ਨਾਭੇ ਦਾ ਏ. ਐੱਸ. ਆਈ. ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

06/02/2017 6:45:55 PM

ਨਾਭਾ\ਚੰਡੀਗਡ੍ਹ (ਰਾਹੁਲ ਖੁਰਾਣਾ) : ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਨਾਭਾ ਕੋਤਵਾਲੀ ਵਿਖੇ ਤਾਇਨਾਤ ਏ.ਐਸ.ਆਈ ਸ਼ਿਵਦੇਵ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਨਾਭਾ ਕੋਤਵਾਲੀ ਵਿਖੇ ਤਾਇਨਾਤ ਸ਼ਿਵਦੇਵ ਸਿੰਘ ਨੂੰ ਸੰਦੀਪ ਕੁਮਾਰ ਵਾਸੀ ਜੁਝਾਰ ਨਗਰ ਮੋਹਾਲੀ ਦੀ ਸ਼ਿਕਾਇਤ ''ਤੇ ਵਿਜੀਲੈਂਸ ਬਿਓਰੋ ਵਲੋਂ 5000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਸ਼ਿਕਾਇਤ ਕਰਤਾ ਸੰਦੀਪ ਕੁਮਾਰ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੀ ਕਾਰ ਨੂੰ ਛੁਡਵਾਉਣ ਦੇ ਇੱਵਜ਼ ਵਿਚ ਏ.ਐਸ.ਆਈ ਸ਼ਿਵਦੇਵ ਸਿੰਘ ਵਲੋਂ 5000 ਰੁਪਏ ਦੀ ਮੰਗ ਕੀਤੀ ਗਈ ਸੀ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਏ. ਐੱਸ. ਆਈ. ਸ਼ਿਵਦੇਵ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।


Gurminder Singh

Content Editor

Related News