ਸੜਕ ਹਾਦਸੇ ਨੇ ਘਰ ''ਚ ਪੁਆਏ ਵੈਣ, ASI ਦੀ ਹੋਈ ਦਰਦਨਾਕ ਮੌਤ

Sunday, Aug 25, 2024 - 07:13 PM (IST)

ਸੜਕ ਹਾਦਸੇ ਨੇ ਘਰ ''ਚ ਪੁਆਏ ਵੈਣ, ASI ਦੀ ਹੋਈ ਦਰਦਨਾਕ ਮੌਤ

ਮੁਕੰਦਪੁਰ (ਸੰਜੀਵ)-ਮੁਕੰਦਪੁਰ ਬੰਗਾ ਰੋਡ ’ਤੇ ਇਕ ਕਾਰ ਵੱਲੋਂ ਏ. ਐੱਸ. ਆਈ. ਬਲਵਿੰਦਰ ਸਿੰਘ ਨੂੰ ਫੇਟ ਮਾਰ ਕੇ ਭੱਜਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਏ. ਐੱਸ. ਆਈ. ਦੀ ਮੌਤ ਹੋ ਗਈ। ਥਾਣਾ ਮੁਕੰਦਪੁਰ ਦੇ ਐੱਸ. ਐੱਚ. ਓ. ਜੋਗਿੰਦਰ ਸਿੰਘ ਨੇ ਦੱਸਿਆ ਕਿ ਅਸੀਂ ਸ਼ੋਭਾ ਯਾਤਰਾ ਤੋਂ ਬਾਅਦ ਕਿਸੇ ਮੁਖ਼ਬਰ ਦੀ ਇਤਲਾਹ ’ਤੇ ਮੁਕੰਦਪੁਰ ਬੰਗਾ ਰੋਡ ’ਤੇ ਜਿੱਥੇ ਥਾਣਾ ਮੁਕੰਦਪੁਰ ਦੀ ਹੱਦ ਖ਼ਤਮ ਹੁੰਦੀ ਹੈ, ਨਾਕਾ ਲਾਇਆ ਹੋਇਆ ਸੀ ਅਤੇ ਏ. ਐੱਸ. ਆਈ. ਬਲਵਿੰਦਰ ਸਿੰਘ ਨੂੰ ਫੋਨ ’ਤੇ ਨਾਕੇ ਵਾਲੀ ਜਗ੍ਹਾ ’ਤੇ ਬੁਲਾ ਲਿਆ ਪਰ ਨਾਕੇ ’ਤੇ ਪਹੁੰਚਣ ਤੋਂ ਪਹਿਲਾਂ ਹੀ ਏ. ਐੱਸ. ਆਈ. ਬਲਵਿੰਦਰ ਸਿੰਘ ਨੂੰ ਇਕ ਕਾਰ ਸਵਾਰ ਫੇਟ ਮਾਰ ਕੇ ਭੱਜ ਗਿਆ।

ਇਹ ਵੀ ਪੜ੍ਹੋ- ਕਿਸਾਨ ਜਥੇਬੰਦੀਆਂ ਤੇ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਰਹੀ ਬੇਨਤੀਜਾ, ਸਰਵਣ ਪੰਧੇਰ ਨੇ ਦਿੱਤਾ ਵੱਡਾ ਬਿਆਨ

ਉਨ੍ਹਾਂ ਕਿਹਾ ਕਿ ਅਸੀਂ ਤੁਰੰਤ ਬਲਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਮੁਕੰਦਪੁਰ ਅਤੇ ਫਿਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਪੀ. ਜੀ. ਆਈ. ਚੰਡੀਗੜ੍ਹ ਲੈ ਗਏ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਏ. ਐੱਸ. ਆਈ. ਬਲਵਿੰਦਰ ਸਿੰਘ ਦੀ ਮੌਤ ਹੋ ਗਈ। ਫੇਟ ਮਾਰ ਕੇ ਭੱਜਣ ਵਾਲੇ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਫ਼ੌਜ ਦੀ ਜੀਪ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਮੰਜ਼ਰ ਵੇਖ ਸਹਿਮੇ ਲੋਕ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News