ਚੰਡੀਗੜ੍ਹ : ਥਾਣੇ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਏ. ਐਸ. ਆਈ. ਨੇ ਕੀਤੀ ਖੁਦਕੁਸ਼ੀ
Wednesday, Aug 28, 2019 - 06:51 PM (IST)

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ 19 ਸਥਿਤ ਥਾਣੇ ’ਚ ਤਾਇਨਾਤ ਏ. ਐਸ. ਆਈ. ਗੁਲਜ਼ਾਰ ਸਿੰਘ ਦੀ ਸ਼ੱਕੀ ਹਾਲਾਤ ਵਿਚ ਥਾਣੇ ਦੀ ਤੀਸਰੀ ਮੰਜ਼ਿਲ ਤੋਂ ਹੇਠਾਂ ਡਿੱਗ ਕੇ ਮੌਤ ਹੋ ਗਈ। ਥਾਣੇ ’ਚ ਤਾਇਨਾਤ ਮੁਲਾਜ਼ਮਾਂ ਵਲੋਂ ਗੰਭੀਰ ਜ਼ਖਮੀ ਹਾਲਤ ਵਿਚ ਏ. ਐਸ. ਆਈ. ਨੂੰ ਪੀ. ਜੀ. ਆਈ. ’ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ ਏ. ਐ¤ਸ. ਆਈ. ਨੇ ਤੀਸਰੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕੀਤੀ ਹੈ।
ਕਿਹਾ ਜਾ ਰਿਹਾ ਹੈ ਕਿ ਗੁਲਜ਼ਾਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਗੱਲ ਨੂੰ ਘੋਖਿਆ ਜਾ ਰਿਹਾ ਹੈ ਕਿ ਏ. ਐ¤ਸ. ਆਈ. ਨੇ ਇਹ ਕਦਮ ਕਿਉਂ ਚੁੱਕਿਆ ਹੈ।