱਸ. ਆਈ. ਨਾਲ ਵਾਪਰੀ ਅਣਹੋਣੀ, ਪਲਾਂ ''ਚ ਨਿਕਲ ਗਏ ਸਾਹ
Wednesday, Mar 19, 2025 - 12:58 PM (IST)

ਜਲਾਲਾਬਾਦ (ਆਦਰਸ਼ ਜੋਸਨ, ਜਤਿੰਦਰ ਬਜਾਜ) : ਮੰਗਲਵਾਰ ਦੀ ਦੇਰ ਸ਼ਾਮ ਜਲਾਲਾਬਾਦ ਗੋਬਿੰਦ ਨਗਰੀ ਵਿਖੇ ਥਾਣਾ ਸਿਟੀ ਜਲਾਲਾਬਾਦ ਦੇ ਏ.ਐੱਸ.ਆਈ ਜਰਨੈਲ ਚੰਦ ਕਿਸੇ ਕੇਸ ਦੇ ਸਿਲਸਿਲੇ ਵਿਚ ਬਿਆਨ ਕਲਮ ਬੰਦ ਕਰਨ ਲਈ ਗਏ ਸਨ ਜਿੱਥੇ ਅਚਾਨਕ ਉਨ੍ਹਾਂ ਦੀ ਤਬੀਅਤ ਖਰਾਬ ਹੋ ਗਈ। ਇਸ ਦੌਰਾਨ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਰੈਫਰ ਕਰ ਦਿੱਤਾ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਏ.ਐੱਸ.ਆਈ ਜਰਨੈਲ ਚੰਦ ਨੂੰ ਹਾਰਟ ਅਟੈਕ ਆਇਆ ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਜ਼ਰੂਰੀ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ
ਫਿਲਹਾਲ ਪੁਲਸ ਵੱਲੋਂ ਏ.ਐੱਸ.ਆਈ ਦੀ ਮ੍ਰਿਤਕ ਦੇਹ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਇਸ ਘਟਨਾ ਨਾਲ ਜ਼ਿਲ੍ਹਾ ਫਾਜ਼ਿਲਕਾ ਪੁਲਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਦੱਸ ਦਈਏ ਕਿ ਏ.ਐੱਸ.ਆਈ ਜਰਨੈਲ ਚੰਦ ਨੇਕ ਅਤੇ ਇਮਾਨਦਾਰ ਅਫਸਰ ਸਨ। ਬੀਤੇ ਲੰਬੇ ਸਮੇਂ ਤੋਂ ਉਹ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਅ ਰਹੇ ਸਨ। ਉਨ੍ਹਾਂ ਦੀ ਇਸ ਤਰ੍ਹਾਂ ਨਾਲ ਅਚਾਨਕ ਹੋਈ ਮੌਤ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ : ਰਜਿਸਟਰੀਆਂ ਨੂੰ ਲੈ ਕੇ ਪੰਜਾਬ ਵਿਚ ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e