ਫਗਵਾੜਾ ’ਚ ਵੱਡੀ ਵਾਰਦਾਤ, ਏ. ਐੱਸ. ਆਈ. ਦੇ ਗਲ ’ਚ ਰੱਸਾ ਪਾ ਬੁਰੀ ਤਰ੍ਹਾਂ ਕੁੱਟਿਆ (ਤਸਵੀਰਾਂ)

Tuesday, Dec 22, 2020 - 09:11 PM (IST)

ਜਲੰਧਰ/ਫਗਵਾੜਾ (ਸੋਨੂੰ ਮਹਾਜਨ) : ਫਗਵਾੜਾ ’ਚ ਅੱਜ ਸਵੇਰੇ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ। ਇਸ ਘਟਨਾ ਵਿਚ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕਰਨ ਗਈ ਪੁਲਸ ਪਾਰਟੀ ’ਤੇ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਨੇ ਹਮਲਾ ਕਰ ਦਿੱਤਾ ਅਤੇ ਇਕ ਏ. ਐੱਸ. ਆਈ. ਨੂੰ ਘਰ ਵਿਚ ਬੰਧਕ ਬਣਾ ਕੇ ਉਸ ਦੇ ਮੂੰਹ ਅਤੇ ਗਲੇ ’ਚ ਰੱਸੀ ਪਾ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਥਾਣਾ ਸਤਨਾਮਪੁਰਾ ਦੇ ਐੱਸ. ਐੱਚ. ਓ. ਨੇ ਪੁਲਸ ਪਾਰਟੀ ਨਾਲ ਜਾ ਕੇ ਬੰਧਕ ਬਣਾਏ ਗਏ ਏ. ਐੱਸ. ਆਈ. ਨੂੰ ਛੁਡਵਾਇਆ ਅਤੇ ਉਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ।

ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਸ ਨਾਲ ਭਿੜ ਗਿਆ ਇਕੱਲਾ ਕਿਸਾਨ, ਵੀਡੀਓ ’ਚ ਦੇਖੋ ਪੂਰੀ ਘਟਨਾ

PunjabKesari

ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਪਰਿਵਾਰ ਦੇ ਸਾਰੇ ਮੈਂਬਰਾਂ ’ਤੇ ਪਹਿਲਾਂ ਹੀ ਮਾਮਲਾ ਦਰਜ ਹੈ ਅਤੇ ਉਨ੍ਹਾਂ ਦੀ ਹਾਈਕੋਰਟ ਤੋਂ ਜ਼ਮਾਨਤ ਵੀ ਰੱਦ ਹੋ ਚੁੱਕੀ ਹੈ। ਦਰਅਸਲ ਸਤਨਾਮਪੁਰਾ ਥਾਣੇ ਤੋਂ ਕੁਝ ਹੀ ਦੂਰੀ ਤੇ ਇਕ ਕੋਠੀ ’ਤੇ ਕੁਝ ਲੋਕਾਂ ਨੇ ਕਬਜ਼ਾ ਕੀਤਾ ਹੋਇਆ ਹੈ ਜਿਸ ’ਤੇ ਪੁਲਸ ਨੇ 2017 ਵਿਚ ਮਾਮਲਾ ਦਰਜ ਕੀਤਾ ਸੀ। ਕੋਠੀ ਮਾਲਕ ਸੰਜੀਵ ਕੁਮਾਰ ਨੇ ਦੱਸਿਆ ਕਿ 2017 ਵਿਚ ਜੋਗਿੰਦਰ ਪਾਲ ਸਮੇਤ ਉਸ ਦੇ ਪਰਿਵਾਰ ਦੇ ਮੈਂਬਰਾਂ ’ਤੇ ਮਾਮਲਾ ਦਰਜ ਕਰਵਾਇਆ ਸੀ। ਪੂਰੇ ਪਰਿਵਾਰ ਨੇ ਉਨ੍ਹਾਂ ਦੀ ਕੋਠੀ ’ਤੇ ਕਬਜ਼ਾ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ’ਚ ਨਿਹੰਗ ਸਿੰਘ ਦਾ ਅਨੋਖਾ ਝੰਡਾ, ਵੱਖਰੇ ਢੰਗ ਨਾਲ ਕੇਂਦਰ ਨੂੰ ਦਿੱਤੀ ਚਿਤਾਵਨੀ

PunjabKesari

ਇਸ ਮਾਮਲੇ ਵਿਚ ਅੱਜ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕਰਨ ਲਈ ਸਵੇਰੇ 4 ਪੁਲਸ ਮੁਲਾਜ਼ਮਾਂ ਨੂੰ ਨਾਲ ਲੈ ਕੇ ਗਏ। ਏ. ਐੱਸ. ਆਈ. ਪਰਮਿੰਦਰ ਸਿੰਘ ਭੱਟੀ ਨੂੰ ਮੁਲਜ਼ਮਾਂ ਨੇ ਅੰਦਰ ਖਿੱਚ ਕੇ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਮੁਲਜ਼ਮਾਂ ਨੇ ਬਾਕੀ ਪੁਲਸ ਮੁਲਾਜ਼ਮਾਂ ’ਤੇ ਵੀ ਇੱਟਾਂ ਨਾਲ ਹਮਲਾ ਕਰ ਦਿੱਤਾ, ਇਸ ਦੌਰਾਨ ਬੜੀ ਮੁਸ਼ੱਕਤ ਨਾਲ ਉਨ੍ਹਾਂ ਭੱਜ ਕੇ ਆਪਣੀ ਜਾਨ ਬਚਾਈ ਅਤੇ ਮੁਲਜ਼ਮਾਂ ਨੇ ਉਨ੍ਹਾਂ ਦੀ ਕਾਰ ਵੀ ਇੱਟਾਂ ਮਾਰ ਕੇ ਤੋੜ ਦਿੱਤੀ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਆਈ ਮੰਦਭਾਗੀ ਖ਼ਬਰ, ਧਰਨੇ ’ਚੋਂ ਆ ਰਹੇ ਨੌਜਵਾਨ ਦੀ ਮੌਤ

PunjabKesari

ਕੀ ਕਹਿਣਾ ਹੈ ਜ਼ਖਮੀ ਏ. ਐੱਸ. ਆਈ.
ਜ਼ਖਮੀ ਏ. ਐੱਸ. ਆਈ. ਪਰਮਿੰਦਰ ਸਿੰਘ ਭੱਟੀ ਨੇ ਦੱਸਿਆ ਕਿ ਮੁਲਜ਼ਮਾਂ ’ਤੇ 2017 ਵਿਚ ਕੋਠੀ ’ਤੇ ਕਬਜ਼ਾ ਕਰਨ ਦੀ ਸ਼ਿਕਾਇਤ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ’ਤੇ ਪੁਲਸ ਨੇ ਮਾਮਲਾ ਦਰਜ ਕਰ ਲਿਆ। ਹਾਈਕੋਰਟ ਤੋਂ ਮੁਲਜ਼ਮਾਂ ਦੀ ਜ਼ਮਾਨਤ ਵੀ ਰੱਦ ਹੋ ਗਈ ਸੀ, ਜਿਸ ਤੋਂ ਬਾਅਦ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕਰਨ ਦੇ ਹੁਕਮ ਮਿਲੇ ਸਨ। ਅੱਜ ਸਵੇਰੇ ਉਹ ਕੋਠੀ ਮਾਲਕ ਨੂੰ ਨਾਲ ਲੈ ਕੇ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕਰਨ ਗਏ ਤਾਂ ਮੁਲਜ਼ਮ ਪਰਿਵਾਰ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਏ. ਐੱਸ. ਆਈ. ਨੇ ਦੱਸਿਆ ਮੁਲਜ਼ਮਾਂ ਨੇ ਉਸ ਦੇ ਮੂੰਹ ਅਤੇ ਗਲੇ ’ਚ ਰੱਸੀ ਪਾ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਕਤ ਨੇ ਦੱਸਿਆ ਕਿ ਬਾਅਦ ਵਿਚ ਪੁਲਸ ਨੇ ਉਸ ਨੂੰ ਮੁਲਜ਼ਮਾਂ ਦੀ ਗਿ੍ਰਫ਼ਤ ’ਚੋਂ ਛੁਡਵਾਇਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ’ਤੇ ਪਹਿਲਾਂ ਵੀ ਕਈ ਮਾਮਲਾ ਦਰਜ ਹਨ।

ਇਹ ਵੀ ਪੜ੍ਹੋ : ਵਿਆਹ ਕਰਵਾ ਕੇ ਕੈਨੇਡਾ ਗਏ ਮੁੰਡੇ ਦੇ ਟੁੱਟੇ ਸੁਫ਼ਨੇ, ਉਹ ਹੋਇਆ ਜਿਸ ਦੀ ਉਮੀਦ ਨਹੀਂ ਸੀ

ਨੋਟ : ਇਸ ਖ਼ਬਰ ਸੰਬੰਧੀ ਤੁਸੀਂ ਕੀ ਕਹਿਣਾ ਚਾਹੋਗਾ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News