ਫ਼ੌਜ ਦੇ ਕਾਫ਼ਲੇ ਨਾਲ ਵਾਪਰਿਆ ਹਾਦਸਾ, ਜਾਇਜ਼ਾ ਲੈਣ ਪਹੁੰਚੇ ਏ. ਐੱਸ. ਆਈ. ਸਣੇ ਦੋ ਪੁਲਸ ਮੁਲਾਜ਼ਮਾਂ ਦੀ ਮੌਤ

05/03/2023 6:35:38 PM

ਫਤਿਹਗੜ੍ਹ ਸਾਹਿਬ (ਵਿਪਨ ਬੀਜਾ) : ਫਤਿਹਗੜ੍ਹ ਸਾਹਿਬ ਵਿਖੇ ਇਕ ਭਿਆਨਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿੱਚ 2 ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ ਜਦਕਿ ਫ਼ੌਜ ਦੇ 4 ਜਵਾਨ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ.  ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਅੱਜ ਨਬੀਪੁਰ ਵਿਖੇ ਸਵੇਰੇ ਫੌਜ ਦੀਆਂ ਗੱਡੀਆਂ ਦਾ ਕਾਫ਼ਲਾ ਜਾ ਰਿਹਾ ਸੀ ਤਾਂ ਇਸ ਦੌਰਾਨ ਇੱਕ ਬੱਸ ਨੇ ਫ਼ੌਜ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਘਟਨਾ ਦੀ ਸੂਚਨਾ ਮਿਲਣ 'ਤੇ ਸੜਕ ਹਾਦਸੇ ਦੀ ਜਾਂਚ ਕਰਨ ਲਈ ਨਬੀਪੁਰ ਚੌਂਕੀ ਤੋਂ ਏ. ਐੱਸ. ਆਈ. ਨਾਜਰ ਸਿੰਘ ਅਤੇ ਹੋਮ ਗਾਰਡ ਜਵਾਨ ਕੁਲਦੀਪ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਸਨ ਤੇ ਬੱਸ ਅੱਗੇ ਖੜ੍ਹੇ ਹੋ ਕੇ ਹਾਦਸੇ ਦੀ ਜਾਂਚ ਕਰ ਰਹੇ ਸਨ।

ਇਹ ਵੀ ਪੜ੍ਹੋ- ਨਸ਼ੇ ਨੇ ਉਜਾੜੀ ਇਕ ਹੋਰ ਮਾਂ ਦੀ ਕੁੱਖ, ਫਿਰੋਜ਼ਪੁਰ 'ਚ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ

ਇਸ ਦੌਰਾਨ ਰਾਜਪੁਰਾ ਵਾਲੇ ਪਾਸਿਓਂ ਆ ਰਹੇ ਤੇਜ਼ ਰਫਤਾਰ ਟਰੱਕ ਨੂੰ ਪੁਲਸ ਮੁਲਾਜ਼ਮਾਂ ਵੱਲੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਟਰੱਕ ਡਰਾਈਵਰ ਨੇ ਲਾਪ੍ਰਵਾਹੀ ਵਰਤਦਿਆਂ ਟਰੱਕ ਬੱਸ 'ਚ ਮਾਰਿਆ। ਜਿਸ ਨਾਲ ਬੱਸ ਦੇ ਅੱਗੇ ਖੜੇ ਏ. ਐੱਸ. ਆਈ. ਨਾਜਰ ਸਿੰਘ ਅਤੇ ਹੋਮ ਗਾਰਡ ਜਵਾਨ ਕੁਲਦੀਪ ਸਿੰਘ ਉਪਰ ਚੜ੍ਹ ਗਈ ਤੇ ਦੋਵੇਂ ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- MP ਵਿਕਰਮਜੀਤ ਸਾਹਨੀ ਦਾ ਦਾਅਵਾ, ਓਮਾਨ ’ਚ ਫਸੀਆਂ 25 ਕੁੜੀਆਂ ਜਲਦ ਲਿਆਂਦੀਆਂ ਜਾਣਗੀਆਂ ਪੰਜਾਬ

ਡੀ. ਐੱਸ. ਪੀ. ਨੇ ਕਿਹਾ ਕਿ ਪੁਲਸ ਵੱਲੋਂ ਇਸ ਮਾਮਲੇ ਦੀ ਕਾਨੂੰਨ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ ਤੇ ਅਸੀਂ ਮ੍ਰਿਤਕ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਾਂਗੇ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੌਰਾਨ ਫ਼ੌਜ ਦੇ ਕਾਂਸਟੇਬਲ ਚੌਹਾਨ ਮਿਸ਼ਰਾ, ਕਾਂਸਟੇਬਲ ਵਿਜੇ, ਕਾਂਸਟੇਬਲ ਸ਼ਿਖਨਾ ਰਾਮ ਤੇ ਕਾਂਸਟੇਬਲ ਸਿਧਾਂਸ਼ੂ ਜ਼ਖ਼ਮੀ ਹੋਏ ਹਨ ਤੇ ਬੱਸ ਡਰਾਈਵਰ ਦੇ ਵੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਪਰ ਪੁਲਸ ਵੱਲੋਂ ਉਸਦੀ ਪਛਾਣ ਕਰ ਲਈ ਗਈ ਹੈ ਤੇ ਉਸ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto