18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

Tuesday, Jun 02, 2026 - 09:04 PM (IST)

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

ਪਟਿਆਲਾ/ਚੰਡੀਗੜ੍ਹ (ਸੁਖਦੀਪ ਸਿੰਘ ਮਾਨ) : ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸ਼ੁਤਰਾਣਾ 'ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਜਸਵਿੰਦਰ ਸਿੰਘ ਨੂੰ 18 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਅਧਿਕਾਰਕ ਬੁਲਾਰੇ ਅਨੁਸਾਰ ਇਹ ਕਾਰਵਾਈ ਪਾਤੜਾਂ ਸਬ-ਡਿਵੀਜ਼ਨ ਦੇ ਪਿੰਡ ਬਕਰਾਹਾ ਦੇ ਇੱਕ ਵਸਨੀਕ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਅਮਲ ਵਿੱਚ ਲਿਆਂਦੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਹੋਏ ਝਗੜੇ ਦੇ ਮਾਮਲੇ ਵਿੱਚ ਦੂਜੀ ਧਿਰ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੇ ਬਦਲੇ ਸੰਬੰਧਿਤ ਪੁਲਿਸ ਅਧਿਕਾਰੀ ਵੱਲੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ।

ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਏਐੱਸਆਈ ਨੇ ਪਹਿਲਾਂ 20 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ, ਪਰ ਬਾਅਦ ਵਿੱਚ ਸੌਦਾ 18 ਹਜ਼ਾਰ ਰੁਪਏ ’ਤੇ ਤੈਅ ਹੋ ਗਿਆ। ਸ਼ਿਕਾਇਤਕਰਤਾ ਵੱਲੋਂ ਮਾਮਲਾ ਵਿਜੀਲੈਂਸ ਬਿਊਰੋ ਦੇ ਧਿਆਨ ਵਿੱਚ ਲਿਆਂਦੇ ਜਾਣ ਤੋਂ ਬਾਅਦ ਟੀਮ ਨੇ ਯੋਜਨਾਬੱਧ ਢੰਗ ਨਾਲ ਜਾਲ ਵਿਛਾਇਆ। ਵਿਜੀਲੈਂਸ ਅਧਿਕਾਰੀਆਂ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਮੁਲਜ਼ਮ ਨੂੰ ਰਿਸ਼ਵਤ ਦੀ ਰਕਮ ਪ੍ਰਾਪਤ ਕਰਦੇ ਸਮੇਂ ਮੌਕੇ ’ਤੇ ਹੀ ਕਾਬੂ ਕਰ ਲਿਆ। ਇਸ ਕਾਰਵਾਈ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News