8000 ਰੁਪਏ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
Tuesday, Mar 25, 2025 - 10:57 PM (IST)

ਚੰਡੀਗੜ੍ਹ (ਅੰਕੁਰ) : ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ ਖਰੜ ਵਿਖੇ ਤਾਇਨਾਤ ਏ.ਐੱਸ.ਆਈ ਸੰਜੇ ਕੁਮਾਰ ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਖਰੜ ਦੇ ਇਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਪੰਜਾਬ 'ਚ ਵੱਡੀ ਵਾਰਦਾਤ! ਸਵਾਰੀਆਂ ਪਿੱਛੇ ਕਰ'ਤਾ ਆਟੋ ਡਰਾਈਵਰ ਦਾ ਕਤਲ
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਕਿ ਉਸ ਨੇ ਉਕਤ ਪੁਲਸ ਥਾਣੇ ’ਚ ਇਕ ਐੱਫ.ਆਈ.ਆਰ. ਦਰਜ ਕਰਵਾਈ ਹੈ, ਜਿੱਥੇ ਉਸ ਦੇ ਕੇਸ ’ਚ ਜਾਂਚ ਅਧਿਕਾਰੀ ਏ.ਐੱਸ.ਆਈ. ਸੰਜੇ ਕੁਮਾਰ ਹੈ ਤੇ ਉਕਤ ਪੁਲਸ ਮੁਲਾਜ਼ਮ ਨੇ ਵਿਰੋਧੀ ਧਿਰ ਨੂੰ ਨੋਟਿਸ ਜਾਰੀ ਕਰਨ ਬਦਲੇ ਉਸ ਤੋਂ 10000 ਰੁਪਏ ਰਿਸ਼ਵਤ ਮੰਗੀ ਹੈ।
ਦੋਰਾਹਾ ਨਗਰ ਕੌਂਸਲ ਦੀ ਵੱਡੀ ਕਾਰਵਾਈ! ਮਾਰੂਤੀ, ਹੌਂਡਾ ਵਰਗੀਆਂ ਕੰਪਨੀਆਂ ਦੇ ਸ਼ੋਅਰੂਮ ਸੀਲ
ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਏ.ਐੱਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਐੱਸ.ਏ.ਐੱਸ. ਨਗਰ ਸਥਿਤ ਥਾਣਾ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ, ਪੰਜਾਬ ਵਿਖੇ ਉਕਤ ਪੁਲਸ ਮੁਲਾਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8