ਕਤਲ ਦੇ ਕੇਸ ''ਚੋਂ ਕਢਵਾਉਣ ਬਦਲੇ ASI ਨੇ ਲਈ 6 ਲੱਖ ਰੁਪਏ ਦੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
Wednesday, Feb 28, 2024 - 07:55 PM (IST)
ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਰਾਜ ਕੁਮਾਰ, ਇੰਚਾਰਜ ਪੁਲਸ ਚੌਕੀ ਕੋਟ ਖਾਲਸਾ, ਅੰਮ੍ਰਿਤਸਰ ਸ਼ਹਿਰ ਨੂੰ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਸ ਮੁਲਾਜ਼ਮ ਨੂੰ ਨਿਊ ਊਧਮ ਸਿੰਘ ਨਗਰ, ਅੰਮ੍ਰਿਤਸਰ ਦੇ ਵਸਨੀਕ ਅਮਨਚੈਨ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਸਹੇਲੀਆਂ ਨਾਲ ਘੁੰਮ ਰਹੀ ਵਿਦਿਆਰਥਣ ਅਚਾਨਕ ਹੋਸਟਲ ਦੇ ਕਮਰੇ 'ਚ ਗਈ, ਜਾ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ
ਉਸ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏ.ਐੱਸ.ਆਈ. ਨੇ ਥਾਣਾ ਡਵੀਜ਼ਨ-ਬੀ, ਅੰਮ੍ਰਿਤਸਰ ਵਿਖੇ ਦਰਜ ਇੱਕ ਕਤਲ ਕੇਸ ਦੀ ਜਾਂਚ ਦੌਰਾਨ ਉਸ ਨੂੰ ਅਤੇ ਉਸ ਦੇ ਚਾਰ ਰਿਸ਼ਤੇਦਾਰਾਂ ਨੂੰ ਬੇਕਸੂਰ ਠਹਿਰਾਉਣ ਬਦਲੇ ਉਸ ਤੋਂ ਛੇ ਲੱਖ ਰੁਪਏ ਦੀ ਰਿਸ਼ਵਤ ਲਈ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਲਾਏ ਹੋਏ ਦੋਸ਼ ਸਿੱਧ ਹੋਏ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਕਤ ਇਰਾਦੇ ਲਈ ਸ਼ਿਕਾਇਤਕਰਤਾ ਤੋਂ 6 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।
ਇਹ ਵੀ ਪੜ੍ਹੋੋ- ਪੰਜਾਬ ਸਰਕਾਰ ਨੇ ਦਿੱਤੀ ਪ੍ਰਿਤਪਾਲ ਨੂੰ ਸਿਕਿਓਰਿਟੀ, ਜ਼ਖ਼ਮੀ ਕਿਸਾਨ ਦੇ ਪਿਤਾ ਨੇ ਚਿੱਠੀ ਲਿਖ ਮੰਗੀ ਸੀ ਸੁਰੱਖਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e