ਪੰਜਾਬ ਪੁਲਸ ਦਾ ਥਾਣੇਦਾਰ ਰਿਸ਼ਵਤ ਲੈਂਦਾ ਗ੍ਰਿਫਤਾਰ
Friday, Jan 05, 2018 - 05:31 PM (IST)

ਮੋਹਾਲੀ (ਕੁਲਦੀਪ) : ਪੰਜਾਬ ਪੁਲਸ ਦੇ ਥਾਣੇਦਾਰ ਗੁਰਭਿੰਦਰਜੀਤ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਦੇ ਡੀ. ਐੱਸ. ਪੀ. ਤੇਜਿੰਦਰ ਸਿੰਘ ਸੰਧੂ ਅਤੇ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਦੀ ਅਗਵਾਈ 'ਚ ਇਹ ਕਾਰਵਾਈ ਕੀਤੀ ਗਈ। ਜਾਣਕਾਰੀ ਮੁਤਾਬਕ ਗੁਰਭਿੰਦਰਜੀਤ ਸਿੰਘ ਫਰੀਦਕੋਟ ਦੇ ਐੱਸ. ਪੀ. ਦੇ ਤੌਰ 'ਤੇ ਤਾਇਨਾਤ ਸੀ. ਉਸ ਨੂੰ ਪਰਦੀਪ ਕੁਮਾਰ ਸਚਦੇਵਾ ਵਾਸੀ ਕੋਟਕਪੂਰਾ ਦੀ ਸ਼ਿਕਾਇਤ 'ਤੇ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ। ਥਾਣੇਦਾਰ ਨੇ ਪਰਦੀਪ ਕੁਮਾਰ ਸਚਦੇਵਾ ਦੀ ਪਤਨੀ ਅਤੇ ਪੁੱਤਰ ਨੂੰ ਇਕ ਐੱਫ. ਆਈ. ਆਰ.'ਚ ਕਲੀਨ ਚਿੱਟ ਦੇਣ ਬਦਲੇ ਇਕ ਲੱਖ ਦੀ ਰਿਸ਼ਵਤ ਮੰਗੀ ਸੀ ਪਰ ਸੌਦਾ 50 ਹਜ਼ਾਰ ਰੁਪਏ 'ਚ ਤੈਅ ਹੋਇਆ ਸੀ, ਜਿਸ ਤੋਂ ਬਾਅਦ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਵਿਜੀਲੈਂਸ ਦੀ ਟੀਮ ਵਲੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।