6000 ਰੁਪਏ ਦੀ ਰਿਸ਼ਵਤ ਲੈਂਦਾ ਏ. ਐੱਸ. ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Tuesday, May 14, 2024 - 05:07 PM (IST)

6000 ਰੁਪਏ ਦੀ ਰਿਸ਼ਵਤ ਲੈਂਦਾ ਏ. ਐੱਸ. ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਲਹਿਰਾ ਸਿਟੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ) ਰਾਜਵਿੰਦਰ ਸਿੰਘ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਲਹਿਰਾ ਸ਼ਹਿਰ ਦੇ ਵਾਸੀ ਅਨੂਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ  ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਦੀ ਰਿਸ਼ਤੇਦਾਰ ਪਰਵਿੰਦਰ ਦੇਵੀ ਪਿੰਡ ਗਾਗਾ ਵਿਖੇ ਕਿਰਾਏ ’ਤੇ ਰਹਿ ਰਹੀ ਸੀ। ਉਸ ਨੇ ਆਪਣੇ ਮਕਾਨ ਮਾਲਕ ਰਾਕੇਸ਼ ਜਿੰਦਲ ਵਿਰੁੱਧ ਦੇ ਦੁਰਵਿਵਹਾਰ ਖ਼ਿਲਾਫ਼ ਥਾਣਾ ਲਹਿਰਾ ਸਿਟੀ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ। ਉਕਤ ਮੁਲਜ਼ਮ ਏ.ਐੱਸ.ਆਈ. ਉਸ ​​ਦੀ ਗੱਲ ਨਹੀਂ ਸੁਣ ਰਿਹਾ ਸੀ ਅਤੇ ਇਸ ਦੌਰਾਨ ਮਕਾਨ ਮਾਲਕ ਨੇ ਘਰ ਦੇ ਉਸ ਹਿੱਸੇ ਨੂੰ ਤਾਲਾ ਲਗਾ ਦਿੱਤਾ ਜਿੱਥੇ ਉਸਦਾ ਸਮਾਨ ਪਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਜਦੋਂ ਉਕਤ ਏ. ਐੱਸ. ਆਈ. ਕੋਲ ਪਹੁੰਚ ਕੀਤੀ ਤਾਂ ਉਸਨੇ ਕਿਰਾਏਦਾਰ ਪਰਵਿੰਦਰ ਦੇਵੀ ਨੂੰ ਕਿਰਾਏ ਦੀ ਰਿਹਾਇਸ਼ ਤੋਂ ਉਸਦਾ ਸਮਾਨ ਚੁਕਾਉਣ ਬਦਲੇ 8,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਇਹ ਖ਼ਬਰ ਵੀ ਪੜ੍ਹੋ : ਪਾਣੀ ਦੀ ਬੱਚਤ ਲਈ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪੂਸਾ-44 ਕਿਸਮ ਦੀ ਕਾਸ਼ਤ ’ਤੇ ਪਾਬੰਦੀ ਲਾਉਣ ਦਾ ਫੈਸਲਾ

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਪਹਿਲਾਂ ਹੀ ਉਸ ਕੋਲੋਂ 2000 ਰੁਪਏ ਲੈ ਚੁੱਕਾ ਹੈ ਅਤੇ ਦੂਜੀ ਕਿਸ਼ਤ ’ਚ 6000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏ. ਐੱਸ. ਆਈ. ਰਾਜਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ : ਰੋਡ ਸ਼ੋਅ ’ਚ ਫੁੱਲਾਂ ਦੀ ਵਰਖਾ ਦੌਰਾਨ ਸੀ. ਐੱਮ. ਮਾਨ ਦੀ ਅੱਖ ’ਤੇ ਲੱਗੀ ਸੱਟ, ਬੋਲੇ ਧੰਨ ਹਾਂ...

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News