ਵਿਜੀਲੈਂਸ ਵਲੋਂ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

Saturday, Feb 08, 2020 - 09:09 PM (IST)

ਚੰਡੀਗੜ੍ਹ, (ਅਸ਼ਵਨੀ)— ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਐਂਟੀ-ਪਾਵਰ ਥੈਪਟ ਬਠਿੰਡਾ ਵਿਖੇ ਤਾਇਨਾਤ ਏ. ਐੱਸ. ਆਈ. ਹਾਕਮ ਸਿੰਘ ਨੂੰ 1500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ. ਐੱਸ. ਆਈ. ਨੂੰ ਸ਼ਿਕਾਇਤਕਰਤਾ ਨਰਵਿੰਦਰ ਸਿੰਘ ਵਾਸੀ ਸੁੰਦਰ ਨਗਰ ਫਰੀਦਕੋਟ ਦੀ ਸ਼ਿਕਾਇਤ 'ਤੇ ਫੜਿਆ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਏ. ਐੱਸ. ਆਈ. ਇਕ ਪੁਲਸ ਕੇਸ 'ਚ ਉਸ ਦੀ ਮਦਦ ਕਰਨ ਬਦਲੇ 3000 ਰੁਪਏ ਦੀ ਮੰਗ ਕਰ ਰਿਹਾ ਸੀ ਅਤੇ ਸੌਦਾ 2500 'ਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਦੋਸ਼ੀ ਏ. ਐੱਸ. ਆਈ. ਨੂੰ ਪਹਿਲਾਂ ਹੀ 1000 ਰੁਪਏ ਦਿੱਤੇ ਜਾ ਚੁੱਕੇ ਹਨ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਏ. ਐੱਸ. ਆਈ. ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ 1500 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ 'ਚ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।


KamalJeet Singh

Content Editor

Related News