ਪੰਜਾਬ ਪੁਲਸ ਦਾ ASI ਤੇ ਹੌਲਦਾਰ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
Sunday, Mar 02, 2025 - 09:03 PM (IST)

ਪਟਿਆਲਾ/ਚੰਡੀਗੜ (ਬਲਜਿੰਦਰ, ਅੰਕੁਰ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਐਤਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ’ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਜੱਗਾ ਸਿੰਘ ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਵਿਜੀਲੈਂਸ ਬਿਉਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਪੁਲਸ ਮੁਲਾਜ਼ਮਾਂ ਨੂੰ ਬਰਨਾਲਾ ਸ਼ਹਿਰ ਦੀ ਇਕ ਔਰਤ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੱਸਿਆ ਕਿ ਮਹਿਲ ਕਲਾਂ ਥਾਣੇ ’ਚ ਇਕ ਪੁਲਸ ਕੇਸ ਦਰਜ ਹੋਇਆ ਸੀ, ਜਿਸ ’ਚ ਉਸ ਦੇ ਭਰਾ ਨੂੰ ਬਾਅਦ ’ਚ ਨਾਮਜ਼ਦ ਕਰ ਕੇ ਗ੍ਰਿਫਤਾਰ ਕਰ ਲਿਆ ਗਿਆ ਸੀ।
ਇਹ ਵੀ ਪੜ੍ਹੋ- ਸੱਜਰੀ ਵਿਆਹੀ ਨੇ ਸਹੁਰੇ ਘਰ ਆਉਣ ਦੇ ਹਫ਼ਤੇ ਬਾਅਦ ਹੀ ਚਾੜ੍ਹ'ਤਾ ਚੰਨ, ਜਾਣ ਤੁਸੀਂ ਵੀ ਕਰੋਗੇ 'ਤੌਬਾ-ਤੌਬਾ'
ਉਸ ਨੇ ਦੋਸ਼ ਲਾਇਆ ਕਿ ਉਕਤ ਏ.ਐੱਸ.ਆਈ. ਅਤੇ ਸੀਨੀਅਰ ਸਿਪਾਹੀ ਨੇ ਉਸ ਦੇ ਭਰਾ ਦਾ ਮੋਬਾਈਲ ਫੋਨ, ਘੜੀ, ਸੋਨੇ ਦੀ ਚੇਨ ਅਤੇ 10,000 ਰੁਪਏ ਦੀ ਨਕਦੀ ਵਾਪਸ ਕਰਨ ਲਈ ਉਸ ਕੋਲੋਂ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋਵਾਂ ਮੁਲਜ਼ਮਾਂ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ ਗਿਆ। ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਡੱਲੇਵਾਲ ਦੇ ਮਰਨ ਵਰਤ ਦੇ 100ਵੇਂ ਦਿਨ ਦੇ ਮੱਦੇਨਜ਼ਰ ਕਿਸਾਨਾਂ ਨੇ 5 ਮਾਰਚ ਨੂੰ ਲੈ ਕੇ ਕਰ'ਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e