ਵਿਜੀਲੈਂਸ ਨੇ 30,000 ਰੁਪਏ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਦਬੋਚਿਆ

Saturday, Sep 11, 2021 - 12:16 PM (IST)

ਵਿਜੀਲੈਂਸ ਨੇ 30,000 ਰੁਪਏ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਜੀਲੈਂਸ ਬਿਊਰੋ ਨੇ ਡੀ. ਐੱਸ. ਪੀ ਸਿਟੀ ਫਿਰੋਜ਼ਪੁਰ ਦੇ ਰੀਡਰ ਏ. ਐੱਸ. ਆਈ. ਗੁਰਲਾਭ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ. ਐੱਸ. ਆਈ. ਨੂੰ ਸ਼ਿਕਾਇਤਕਰਤਾ ਗੁਰਦਿਆਲ ਸਿੰਘ ਵਾਸੀ ਝੁੱਗੇ ਹਜਾਰਾ ਸਿੰਘ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ ’ਤੇ ਫ਼ੜ੍ਹਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਕਤ ਰੀਡਰ ਵੱਲੋਂ ਉਸ ਦੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਇਰ ਰਿੱਟ ਪਟੀਸ਼ਨ ਸਬੰਧੀ ਚਲ ਰਹੀ ਇਨਕੁਆਰੀ ਬਾਰੇ ਬਿਆਨ ਦਰਜ ਕਰਨ ਵਿਚ ਮਦਦ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30,000 ਵਿਚ ਤੈਅ ਹੋਇਆ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ. ਐੱਸ. ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਚ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।       
 


author

Babita

Content Editor

Related News