ਨੌਜਵਾਨ ਨੂੰ ਗ੍ਰਿਫ਼ਤਾਰ ਕਰ ਕੇ ਤੇ ਜ਼ਮਾਨਤ ਨਾ ਹੋਣ ਦੇਣ ਦਾ ਡਰਾਵਾ ਦੇ ਕੇ ਲਈ ਰਿਸ਼ਵਤ, ASI ਰੰਗੇ ਹੱਥੀਂ ਕਾਬੂ
Saturday, Aug 17, 2024 - 11:53 PM (IST)
![ਨੌਜਵਾਨ ਨੂੰ ਗ੍ਰਿਫ਼ਤਾਰ ਕਰ ਕੇ ਤੇ ਜ਼ਮਾਨਤ ਨਾ ਹੋਣ ਦੇਣ ਦਾ ਡਰਾਵਾ ਦੇ ਕੇ ਲਈ ਰਿਸ਼ਵਤ, ASI ਰੰਗੇ ਹੱਥੀਂ ਕਾਬੂ](https://static.jagbani.com/multimedia/2024_8image_23_52_45753900610.jpg)
ਫਿਰੋਜ਼ਪੁਰ/ਗੁਰੂਹਰਸਹਾਏ (ਕੁਮਾਰ, ਸੁਨੀਲ ਵਿੱਕੀ)– ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਗੁਰੂਹਰਸਹਾਏ (ਜ਼ਿਲ੍ਹਾ ਫਿਰੋਜ਼ਪੁਰ) ਵਿਖੇ ਤਾਇਨਾਤ ਏ.ਐੱਸ.ਆਈ. ਗੁਰਦੀਪ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਨੇ ਡੀ.ਐੱਸ.ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏ.ਐੱਸ.ਆਈ. ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਖੁੰਦੜ ਉਤਾੜ, ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਦਰਜ ਕਰਵਾਏ ਬਿਆਨਾਂ ਅਤੇ ਪੇਸ਼ ਰਿਕਾਰਡਿੰਗ ਦੇ ਅਧਾਰ ਉਪਰ ਕਾਬੂ ਕੀਤਾ ਗਿਆ ਹੈ।
ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੱਸਿਆ ਕਿ ਉਸ ਦੇ ਛੋਟੇ ਭਰਾ ਉਪਰ ਇਕ ਮੁਕੱਦਮਾ ਥਾਣਾ ਗੁਰੂਹਰਸਹਾਏ ’ਚ ਦਰਜ ਸੀ, ਜਿਸ ’ਚ ਰਾਜੀਨਾਮਾ ਹੋ ਗਿਆ ਸੀ ਪਰ ਉਸ ਕੇਸ ’ਚ ਸ਼ਿਕਾਇਤਕਰਤਾ ਨੇ ਉਸੇ ਮੁਕੱਦਮੇ ਦੇ ਸਬੰਧੀ ਥਾਣੇ ਵਿਖੇ ਦੁਬਾਰਾ ਇਕ ਦਰਖਾਸਤ ਦੇ ਦਿੱਤੀ, ਜਿਸ ਦੀ ਪੜਤਾਲ ਦੌਰਾਨ ਉਕਤ ਏ.ਐੱਸ.ਆਈ. ਗੁਰਦੀਪ ਸਿੰਘ ਨੇ ਉਸ ਦੇ ਭਰਾ ਨੂੰ ਥਾਣੇ ਬੁਲਾ ਕੇ ਬਿਠਾ ਲਿਆ ਅਤੇ ਉਸ ਨੂੰ ਛੱਡਣ ਦੇ ਇਵਜ਼ ’ਚ ਡੇਢ ਲੱਖ ਰੁਪਏ ਦੀ ਮੰਗ ਕੀਤੀ ਪਰ ਸ਼ਿਕਾਇਤਕਰਤਾ ਧਿਰ ਵੱਲੋਂ ਇੰਨੀ ਰਿਸ਼ਵਤ ਨਾ ਦੇਣ ਕਾਰਨ ਉਸ ਦੇ ਭਰਾ ਦੀ ਗ੍ਰਿਫ਼ਤਾਰੀ ਪਾ ਦਿੱਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਸੰਗਤਾਂ ਨੇ ਦੋਸ਼ੀ ਦਾ ਰੱਜ ਕੇ ਚਾੜ੍ਹਿਆ ਕੁਟਾਪਾ
ਇਸ ਉਪਰੰਤ 7 ਦਿਨ ਦਾ ਰਿਮਾਂਡ ਹਾਸਲ ਕਰਨ ਅਤੇ ਜ਼ਮਾਨਤ ਨਾ ਹੋਣ ਦੇਣ ਦਾ ਡਰਾਵਾ ਦੇ ਕੇ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਰਿਸ਼ਵਤ ਵਜੋਂ ਲੈ ਲਏ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐੱਸ.ਆਈ. ਗੁਰਮੀਤ ਸਿੰਘ ਉਸ ਦੇ ਭਰਾ ਦੇ ਫੋਨ ਅਤੇ ਪਰਸ ਨੂੰ ਮੁਕੱਦਮੇ ’ਚ ਨਾ ਪਾਉਣ ਬਦਲੇ 10,000 ਰੁਪਏ ਦੀ ਹੋਰ ਮੰਗ ਕਰਨ ਲੱਗ ਪਿਆ, ਜਿਸ ਦੀ ਸ਼ਿਕਾਇਤਕਰਤਾ ਵੱਲੋਂ ਰਿਕਾਰਡਿੰਗ ਕਰ ਲਈ ਗਈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਦੇ ਥਾਣੇ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰ ਕੇ ਮੁਲਜ਼ਮ ਏ.ਐੱਸ.ਆਈ. ਗੁਰਮੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਕੋਲੋਂ 10,000 ਰਿਸ਼ਵਤ ਹਾਸਿਲ ਕਰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਇਸ ਕੇਸ ਦੀ ਅਲਗੇਰੀ ਤਫਤੀਸ਼ ਜਾਰੀ ਹੈ।
ਇਹ ਵੀ ਪੜ੍ਹੋ- ਪੁਲਸ ਮੁਲਾਜ਼ਮਾਂ ਨੇ ਸਿਵਲ ਸਰਜਨ ਨੂੰ ਆਜ਼ਾਦੀ ਸਮਾਗਮ 'ਚ ਜਾਣ ਤੋਂ ਰੋਕਿਆ, ਕਮਿਸ਼ਨਰ ਨੇ ਕੀਤਾ ਸਸਪੈਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e