ਪਟਿਆਲਾ : ਏ. ਐੱਸ. ਆਈ. ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

04/28/2018 6:15:48 PM

ਪਟਿਆਲਾ (ਬਰਜਿੰਦਰ) : ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਦੀ ਸਕਿਓਰਿਟੀ 'ਚ ਤਾਇਨਾਤ ਏ. ਐੱਸ. ਆਈ. ਬੋਬੀ ਕੁਮਾਰ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਗਈ। ਗੋਲੀ ਲੱਗਣ ਕਾਰਨ ਏ. ਐੱਸ. ਆਈ. ਬੋਬੀ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਫਿਲਹਾਲ ਏ. ਐੱਸ. ਆਈ. ਵਲੋਂ ਚੁੱਕੇ ਗਏ ਇਸ ਕਦਮ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। 
ਪੁਲਸ ਨੇ ਮ੍ਰਿਤਕ ਏ. ਐਸ. ਆਈ. ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


Related News